ਕੁਲਵਿੰਦਰ ਬਿੱਲਾ ਦਾ ਨਵਾਂ ਗੀਤ ‘Unforgettable 1998 Love Story’ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

By  Lajwinder kaur July 9th 2021 01:34 PM

ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਜੋ ਕਿ ਆਪਣੇ ਨਵੇਂ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਗਏ ਨੇ। ‘Unforgettable 1998 Love Story’ ਇੱਕ ਵਾਰ ਫਿਰ ਤੋਂ ਪਿਆਰੇ ਜਿਹੇ ਗੀਤ ਦੇ ਨਾਲ ਦਰਸ਼ਕਾਂ ਦੇ ਸਨਮੁੱਖ ਹੋਏ ਨੇ। ਪੁਰਾਣੇ ਸਮੇਂ ਦੇ ਪਿਆਰ ਨੂੰ ਬਿਆਨ ਕਰ ਰਹੇ ਨੇ ਗਾਇਕ ਕੁਲਵਿੰਦਰ ਬਿੱਲਾ । ਇਹ ਮਿੱਠਾ ਜਿਹਾ ਗੀਤ ਦਰਸ਼ਕਾਂ ਨੂੰ ਕਾਫੀ ਪਸੰਦ ਆ ਰਿਹਾ ਹੈ ।

kulwinder bill new song unforgettable 1998 Love Story teaser out now image source- youtube

ਹੋਰ ਪੜ੍ਹੋ :  ਨਿਸ਼ਾ ਬਾਨੋ ਦਾ ਇਹ ਮਜ਼ੇਦਾਰ ਵੀਡੀਓ ਹਰ ਇੱਕ ਨੂੰ ਆ ਰਿਹਾ ਹੈ ਖੂਬ ਪਸੰਦ, ਐਮੀ ਵਿਰਕ ਨੇ ਯਾਦ ਕਰਵਾਇਆ ‘ਸ਼ਾਂਤੀ’ ਨੂੰ, ਦੇਖੋ ਵੀਡੀਓ

ਹੋਰ ਪੜ੍ਹੋ : ਗਾਇਕ ਕਰਣ ਰੰਧਾਵਾ ਲੈ ਕੇ ਆ ਰਹੇ ਨੇ ਆਪਣੀ ਮਿਊਜ਼ਿਕ ਐਲਬਮ “RAMBO” ‘ਚੋਂ ਪਹਿਲਾ ਗੀਤ, ਪ੍ਰਸ਼ੰਸਕਾਂ ਦੇ ਨਾਲ ਸਾਂਝਾ ਕੀਤਾ ਪੋਸਟਰ

kulwinder billa latest song unforgettable 1998 love story released image source- youtube

ਇਸ ਗੀਤ ਦੇ ਬੋਲ Rony Ajnali ਤੇ Gill Machhrai ਨੇ ਲਿਖਿਆ ਹੈ ਤੇ ਮਿਊਜ਼ਿਕ ਬਲੈਕ ਵਾਇਰਸ ਨੇ ਦਿੱਤਾ ਹੈ। Yaadu Brar ਵੱਲੋਂ ਗਾਣੇ ਦਾ ਵੀਡੀਓ ਤਿਆਰ ਕੀਤਾ ਗਿਆ ਹੈ। ਵੀਡੀਓ ‘ਚ ਕੁਲਵਿੰਦਰ ਬਿੱਲਾ ਤੇ ਅਦਿੱਤੀ ਆਰਿਆ ਦੀ ਪਿਆਰੀ ਜਿਹੀ ਕਮਿਸਟਰੀ ਦੇਖਣ ਨੂੰ ਮਿਲ ਰਹੀ ਹੈ। ਵ੍ਹਾਈਟ ਹਿੱਲ ਮਿਊਜ਼ਿਕ ਦੇ ਲੇਬਲ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

kulwinder billa new song image source- youtube

ਜੇ ਗੱਲ ਕਰੀਏ ਕੁਲਵਿੰਦਰ ਬਿੱਲਾ ਦੇ ਵਰਕ ਫਰੰਟ ਦੀ ਤਾਂ ਉਹ ਇਸ ਤੋਂ ਪਹਿਲਾਂ ਵੀ ਕਈ ਸੁਪਰ ਹਿੱਟ ਗੀਤ ਜਿਵੇਂ ਸੰਗਦੀ-ਸੰਗਦੀ, ਪਲਾਜ਼ੋ 2, ਅੰਗਰੇਜ਼ੀ ਵਾਲੀ ਮੈਡਮ, ਮੇਰੇ ਯਾਰ ਵਰਗੇ ਕਈ ਗੀਤ ਦੇ ਚੁੱਕੇ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਕਾਫੀ ਐਕਟਿਵ ਨੇ। ਆਉਣ ਵਾਲੇ ਸਮੇਂ ‘ਚ ਉਹ ਕਈ ਫ਼ਿਲਮਾਂ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ।

Related Post