ਸਰਵਣ ਕਰੋ ਭਾਈ ਸੰਤੋਖ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ

By  Shaminder February 12th 2021 03:53 PM

ਭਾਈ ਸੰਤੋਖ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਹੋ ਚੁੱਕਿਆ ਹੈ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ, ਪੀਟੀਸੀ ਨਿਊਜ਼ ਅਤੇ ਪੀਟੀਸੀ ਪੰਜਾਬੀ ਦੇ ਯੂ-ਟਿਊਬ ਚੈਨਲ ‘ਤੇ ਸਰਵਣ ਕਰ ਸਕਦੇ ਹੋ । ਸ਼ਬਦ ਨੂੰ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । ਇਸ ਦਾ ਵੀਡੀਓ ਵੀ ਪੀਟੀਸੀ ਰਿਕਾਰਡਜ਼ ਵੱਲੋਂ ਤਿਆਰ ਕੀਤਾ ਗਿਆ ਹੈ ।

bhai santokh singh

ਸ਼ਬਦ ਨੂੰ ਮਿਊਜ਼ਿਕ ਮੋਹਕਮ ਸਿੰਘ ਹੋਰਾਂ ਵੱਲੋਂ ਦਿੱਤਾ ਗਿਆ ਹੈ। ‘ਅਰਦਾਸ’ ਟਾਈਟਲ ਹੇਠ ਰਿਲੀਜ਼ ਕੀਤੇ ਗਏ ਇਸ ਸ਼ਬਦ ‘ਚ ਗੁਰੂ ਅੱਗੇ ਇੱਕ ਸੇਵਕ ਵੱਲੋਂ ਕੀਤੀ ਗਈ ਅਰਦਾਸ ਨੂੰ ਬਿਆਨ ਕੀਤਾ ਗਿਆ ਹੈ ।ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਕਈ ਭਾਈ ਸਾਹਿਬਾਨ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ ।

ਹੋਰ ਪੜ੍ਹੋ : ਨੇਹਾ ਕੱਕੜ ਅਤੇ ਰੋਹਨਪ੍ਰੀਤ ਦਾ ਡਾਂਸ ਵੀਡੀਓ ਹੋ ਰਿਹਾ ਵਾਇਰਲ

bhai santokh singh

ਪੀਟੀਸੀ ਪੰਜਾਬੀ ਵੱਲੋਂ ਗੁਰੂ ਘਰ ਅਤੇ ਗੁਰਬਾਣੀ ਨਾਲ ਸੰਗਤਾਂ ਨੂੰ ਜੋੜਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ । ਪੀਟੀਸੀ ਪੰਜਾਬੀ ‘ਤੇ ਜਿੱਥੇ ਸਵੇਰੇ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕੀਤਾ ਜਾਂਦਾ ਹੈ ।

bhai santokh singh

ਉੱਥੇ ਹੀ ਪੀਟੀਸੀ ਸਿਮਰਨ ‘ਤੇ ਵੀ ਸਿੱਖੀ ਨਾਲ ਸਬੰਧਤ ਪ੍ਰੋਗਰਾਮ ਪ੍ਰਸਾਰਿਤ ਕੀਤੇ ਜਾਂਦੇ ਹਨ।

 

Related Post