ਭਾਈ ਗੁਰਜੀਤ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਾਲਿਆਂ ਦੀ ਆਵਾਜ਼ ‘ਚ ਸਰਵਣ ਕਰੋ ਸ਼ਬਦ ‘ਬਾਬਾ ਨਾਨਕਾ’

By  Shaminder November 17th 2020 01:19 PM

ਭਾਈ ਗੁਰਜੀਤ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਾਲਿਆਂ ਦੀ ਆਵਾਜ਼ ‘ਚ ਸ਼ਬਦ ‘ਬਾਬਾ ਨਾਨਕਾ’ ਰਿਲੀਜ਼ ਹੋ ਚੁੱਕਿਆ ਹੈ । ਪੀਟੀਸੀ ਰਿਕਾਰਡਜ਼ ਵੱਲੋਂ ਇਸ ਸ਼ਬਦ ਨੂੰ ਰਿਲੀਜ਼ ਕੀਤਾ ਗਿਆ ਹੈ । ਸ਼ਬਦ ਨੂੰ ਮਿਊਜ਼ਿਕ ਦਿੱਤਾ ਹੈ ਹਰਜਿੰਦਰ ਸਿੰਘ ਟਿੰਕਾ ਨੇ ।

Bhai Gurjit Singh

ਜਦੋਂਕਿ ਇਸ ਦਾ ਵੀਡੀਓ ਪੀਟੀਸੀ ਰਿਕਾਰਡਜ਼ ਵੱਲੋਂ ਤਿਆਰ ਕੀਤਾ ਗਿਆ ਹੈ ਅਤੇ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਇਸ ਨੂੰ ਰਿਲੀਜ਼ ਕੀਤਾ ਗਿਆ ਹੈ । ਇਸ ‘ਚ ਸ਼ਬਦ ਨਾਮ ਦੀ ਮਹਿਮਾ ਕੀਤੀ ਗਈ ਹੈ ।

ਹੋਰ ਪੜ੍ਹੋ : ਭਾਈ ਨਿਰਮਲ ਸਿੰਘ ਜੀ ਖਾਲਸਾ ਦੀ ਮਿੱਠੀ ਯਾਦ ‘ਚ ਪੇਸ਼ ਹੈ ਧਾਰਮਿਕ ਸ਼ਬਦ ‘ਸਜਣ ਮੇਰੇ ਰੰਗੁਲੇ’ ਭਾਈ ਗੁਰਜੀਤ ਸਿੰਘ ਦੀ ਆਵਾਜ਼ ‘ਚ, ਦੇਖੋ ਵੀਡੀਓ

guru nanak dev ji

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪੀਟੀਸੀ ਪੰਜਾਬੀ ਵੱਲੋਂ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ । ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਲਾਈਵ ਪ੍ਰਸਾਰਣ ਕਰਕੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਗੁਰੂ ਘਰ ਦੇ ਨਾਲ ਜੋੜਿਆ ਜਾਂਦਾ ਹੈ ।

bhai gurjit singh

ਇਸ ਤੋਂ ਪਹਿਲਾਂ ਵੀ ਭਾਈ ਗੁਰਜੀਤ ਸਿੰਘ ਜੀ ਦੀ ਰਸਭਿੰਨੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ ।

Related Post