ਕੁਲਵਿੰਦਰ ਬਿੱਲਾ ਨੇ ਗਾਇਨ ਕੀਤਾ ਸ਼ਬਦ ‘ਕਰਿ ਬੰਦੇ ਤੂ ਬੰਦਗੀ ਜਿਚਰੁ ਘਟ ਮਹਿ ਸਾਹੁ’, ਵੇਖੋ ਵੀਡੀਓ

By  Shaminder August 22nd 2022 04:23 PM -- Updated: August 22nd 2022 04:34 PM

ਕੁਲਵਿੰਦਰ ਬਿੱਲਾ (Kulwinder Billa) ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ।ਉਹ ਸੋਸ਼ਲ ਮੀਡੀਆ ‘ਤੇ ਅਕਸਰ ਆਪਣੇ ਪ੍ਰਸ਼ੰਸਕਾਂ ਦੇ ਨਾਲ ਦਿਲ ਦੀਆਂ ਗੱਲਾਂ ਸ਼ੇਅਰ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਸ਼ਬਦ ਗਾਇਨ ਕਰਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ‘ਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਪ੍ਰਤੀਕਰਮ ਦਿੱਤਾ ਜਾ ਰਿਹਾ ਹੈ ।

kulwinder billa

ਹੋਰ ਪੜ੍ਹੋ : ਕੁਲਵਿੰਦਰ ਬਿੱਲਾ ਨੇ ਸਿੱਧੂ ਮੂਸੇਵਾਲਾ ਦਾ ‘ਅਪਮਾਨ’ ਕਰਨ ‘ਤੇ ਦਿੱਤੀ ਸਫ਼ਾਈ, ਕਿਹਾ ‘ਮੈਂ ਉਸ ਦਾ ਅਪਮਾਨ ਕਿਵੇਂ ਕਰ ਸਕਦਾ ਹਾਂ’

ਕੁਲਵਿੰਦਰ ਬਿੱਲਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਇਸ ਤੋਂ ਇਲਾਵਾ ਕਈ ਧਾਰਮਿਕ ਗੀਤ ਵੀ ਗਾਏ ਹਨ । ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ।

kulwinder-billa, image From instagram

ਹੋਰ ਪੜ੍ਹੋ :  ਕੁਲਵਿੰਦਰ ਬਿੱਲਾ, ਮੈਂਡੀ ਤੱਖਰ ਦੀ ਫਿਲਮ ‘ਟੈਲੀਵਿਜ਼ਨ’ ਦਾ ਟ੍ਰੇਲਰ ਕਿਸ ਦਿਨ ਹੋਵੇਗਾ ਰਿਲੀਜ਼, ਪੜ੍ਹੋ ਪੂਰੀ ਖ਼ਬਰ

ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਕੁਲਵਿੰਦਰ ਬਿੱਲਾ ਨੇ ਫ਼ਿਲਮਾਂ ‘ਚ ਵੀ ਹੱਥ ਅਜ਼ਮਾਇਆ ਅਤੇ ਹੁਣ ਉਹ ਕਈ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੇ ਹਨ । ਜਲਦ ਹੀ ਉਹ ਫ਼ਿਲਮਾਂ ਦਾ ਨਿਰਮਾਣ ਕਰਦੇ ਵੀ ਨਜ਼ਰ ਆਉਣਗੇ ।

Kulwinder billa image From instagram

ਜਿਸ ਦਾ ਐਲਾਨ ਉਨ੍ਹਾਂ ਨੇ ਕੁਝ ਸਮਾਂ ਪਹਿਲਾਂ ਹੀ ਕੀਤਾ ਸੀ । ਕੁਲਵਿੰਦਰ  ਜਲਦ ਹੀ ਹੋਰ ਵੀ ਕਈ ਪ੍ਰਾਜੈਕਟ ‘ਚ ਨਜ਼ਰ ਆਉਣਗੇ । ਉਨ੍ਹਾਂ ਦੀਆਂ ਫ਼ਿਲਮਾਂ ਨੂੰ ਦਰਸ਼ਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾਂਦਾ ਹੈ । ਕੁਲਵਿੰਦਰ ਬਿੱਲਾ ਆਪਣੀ ਧੀ ਸਾਂਝ ਦੇ ਨਾਲ ਅਕਸਰ ਆਪਣੀ ਧੀ ਸਾਂਝ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ ।

 

View this post on Instagram

 

A post shared by Kulwinderbilla (@kulwinderbilla)

Related Post