ਪੀਟੀਸੀ ਪੰਜਾਬੀ ‘ਤੇ ਸਰਵਣ ਕਰੋ ਭਾਈ ਸੁਖਵੰਤ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ

By  Shaminder November 15th 2021 04:11 PM

ਪੀਟੀਸੀ ਪੰਜਾਬੀ ‘ਤੇ ਭਾਈ ਸੁਖਵੰਤ ਸਿੰਘ ਜੀ ਸ਼ਾਹੂਰ (BHAI SUKHWANT SINGH JI) ਜੀ ਦੀ ਆਵਾਜ਼ ‘ਚ ਸ਼ਬਦ (Shabad)  ਰਿਲੀਜ਼ ਕੀਤਾ ਗਿਆ ਹੈ । ਭਾਈ ਸੁਖਵੰਤ ਸਿੰਘ ਜੀ ਸ਼ਾਹੂਰ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਾਲਿਆਂ ਦੀ ਆਵਾਜ਼ ‘ਚ ਰਿਲੀਜ਼ ਕੀਤੇ ਗਏ ਇਸ ਸ਼ਬਦ ਨੂੰ ਮਿਊਜ਼ਿਕ ਦਿੱਤਾ ਹੈ ਪਰਵਿੰਦਰ ਸਿੰਘ ਬੱਬੂ ਨੇ ਅਤੇ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਇਸ ਨੂੰ ਰਿਲੀਜ਼ ਕੀਤਾ ਗਿਆ ਹੈ ।

BHAI SUKHWANT SINGH JI SHAHOOR ,

ਹੋਰ ਪੜ੍ਹੋ : ਗੁਰਨਾਮ ਭੁੱਲਰ ਅਤੇ ਦੀਪਕ ਢਿੱਲੋਂ ਦਾ ਨਵਾਂ ਗੀਤ ‘ਜੀਜਾ ਸਾਲੀ’ ਰਿਲੀਜ਼

ਇਸ ਸ਼ਬਦ ‘ਚ ਭਾਈ ਸਾਹਿਬ ਨੇ ਗੁਰੂ ਦੀ ਮਹਿਮਾ ਦਾ ਗੁਣਗਾਨ ਕੀਤਾ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਕਈ ਭਾਈ ਸਾਹਿਬਾਨ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । ਇਨ੍ਹਾਂ ਸ਼ਬਦਾਂ ਦਾ ਲਾਹਾ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਵੀ ਉਠਾ ਰਹੀਆਂ ਹਨ ।

BHAI SUKHWANT SINGH JI SHAHOOR ,.jpg,,,

ਦੱਸ ਦਈਏ ਕਿ ਪੀਟੀਸੀ ਪੰਜਾਬੀ ਵੱਲੋਂ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕਰ ਰਿਹਾ ਹੈ । ਇਸੇ ਲੜੀ ਦੇ ਤਹਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਲਾਈਵ ਪ੍ਰਸਾਰਣ ਵੀ ਕੀਤਾ ਜਾ ਰਿਹਾ ਹੈ । ਇਸ ਤੋਂ ਇਲਾਵਾ ਪੀਟੀਸੀ ਸਿਮਰਨ ‘ਤੇ ਧਾਰਮਿਕ ਪ੍ਰੋਗਰਾਮਾਂ ਦਾ ਪ੍ਰਸਾਰਣ ਕੀਤਾ ਜਾਂਦਾ ਹੈ । ਜਿਸ ਦਾ ਲਾਹਾ ਲੈ ਕੇ ਸੰਗਤਾਂ ਆਪਣਾ ਜੀਵਨ ਸਫਲ ਕਰ ਰਹੀਆਂ ਹਨ । ਤੁਸੀਂ ਵੀ ਮਾਨਣਾ ਚਾਹੁੰਦੇ ਹੋ ਨਵੇਂ-ਨਵੇਂ ਸ਼ਬਦ ਅਤੇ ਮਾਨਣਾ ਚਾਹੁੰਦੇ ਹੋ ਆਨੰਦ ਧਾਰਮਿਕ ਪ੍ਰੋਗਰਾਮਾਂ ਦਾ ਤਾਂ ਜੁੜੋ ਰਹੋ ਪੀਟੀਸੀ ਪੰਜਾਬੀ ਦੇ ਨਾਲ ।

Related Post