ਰਾਖੀ ਹੁੰਦਲ ਦੀ ਆਵਾਜ਼ ‘ਚ ਸੁਣੋ ਧਾਰਮਿਕ ਗੀਤ ‘ਬਾਣੀ ਨਾਨਕ ਦੀ’

By  Shaminder November 27th 2020 12:34 PM

ਰਾਖੀ ਹੁੰਦਲ ਦੀ ਆਵਾਜ਼ ‘ਚ ਧਾਰਮਿਕ ਗੀਤ ਪੀਟੀਸੀ ਪੰਜਾਬੀ ‘ਤੇ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਮਨਜੀਤ ਸੇਖੋਂ ਨੇ ਲਿਖੇ ਨੇ ਜਦੋਂਕਿ ਮਿਊਜ਼ਿਕ ਦਿੱਤਾ ਹੈ ਅਜੈ ਕੁਮਾਰ ਨੇ ਅਤੇ ਵੀਡੀਓ ਬੌਬੀ ਬਾਜਵਾ ਵੱਲੋਂ ਤਿਆਰ ਕੀਤਾ ਗਿਆ ਹੈ ।ਇਸ ਧਾਰਮਿਕ ਗੀਤ ‘ਚ ਉਨ੍ਹਾਂ ਨੇ ਗੁਰਬਾਣੀ ਦੀ ਮਹਿਮਾ ਦਾ ਗੁਣਗਾਣ ਕੀਤਾ ਹੈ ।

Rakhi

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪੀਟੀਸੀ ਪੰਜਾਬੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਨੇ । ਜਿਨ੍ਹਾਂ ਦਾ ਲਾਭ ਉਠਾ ਕੇ ਸੰਗਤਾਂ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੁੜ ਰਹੀਆਂ ਹਨ ਅਤੇ ਲਾਭ ਉਠਾ ਰਹੀਆਂ ਹਨ ।

ਹੋਰ ਪੜ੍ਹੋ : ਪੀਟੀਸੀ ਪੰਜਾਬੀ ‘ਤੇ ਰਾਖੀ ਹੁੰਦਲ ਦੇ ਧਾਰਮਿਕ ਗੀਤ ਦਾ ਹੋਵੇਗਾ ਵਰਲਡ ਪ੍ਰੀਮੀਅਰ

Rakhi

ਇਸ ਧਾਰਮਿਕ ਗੀਤ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ ਅਤੇ ਪੀਟੀਸੀ ਰਿਕਾਰਡਜ਼ ‘ਤੇ ਸਰਵਣ ਕਰ ਸਕਦੇ ਹੋ ।

rakhi

ਪੀਟੀਸੀ ਪੰਜਾਬੀ ਵੱਲੋਂ ਸੰਗਤਾਂ ਦੀ ਲਗਾਤਾਰ ਸੇਵਾ ਕੀਤੀ ਜਾ ਰਹੀ ਹੈ । ਪੀਟੀਸੀ ਸਿਮਰਨ ‘ਤੇ ਜਿੱਥੇ ਕਈ ਧਾਰਮਿਕ ਪ੍ਰੋਗਰਾਮਾਂ ਨੂੰ ਵਿਖਾਇਆ ਜਾਂਦਾ ਹੈ । ਉੱਥੇ ਹੀ ਪੀਟੀਸੀ ਪੰਜਾਬੀ ‘ਤੇ ਸਵੇਰੇ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕੀਤਾ ਜਾਂਦਾ ਹੈ।

Related Post