ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਸੁਣੋ ਰਣਜੀਤ ਬਾਵਾ ਦੀ ਆਵਾਜ਼ ‘ਚ ਧਾਰਮਿਕ ਗੀਤ ‘ਰੱਬ ਜੀ ਆਏ ਨੇ’
Shaminder
November 18th 2021 03:09 PM
ਗੁਰੂ ਨਾਨਕ ਦੇਵ ਜੀ (Guru Nanak Dev ji ) ਦੇ ਪ੍ਰਕਾਸ਼ ਦਿਹਾੜੇ (Parkash Purb) ‘ਤੇ ਦੇਸ਼ ਭਰ ‘ਚ ਧਾਰਮਿਕ ਸਮਾਗਮਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ । ਇਸ ਮੌਕੇ ਪੰਜਾਬੀ ਇੰਡਸਟਰੀ ਦੇ ਸਿਤਾਰੇ ਵੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਉਨ੍ਹਾਂ ਨੂੰ ਯਾਦ ਕਰ ਰਹੇ ਹਨ । ਗਾਇਕ ਰਣਜੀਤ ਬਾਵਾ (Ranjit Bawa) ਦਾ ਨਵਾਂ ਧਾਰਮਿਕ ਗੀਤ ‘ਰੱਬ ਜੀ ਆਏ ਨੇ’ (Rabb Ji Aaye Ne) ਰਿਲੀਜ਼ ਹੋ ਚੁੱਕਿਆ ਹੈ । ਇਸ ਧਾਰਮਿਕ ਗੀਤ ਦੇ ਬੋਲ ਬੱਬੂ ਨੇ ਲਿਖੇ ਹਨ, ਜਦੋਂਕਿ ਮਿਊਜ਼ਿਕ ਬਲੈਕ ਵਾਇਰਸ ਦੇ ਵੱਲੋਂ ਦਿੱਤਾ ਗਿਆ ਹੈ ।