ਮਨਪ੍ਰੀਤ ਟਿਵਾਣਾ ਨੇ ਸਾਹਿਤ ਜਗਤ ਦੇ ਬਾਬਾ ਬੋਹੜ ਜਸਵੰਤ ਸਿੰਘ ਕੰਵਲ ਜੀ ਦੇ 101ਵੇਂ ਜਨਮਦਿਨ ‘ਤੇ ਦਿੱਤੀ ਵਧਾਈ
Lajwinder kaur
June 27th 2019 02:33 PM --
Updated:
June 27th 2019 02:34 PM
ਪੰਜਾਬੀ ਗੀਤਕਾਰ ਮਨਪ੍ਰੀਤ ਟਿਵਾਣਾ ਜਿਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਦੇ ਰਾਹੀਂ ਸਾਹਿਤ ਜਗਤ ਦੇ ਮਹਾਨ ਸਾਹਿਤਕਾਰ ਜਸਵੰਤ ਸਿੰਘ ਕੰਵਲ ਨੂੰ 101ਵੇਂ ਜਨਮ ਦਿਨ ਉੱਤੇ ਵਧਾਈ ਦਿੱਤੀ ਹੈ। ਜਸਵੰਤ ਸਿੰਘ ਕੰਵਲ ਦਾ ਜਨਮ 27 ਜੂਨ 1919 ‘ਚ ਪਿੰਡ ਢੁੱਡੀਕੇ ਜ਼ਿਲ੍ਹਾ ਮੋਗਾ ਵਿਖੇ ਸ੍ਰੀ ਮੁਹੱਲਾ ਸਿੰਘ ਦੇ ਘਰ ਹੋਇਆ। ਉਨ੍ਹਾਂ ਨੇ ਪੰਜਾਬੀ ਸਾਹਿਤ ਨੂੰ ਕਈ ਸਾਰੇ ਨਾਵਲ, ਲੇਖ ਤੇ ਕਹਾਣੀਆਂ ਦਿੱਤੀਆਂ ਨੇ।
ਸਾਹਿਤ ਜਗਤ ਦੇ ਬਾਬਾ ਬੋਹੜ ਜਸਵੰਤ ਸਿੰਘ ਕੰਵਲ ਜੀ ਨੂੰ 101ਵੇਂ ਜਨਮ ਦਿਨ ਦੀਆਂ ਢੇਰ ਸਾਰੀਆਂ ਮੁਬਾਰਕਾਂ ।