ਕੁਲਵਿੰਦਰ ਬਿੱਲਾ ਦੀ ਧੀ ਨੇ ਕੀਤਾ ‘ਲਾ ਲਾ’ ਗੀਤ ‘ਤੇ ਡਾਂਸ, ਵੀਡੀਓ ਹਰ ਕਿਸੇ ਨੂੰ ਆ ਰਿਹਾ ਪਸੰਦ

By  Shaminder August 16th 2021 11:26 AM -- Updated: August 16th 2021 03:38 PM

ਕੁਲਵਿੰਦਰ ਬਿੱਲਾ (Kulwinder Billa)  ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਗਾਇਕ ਦੀ ਧੀ ਸਾਂਝ ‘ਲਾ ਲਾ’ (Laala Laala) ਗੀਤ ‘ਤੇ ਪਰਫਾਰਮ ਕਰਦੀ ਹੋਈ ਨਜ਼ਰ ਆ ਰਹੀ ਹੈ । ਕੁਲਵਿੰਦਰ ਬਿੱਲਾ (Kulwinder Billa)  ਦੀ ਧੀ ਸਾਂਝ ਦੇ ਇਸ ਵੀਡੀਓ ਨੂੰ ਦਰਸ਼ਕਾਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਕੁਲਵਿੰਦਰ ਬਿੱਲਾ ਦੇ ਪ੍ਰਸ਼ੰਸਕਾਂ ਦੇ ਵੱਲੋਂ ਇਸ ‘ਤੇ ਲਗਾਤਾਰ ਪ੍ਰਤੀਕਰਮ ਦਿੱਤਾ ਜਾ ਰਿਹਾ ਹੈ ।

Kulwinder Billa ,-min Image From Instagram

ਹੋਰ ਪੜ੍ਹੋ : ਬਾਲੀਵੁੱਡ ਦੇ ਮਸ਼ਹੂਰ ਸੰਗੀਤਕਾਰ ਖਿਆਮ ਦੀ ਪਤਨੀ ਜਗਜੀਤ ਕੌਰ ਦਾ ਦਿਹਾਂਤ

ਕੁਲਵਿੰਦਰ ਬਿੱਲਾ ਦਾ ਇਹ ਗੀਤ ਕੁਝ ਦਿਨ ਪਹਿਲਾਂ ਹੀ ਰਿਲੀਜ਼ ਹੋਇਆ ਹੈ ਅਤੇ ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਇਸ ਤੋਂ ਪਹਿਲਾਂ ਵੀ ਕੁਲਵਿੰਦਰ ਬਿੱਲਾ ਕਈ ਹਿੱਟ ਗੀਤ ਇੰਡਸਟਰੀ ਨੂੰ ਦੇ ਚੁੱਕੇ ਨੇ ।ਇਸ ਦੇ ਨਾਲ ਹੀ ਉਹ ਗੀਤਾਂ ਦੇ ਨਾਲ-ਨਾਲ ਪੰਜਾਬੀ ਫ਼ਿਲਮ ਇੰਡਸਟਰੀ ‘ਚ ਵੀ ਸਰਗਰਮ ਹਨ ਅਤੇ ਹੁਣ ਤੱਕ ਉਹ ਕਈ ਫ਼ਿਲਮ ‘ਚ ਨਜ਼ਰ ਆ ਚੁੱਕੇ ਹਨ ।

 

View this post on Instagram

 

A post shared by Kulwinderbilla (@kulwinderbilla)

ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਵੱਲੋਂ ਪਸੰਦ ਕੀਤਾ ਗਿਆ ਹੈ । ਆਉੇਣ ਵਾਲੇ ਦਿਨਾਂ ‘ਚ ਉਹ ਹੋਰ ਵੀ ਕਈ ਪ੍ਰਾਜੈਕਟ ‘ਤੇ ਕੰਮ ਕਰ ਰਹੇ ਹਨ ।

Kulwinder Billa Daughter ,,-min Image From Instagram

ਕੁਲਵਿੰਦਰ ਬਿੱਲਾ ਸੋਸ਼ਲ ਮੀਡੀਆ ‘ਤੇ ਐਕਟਿਵ ਰਹਿੰਦੇ ਹਨ ਅਤੇ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਅਕਸਰ ਆਪਣੇ ਚਾਹੁਣ ਵਾਲਿਆਂ ਦੇ ਨਾਲ ਸਾਂਝੇ ਕਰਦੇ ਰਹਿੰਦੇ ਹਨ ।

 

Related Post