ਸਰਵਣ ਕਰੋ ਭਾਈ ਦਵਿੰਦਰ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ

By  Shaminder August 5th 2021 04:15 PM

ਭਾਈ ਦਵਿੰਦਰ ਸਿੰਘ ਜੀ ਦੀ ਰਸਭਿੰਨੀ ਆਵਾਜ਼ ‘ਚ ਸ਼ਬਦ ਪੀਟੀਸੀ ਪੰਜਾਬੀ ‘ਤੇ ਰਿਲੀਜ਼ ਕੀਤਾ ਗਿਆ ਹੈ । ਇਸ ਸ਼ਬਦ ਨੂੰ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ ਅਤੇ ਸ਼ਬਦ ਨੂੰ ਮਿਊਜ਼ਿਕ ਦਿੱਤਾ ਹੈ ਪਰਵਿੰਦਰ ਸਿੰਘ ਬੱਬੂ ਨੇ । ਇਸ ਸ਼ਬਦ ‘ਚ ਉਸ ਪ੍ਰਮਾਤਮਾ ਦੇ ਗੁਣ ਗਾਉਣ ਦੀ ਗੱਲ ਕੀਤੀ ਗਈ ਹੈ । ਕਿਉਂਕਿ ਉਸ ਪ੍ਰਮਾਤਮਾ ਦੇ ਚਰਨਾਂ ‘ਚ ਜਾ ਕੇ ਹੀ ਹਰ ਤਰ੍ਹਾਂ ਦੇ ਸੁੱਖ ਭਾਵੇਂ ਉਹ ਲੌਕਿਕ ਹੋਣ ਭਾਵੇਂ ਅਲੌਕਿਕ ਉਸ ਦਾ ਜਾਪ ਕਰਨ ਦੇ ਨਾਲ ਹੀ ਮਿਲਦਾ ਹੈ ।

Bhai Davinder Singh ji ,,

ਹੋਰ ਪੜ੍ਹੋ :  ਪਤੀ ਦੀ ਮੌਤ ਤੋਂ ਉੱਭਰ ਰਹੀ ਅਦਾਕਾਰਾ ਮੰਦਿਰਾ ਬੇਦੀ, ਤਸਵੀਰ ਕੀਤੀ ਸਾਂਝੀ 

Bhai davinder singh ji -m

ਭਾਈ ਦਵਿੰਦਰ ਸਿੰਘ ਜੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਾਲਿਆਂ ਦੀ ਰਸਭਿੰਨੀ ਆਵਾਜ਼ ‘ਚ ਰਿਲੀਜ਼ ਕੀਤੇ ਗਏ ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ, ਪੀਟੀਸੀ ਨਿਊਜ਼ ਅਤੇ ਪੀਟੀਸੀ ਰਿਕਾਰਡਜ਼ ‘ਤੇ ਸਰਵਣ ਕਰ ਸਕਦੇ ਹੋ । ਇਸ ਤੋਂ ਪਹਿਲਾਂ ਵੀ ਕਈ ਭਾਈ ਸਾਹਿਬਾਨ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ ।

ਜਿਨ੍ਹਾਂ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ । ਪੀਟੀਸੀ ਪੰਜਾਬੀ ‘ਤੇ ਜਿੱਥੇ ਰੋਜ਼ਾਨਾਂ ਸ਼ਬਦ ਗੁਰਬਾਣੀ ਦਾ ਲਾਈਵ ਪ੍ਰਸਾਰਣ ਕੀਤਾ ਜਾ ਰਿਹਾ ਹੈ । ਉੱਥੇ ਹੀ ਸੰਗਤਾਂ ਦੇ ਲਈ ਨਵੇਂ ਨਵੇਂ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ ।

Related Post