ਕੁਲਵਿੰਦਰ ਬਿੱਲਾ ਨੇ ਆਪਣੀ ਧੀ ਸਾਂਝ ਦੇ ਨਾਲ ਸ਼ੇਅਰ ਕੀਤਾ ਪਿਆਰ ਜਿਹਾ ਵੀਡੀਓ, ਪਿਓ-ਧੀ ਦਾ ਇਹ ਕਿਊਟ ਅੰਦਾਜ਼ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

By  Lajwinder kaur January 14th 2022 12:53 PM

ਕਾਲੇ ਰੰਗ ਦਾ ਯਾਰ ਗੀਤ ਦੇ ਨਾਲ ਦਰਸ਼ਕਾਂ ਦੇ ਦਿਲਾਂ ਚ ਖ਼ਾਸ ਜਗ੍ਹਾ ਬਨਾਉਣ ਵਾਲੇ ਗਾਇਕ ਕੁਲਵਿੰਦਰ ਬਿੱਲਾ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਹ ਅਕਸਰ ਹੀ ਆਪਣੇ ਦਰਸ਼ਕਾਂ ਦੇ ਮਨੋਰੰਜਨ ਦੇ ਲਈ ਕੁਝ ਨਾ ਕੁਝ ਨਵਾਂ ਪੋਸਟ ਕਰਦੇ ਰਹਿੰਦੇ ਨੇ। ਉਨ੍ਹਾਂ ਨੇ ਇੱਕ ਨਵਾਂ ਵੀਡੀਓ ਆਪਣੀ ਧੀ ਸਾਂਝ ਦੇ ਨਾਲ ਸ਼ੇਅਰ ਕੀਤਾ ਹੈ।

ਹੋਰ ਪੜ੍ਹੋ : ਲੋਹੜੀ ਦਾ ਤਿਉਹਾਰ ਕਿਸ਼ਵਰ ਮਰਚੈਂਟ ਲਈ ਲੈ ਕੇ ਆਇਆ ਚੰਗੀ ਖਬਰ, ਪੁੱਤਰ ਨਿਰਵੈਰ ਦੀ ਹੈ ਪਹਿਲੀ ਲੋਹੜੀ ‘ਤੇ ਖ਼ਾਸ ਤਸਵੀਰ ਸਾਂਝੀ ਕਰਦੇ ਹੋਏ ਆਖੀ ਇਹ ਗੱਲ...

singer kulwinder billa image From instagram

ਇਸ ਵੀਡੀਓ ਚ ਸਾਂਝ ਆਪਣੇ ਪਾਪਾ ਦੇ ਨਾਲ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ। ਪਿਓ-ਧੀ ਦਾ ਇਹ ਕਿਊਟ ਅੰਦਾਜ਼ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਦੋਵੇਂ ਜਾਣੇ ਪੰਜਾਬੀ ਗੀਤ ਉੱਚੇ ਉੱਚੇ ਪੌਂਚੇ ਉੱਤੇ ਥਿਰਕਦੇ ਹੋਏ ਨਜ਼ਰ ਆ ਰਹੇ ਹਨ। ਦੱਸ ਦਈਏ ਹਾਲ ਹੀ ਚ ਕੁਲਵਿੰਦਰ ਬਿੱਲਾ ਦਾ ਨਵਾਂ ਗੀਤ ਉੱਚੇ ਉੱਚੇ ਪੌਂਚੇ ਰਿਲੀਜ਼ ਹੋਇਆ ਹੈ। ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਜਿਸ ਕਰਕੇ ਉਨ੍ਹਾਂ ਨੇ ਆਪਣੀ ਧੀ ਦੇ ਨਾਲ ਬਹੁਤ ਹੀ ਪਿਆਰੀ ਜਿਹੀ ਵੀਡੀਓ ਬਣਾਈ ਹੈ। ਦਰਸ਼ਕਾਂ ਨੂੰ ਇਹ ਵੀਡੀਓ ਖੂਬ ਪਸੰਦ ਆ ਰਿਹਾ ਹੈ। ਪ੍ਰਸ਼ੰਸਕ ਵੀ ਕਮੈਂਟ ਕਰਕੇ ਸਾਂਝ ਦੀ ਤਾਰੀਫ ਕਰ ਰਹੇ ਨੇ।

ਹੋਰ ਪੜ੍ਹੋ : ਗਾਇਕਾ ਹਰਸ਼ਦੀਪ ਕੌਰ ਨੇ ਆਪਣੇ ਪੁੱਤਰ ਦੀਆਂ ਨਵੀਆਂ ਕਿਊਟ ਤਸਵੀਰਾਂ ਕੀਤੀਆਂ ਸਾਂਝੀਆਂ, ਹੁਨਰ ਸਿੰਘ ਦੀ ਪਹਿਲੀ ਲੋਹੜੀ ਲਈ ਪ੍ਰਸ਼ੰਸਕਾਂ ਤੋਂ ਮੰਗੀਆਂ ਦੁਆਵਾਂ

kulwinder-billa, image From instagram

ਜੇ ਗੱਲ ਕਰੀਏ ਕੁਲਵਿੰਦਰ ਬਿੱਲਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ। ਉਹ ਮੇਰਾ ਦੇਸ਼ ਹੋਵੇ ਪੰਜਾਬ, ਟਿੱਚ-ਬਟਨ, ਟਾਈਮ ਟੇਬਲ, ਅੰਗਰੇਜ਼ੀ ਵਾਲੀ ਮੈਡਮ, ਲਾਈਟ ਵੇਟ ਵਰਗੇ ਕਈ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦੇ ਮਨੋਰੰਜਨ ਕਰ ਚੁੱਕੇ ਹਨ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖਤਰ ਚ ਕਾਫੀ ਐਕਟਿਵ ਨੇ। ਉਹ ਫ਼ਿਲਮਾਂ ਚ ਅਦਾਕਾਰੀ ਕਰ ਚੁੱਕਿਆ ਹੈ। ਉਨ੍ਹਾਂ ਦੀ ਕਈ ਫ਼ਿਲਮਾਂ ਰਿਲੀਜ਼ ਲਈ ਤਿਆਰ ਨੇ, ਪਰ ਕੋਰੋਨਾ ਕਰਕੇ ਅਜੇ ਤੱਕ ਰਿਲੀਜ਼ ਨਹੀਂ ਹੋ ਪਾਈਆਂ।

 

View this post on Instagram

 

A post shared by Kulwinderbilla (@kulwinderbilla)

Related Post