ਪੀਟੀਸੀ ਪੰਜਾਬੀ ‘ਤੇ ਅੱਜ ਸੁਣੋ ਭਾਈ ਜਸਕਰਨ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ

By  Shaminder June 14th 2021 02:07 PM

ਭਾਈ ਜਸਕਰਨ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਪੀਟੀਸੀ ਪੰਜਾਬੀ ‘ਤੇ ਅੱਜ ਰਿਲੀਜ਼ ਹੋਵੇਗਾ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼,ਪੀਟੀਸੀ ਸਿਮਰਨ ਅਤੇ ਪੀਟੀਸੀ ਰਿਕਾਰਡਜ਼ ‘ਤੇ ਸਰਵਣ ਕਰ ਸਕਦੇ ਹੋ । ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ‘ਤੇ ਰਿਲੀਜ਼ ਕੀਤੇ ਜਾਣ ਵਾਲੇ ਇਸ ਸ਼ਬਦ ‘ਚ ਗੁਰੂ ਅਰਜਨ ਦੇਵ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਜਾਵੇਗਾ ।

jaskarn singh ji

ਹੋਰ ਪੜ੍ਹੋ : ਕੀ ਗਾਇਕ ਕਾਕਾ ਨੇ ਕਰਵਾ ਲਿਆ ਵਿਆਹ, ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਤਸਵੀਰ ! 

Bhai Jaskarn singh ji

ਇਸ ਤੋਂ ਪਹਿਲਾਂ ਵੀ ਭਾਈ ਜਸਕਰਨ ਸਿੰਘ ਜੀ ਦੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ ।ਜਿਨ੍ਹਾਂ ਦਾ ਲਾਭ ਦੇਸ਼ ਵਿਦੇਸ਼ ਦੀਆਂ ਸੰਗਤਾਂ ਉਠਾ ਰਹੀਆਂ ਹਨ । ਪੀਟੀਸੀ ਪੰਜਾਬੀ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਲਗਾਤਾਰ ਉਪਰਾਲੇ ਕਰਦਾ ਆ ਰਿਹਾ ਹੈ ।

jaskarn singh ji

ਪੀਟੀਸੀ ਪੰਜਾਬੀ ‘ਤੇ ਆਏ ਦਿਨ ਭਾਈ ਸਾਹਿਬਾਨਾਂ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ ।ਬੀਤੇ ਦਿਨੀਂ ਵੀ ਭਾਈ ਜਗਤਾਰ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਾਲਿਆਂ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤਾ ਗਿਆ ਹੈ । ਜਿਸ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ ।

 

Related Post