ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸਰਵਣ ਕਰੋ ਸ਼ਬਦ

By  Shaminder January 14th 2021 01:47 PM

ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਨਵਾਂ ਸ਼ਬਦ ਪੀਟੀਸੀ ਰਿਕਾਰਡਜ਼ ਵੱਲੋਂ ਰਿਲੀਜ਼ ਕੀਤਾ ਗਿਆ ਹੈ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ ਅਤੇ ਪੀਟੀਸੀ ਨਿਊਜ਼ ‘ਤੇ ਸਰਵਣ ਕਰ ਸਕਦੇ ਹੋ ।ਸ਼ਬਦ ਨੂੰ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ ਅਤੇ ਮਿਊਜ਼ਿਕ ਦਿੱਤਾ ਹੈ ਐੱਚ ਆਰ ਸਟੂਡੀਓ ਜਲੰਧਰ ਵੱਲੋਂ ।

bhai amritpal ji

ਇਸ ਸ਼ਬਦ ‘ਚ ਉਸ ਨਾਮ ਦੀ ਮਹਿਮਾ ਕੀਤੀ ਗਈ ਹੈ ਅਤੇ ਜਿਨ੍ਹਾਂ ਦਾ ਧਿਆਨ ਉਸ ਨਾਮ ਵੱਲ ਰਹਿੰਦਾ ਹੈ ਉਨ੍ਹਾਂ ਦੇ ਲਈ ਸਦਾ ਬਸੰਤ ਹੁੰਦੀ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਹੋ ਚੁੱਕੇ ਹਨ ।

ਹੋਰ ਪੜ੍ਹੋ : ਭਾਈ ਅੰਮ੍ਰਿਤਪਾਲ ਸਿੰਘ ਜੀ ਦਾ ਸ਼ਬਦ ‘ਕਵਨ ਗੁਨ ਪ੍ਰਾਨਪਤਿ ਮਿਲਉ ਮੇਰੀ ਮਾਈ’ ਪੀਟੀਸੀ ਰਿਕਾਰਡਜ਼ ’ਤੇ ਰਿਲੀਜ਼

bhai amritpal

ਜਿਨ੍ਹਾਂ ਤੋਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਸਰਵਣ ਕਰਕੇ ਲਾਭ ਉਠਾ ਰਹੀਆਂ ਹਨ ।

bhai amritpal

ਪੀਟੀਸੀ ਰਿਕਾਰਡਜ਼ ਵੱਲੋਂ ਗੁਰੂ ਘਰ ਅਤੇ ਗੁਰਬਾਣੀ ਨਾਲ ਸੰਗਤਾਂ ਨੂੰ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ । ਜਿਸ ਤੋਂ ਸੰਗਤਾਂ ਲਾਭ ਉਠਾ ਕੇ ਆਪਣਾ ਜੀਵਨ ਸਫਲ ਕਰ ਰਹੀਆਂ ਹਨ ।

Related Post