ਭਾਈ ਰੁਪਿੰਦਰ ਸਿੰਘ ਜੀ ਦੀ ਆਵਾਜ਼ ‘ਚ ਸਰਵਣ ਕਰੋ ਸ਼ਬਦ

By  Shaminder November 24th 2020 12:32 PM

ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਈ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ । ਇਸੇ ਲੜੀ ਦੇ ਤਹਿਤ ਪੀਟੀਸੀ ਰਿਕਾਰਡਜ਼ ਵੱਲੋਂ ਭਾਈ ਰੁਪਿੰਦਰ ਸਿੰਘ ਜੀ ਰੂਪਨਗਰ ਵਾਲਿਆਂ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤਾ ਗਿਆ ਹੈ ।

bhai rupinder singh ji

ਇਸ ਸ਼ਬਦ ਨੂੰ ਤੁਸੀਂ ਪੀਟੀਸੀ ਰਿਕਾਰਡਜ਼, ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ ‘ਤੇ ਸਰਵਣ ਕਰ ਸਕਦੇ ਹੋ । ਇਸ ਸ਼ਬਦ ‘ਚ ਗੁਰੂ ਨਾਨਕ ਦੇਵ ਜੀ ਦੀ ਮਹਿਮਾ ਦਾ ਗੁਣਗਾਣ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਭਾਈ ਰੁਪਿੰਦਰ ਸਿੰਘ ਜੀ ਦੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ ।

ਹੋਰ ਪੜ੍ਹੋ : ਪੀਟੀਸੀ ਪੰਜਾਬੀ ‘ਤੇ ਭਾਈ ਰੁਪਿੰਦਰ ਸਿੰਘ ਜੀ ਦੀ ਆਵਾਜ਼ ‘ਚ ਰਿਲੀਜ਼ ਹੋਵੇਗਾ ਸ਼ਬਦ

bhai rupinder singh

ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਸ਼ਬਦ ਗੁਰਬਾਣੀ ਨਾਲ ਜੁੜ ਕੇ ਆਪਣਾ ਜੀਵਨ ਸਫਲ ਕਰ ਰਹੀਆਂ ਹਨ ।ਦੱਸ ਦਈਏ ਕਿ ਪੀਟੀਸੀ ਪੰਜਾਬੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਲਾਈਵ ਸ਼ਬਦ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕੀਤਾ ਜਾਂਦਾ ਹੈ ।

bhai rupinder singh

ਜਿਸ ਦਾ ਲਾਭ ਸੰਗਤਾਂ ਉਠਾ ਕੇ ਆਪਣਾ ਜੀਵਨ ਸਫਲ ਕਰ ਰਹੀਆਂ ਹਨ ਅਤੇ ਗੁਰੂ ਘਰ ਨਾਲ ਜੁੜਦੀਆਂ ਹਨ ।

Related Post