ਗਾਇਕ ਕੁਲਵਿੰਦਰ ਬਿੱਲਾ ਦਾ ਕੋਰੋਨਾ ਟੈਸਟ ਆਇਆ ਪੋਜਟਿਵ, ਖੁਦ ਇੰਸਟਾਗ੍ਰਾਮ ’ਤੇ ਦਿੱਤੀ ਜਾਣਕਾਰੀ

By  Rupinder Kaler August 10th 2020 11:05 AM

ਬਾਲੀਵੁੱਡ ਤੋਂ ਬਾਅਦ ਪਾਲੀਵੁੱਡ ਵਿੱਚ ਵੀ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਇਸ ਸਭ ਦੇ ਚਲਦੇ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਵੀ ਕੋਰੋਨਾ ਵਾਇਰਸ ਦੀ ਲਪੇਟ ਵਿੱਚ ਆ ਗਏ ਹਨ । ਜਿਸ ਦੀ ਜਾਣਕਾਰੀ ਉਹਨਾਂ ਨੇ ਖੁਦ ਆਪਣੇ ਇੰਸਟਾਗ੍ਰਾਮ ਤੇ ਦਿੱਤੀ ਹੈ । ਉਹਨਾਂ ਨੇ ਪੋਸਟ ਪਾ ਕੇ ਲਿਖਿਆ ਹੈ ‘ਮੇਰਾ ਕੋਰੋਨਾ ਵਾਇਰਸ ਦਾ ਟੈਸਟ ਪੋਜਟਿਵ ਆਇਆ ਹੈ…ਮੈਨੂੰ ਘਰ ਵਿੱਚ ਹੀ ਇਕਾਂਤਵਾਸ ਵਿੱਚ ਰੱਖਿਆ ਗਿਆ ਹੈ ।

https://www.instagram.com/p/CDrIZIElPmJ/

ਮੇਰੀ ਸਿਹਤ ਠੀਕ ਹੈ ਤੇ ਮੈਂ ਆਸ ਕਰਦਾ ਹਾਂ ਕਿ ਸਭ ਕੁਝ ਠੀਕ ਹੋ ਜਾਵੇਗਾ’ । ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਕੁਲਵਿੰਦਰ ਬਿੱਲਾ ਤਬੀਅਤ ਖਰਾਬ ਹੋਣ ਕਰਕੇ ਚੈਕਅਪ ਲਈ ਹਸਪਤਾਲ ਗਏ ਸਨ ਜਿਸ ਤੋਂ ਬਾਅਦ ਉਨ੍ਹਾਂ ਦੇ ਕੋਰੋਨਾ ਟੈਸਟ ਕੀਤੇ ਗਏ ।

https://www.instagram.com/p/CCafUcFlvmv/

ਤੁਹਾਨੂੰ ਦੱਸ ਦਿੰਦੇ ਹਾਂ ਕਿ ਇਸ ਤੋਂ ਪਹਿਲਾਂ ਪੰਜਾਬੀ ਅਦਾਕਾਰ ਹੌਬੀ ਧਾਲੀਵਾਲ ਵੀ ਕੋਰੋਨਾ ਵਾਇਰਸ ਦੀ ਲਪੇਟ ਵਿੱਚ ਆ ਗਏ ਹਨ । ਖ਼ਬਰਾਂ ਦੀ ਮੰਨੀਏ ਤਾਂ ਉਹਨਾਂ ਦਾ ਟੈਸਟ ਪੋਜ਼ਟਿਵ ਆਇਆ ਹੈ । ਜਿਸ ਤੋਂ ਬਾਅਦ ਉਹਨਾਂ ਨੂੰ ਇਲਾਜ਼ ਲਈ ਲੁਧਿਆਣਾ ਦੇ ਕਿਸੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ।

https://www.instagram.com/p/CBxU-Sslfno/

Related Post