ਪੀਟੀਸੀ ਰਿਕਾਰਡਜ਼ ਵੱਲੋਂ ਭਾਈ ਅਮਰਜੀਤ ਸਿੰਘ ਜੀ ਦੀ ਆਵਾਜ਼ 'ਚ ਧਾਰਮਿਕ ਸ਼ਬਦ 'ਸੁਣਿ ਬਾਵਰੇ' ਰਿਲੀਜ਼

By  Lajwinder kaur December 24th 2019 05:44 PM -- Updated: December 26th 2019 12:30 PM

ਪੀਟੀਸੀ ਨੈੱਟਵਰਕ ਵੱਲੋਂ ਗੁਰਬਾਣੀ ਦੇ ਪ੍ਰਚਾਰ ਪ੍ਰਸਾਰ ਲਈ ਹਰ ਹਫ਼ਤੇ ਨਾਨਕ ਨਾਮ ਲੇਵਾ ਸੰਗਤ ਲਈ ਨਵੇਂ ਧਾਰਮਿਕ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ। ਪੀਟੀਸੀ ਰਿਕਾਰਡਜ਼ ਵੱਲੋਂ ਧਾਰਮਿਕ ਸ਼ਬਦ 'ਸੁਣਿ ਬਾਵਰੇ' ਰਿਲੀਜ਼ ਹੋ ਚੁੱਕਿਆ ਹੈ। ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਲੋਂ ਪੀਟੀਸੀ ਪੰਜਾਬੀ ਵੱਲੋਂ ਗੁਰੂ ਅਤੇ ਗੁਰਬਾਣੀ ਨਾਲ ਜੋੜਨ ਲਈ ਵਿਲੱਖਣ ਉਪਰਾਲੇ ਕੀਤੇ ਜਾਂਦੇ ਹਨ। ਭਾਈ ਅਮਰਜੀਤ ਸਿੰਘ ਜੀ (ਪਟਿਆਲਾ ਵਾਲੇ) ਅਤੇ ਸਾਥੀਆਂ ਦੀਆਂ ਅਵਾਜ਼ਾਂ 'ਚ ਰਿਲੀਜ਼ ਹੋਏ ਇਸ ਸ਼ਬਦ ਨੂੰ ਤੁਸੀਂ ਪੀਟੀਸੀ ਰਿਕਾਡਜ਼ ਦੇ ਯੂਟਿਊਬ ਚੈਨਲ ਅਤੇ ਇਸ ਤੋਂ ਇਲਾਵਾ ਪੀਟੀਸੀ ਸਿਮਰਨ 'ਤੇ ਵੀ ਸਰਵਣ ਕਰ ਸਕਦੇ ਹੋ।

ਹੋਰ ਵੇਖੋ:ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਅਵਾਜ਼ ‘ਚ ‘ਸਤਿਗੁਰੁ ਸਭਨਾ ਦਾ’ ਧਾਰਮਿਕ ਸ਼ਬਦ ਹੋਇਆ ਰਿਲੀਜ਼, ਦੇਖੋ ਵੀਡੀਓ

ਪੀਟੀਸੀ ਨੈੱਟਵਰਕ ਵੱਲੋਂ ਗੁਰਬਾਣੀ ਦੇ ਪ੍ਰਚਾਰ ਪ੍ਰਸਾਰ ਲਈ ਨਾਨਕ ਨਾਮ ਲੇਵਾ ਸੰਗਤ ਲਈ ਨਵੇਂ ਧਾਰਮਿਕ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ। 'ਸੁਣਿ ਬਾਵਰੇ' ਸ਼ਬਦ ਨੂੰ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਜਦਕਿ ਵੀਡੀਓ ਵੀ ਪੀਟੀਸੀ ਰਿਕਾਰਡਜ਼ ਵੱਲੋਂ ਬਣਾਇਆ ਗਿਆ ਹੈ । ਪ੍ਰਮਾਤਮਾ ਦੇ ਨਾਲ ਜੁੜਦੇ ਇਸ ਸ਼ਬਦ ਨੂੰ ਸੰਗੀਤ ਮੇਜਰ ਸਿੰਘ ਲੁਧਿਆਣਾ(Major Singh Ludhiana) ਵੱਲੋਂ ਤਿਆਰ ਕੀਤਾ ਗਿਆ ਹੈ। ਇਸ ਸ਼ਬਦ ਨੂੰ ਪੀਟੀਸੀ ਰਿਕਾਰਡਜ਼ ਦੇ ਯੂ ਟਿਊਬ ਚੈਨਲ ਤੋਂ ਇਲਾਵਾ ਪੀਟੀਸੀ ਨੈੱਟਵਰਕ ਦੇ ਵੱਖ-ਵੱਖ ਚੈਨਲਾਂ 'ਤੇ ਵੀ ਸੁਣਿਆ ਜਾ ਸਕਦਾ ਹੈ।

ਇਨ੍ਹਾਂ ਸਾਰੇ ਹੀ ਧਾਰਮਿਕ ਸ਼ਬਦਾਂ ਦਾ ਅਨੰਦ ਪੀਟੀਸੀ ਪਲੇਅ ਐਪ 'ਤੇ ਲਿਆ ਜਾ ਸਕਦਾ ਹੈ। ਇਸ ਸ਼ਬਦ ਦਾ ਵਰਲਡ ਟੀਵੀ ਪ੍ਰੀਮੀਅਰ ਪੀਟੀਸੀ ਨੈੱਟਵਰਕ ਦੇ ਚੈਨਲਸ ‘ਤੇ ਕਰ ਦਿੱਤਾ ਗਿਆ ਹੈ। ਇਸ ਧਾਰਮਿਕ ਸ਼ਬਦ ਨੂੰ ਪੀਟੀਸੀ ਸਿਮਰਨ, ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼ ਤੇ ਪੀਟੀਸੀ ਦੇ ਹੋਰ ਚੈਨਲਸ ਉੱਤੇ ਚਲਾਇਆ ਜਾ ਰਿਹਾ ਹੈ।

 

Related Post