ਸਰਵਣ ਕਰੋ ਭਾਈ ਜਸਕਰਨ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ

By  Shaminder August 14th 2021 04:08 PM -- Updated: August 14th 2021 04:18 PM

ਪੀਟੀਸੀ ਪੰਜਾਬੀ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਸੰਗਤਾਂ ਨੂੰ ਜੋੜਨ ਦੇ ਲਈ ਲਗਾਤਾਰ ਉਪਰਾਲੇ ਕਰਦਾ ਰਹਿੰਦਾ ਹੈ । ਇਸੇ ਲੜੀ ਦੇ ਤਹਿਤ ਭਾਈ ਜਸਕਰਨ ਸਿੰਘ ਜੀ (Bhai Jaskaran Singh ji)  ਪਟਿਆਲਾ ਵਾਲਿਆਂ ਦੀ ਆਵਾਜ਼ ‘ਚ ਨਵਾਂ ਸ਼ਬਦ (Shabad)  ਰਿਲੀਜ਼ ਕੀਤਾ ਗਿਆ ਹੈ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼, ਪੀਟੀਸੀ ਸਿਮਰਨ ਅਤੇ ਪੀਟੀਸੀ ਰਿਕਾਰਡਜ਼ ‘ਤੇ ਸਰਵਣ ਕਰ ਸਕਦੇ ਹੋ ।

Bhai Jaskaran ,,-min

ਹੋਰ ਪੜ੍ਹੋ : ਕਮੇਡੀਅਨ ਜੌਨੀ ਲੀਵਰ ਦੇ ਜਨਮ ਦਿਨ ਤੇ ਜਾਣੋਂ ਕਿਵੇਂ ਜੌਨੀ ਪ੍ਰਕਾਸ਼ ਬਣਿਆ ਜੌਨੀ ਲੀਵਰ 

ਇਸ ਸ਼ਬਦ ‘ਚ ਉਸ ਪ੍ਰਮਾਤਮਾ ਦੇ ਘਰ ਦਾ ਜ਼ਿਕਰ ਕੀਤਾ ਗਿਆ ਹੈ ਕਿ ਦੁਨੀਆ ਦੇ ਸਭ ਥਾਂ ਵੇਖ ਲਏ ਪਰ ਉਸ ਪ੍ਰਮਾਤਮਾ ਦੇ ਘਰ ਵਰਗੀ ਕੋਈ ਵੀ ਥਾਂ ਨਹੀਂ ਹੈ ।ਕਿਉਂਕਿ ਜੋ ਸੁੱਖ ਅਤੇ ਸ਼ਾਂਤੀ ਉਸ ਦੇ ਘਰ ‘ਚ ਮਿਲਦਾ ਹੈ, ਉਹ ਦੁਨੀਆ ਦੇ ਕਿਸੇ ਵੀ ਕੋਨੇ ‘ਚ ਨਹੀਂ ਮਿਲਦਾ ।

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਕਈ ਭਾਈ ਸਾਹਿਬਾਨਾਂ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । ਇਨ੍ਹਾਂ ਸ਼ਬਦਾਂ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ । ਦੱਸ ਦਈਏ ਕਿ ਪੀਟੀਸੀ ਪੰਜਾਬੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਲਗਾਤਾਰ ਸੇਵਾ ਕਰਦਾ ਆ ਰਿਹਾ ਹੈ ।

bhai jaskaran,-min

ਚੈਨਲ ‘ਤੇ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਸਵੇਰੇ ਸ਼ਾਮ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕੀਤਾ ਜਾ ਰਿਹਾ ਹੈ । ਜਿਸ ਨੂੰ ਸਰਵਣ ਕਰਕੇ ਸੰਗਤਾਂ ਲਾਭ ਉਠਾ ਕੇ ਆਪਣਾ ਜੀਵਨ ਸਫਲ ਕਰ ਰਹੀਆਂ ਹਨ ।

 

 

Related Post