ਪੀਟੀਸੀ ਪੰਜਾਬੀ ‘ਤੇ ਸਰਵਣ ਕਰੋ ਬੀਬੀ ਰਵਿੰਦਰ ਕੌਰ ਜੀ ਦੀ ਆਵਾਜ਼ ‘ਚ ਸ਼ਬਦ

By  Shaminder October 18th 2021 06:21 PM

ਪੀਟੀਸੀ ਪੰਜਾਬੀ ‘ਤੇ ਸੰਗਤਾਂ ਦੇ ਲਈ ਨਵੇਂ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ । ਬੀਬੀ ਰਵਿੰਦਰ ਕੌਰ ਜੀ (Bibi Ravinder Kaur ji) ਦੀ ਆਵਾਜ਼ ‘ਚ ਸ਼ਬਦ (Shabad ) ਦਾ ਵਰਲਡ ਪ੍ਰੀਮੀਅਰ ਪੀਟੀਸੀ ਪੰਜਾਬੀ ‘ਤੇ ਕੀਤਾ ਗਿਆ ਹੈ । ਸ਼ਬਦ ਨੂੰ ਮਿਊਜ਼ਿਕ ਦਿੱਤਾ ਹੈ ਅਲੀ ਅਕਬਰ ਨੇ ਅਤੇ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਇਸ ਸ਼ਬਦ ਨੂੰ ਰਿਲੀਜ਼ ਕੀਤਾ ਗਿਆ ਹੈ ।

Bibi ravinder kaur ji -min

ਹੋਰ ਪੜ੍ਹੋ : ਗਾਇਕਾ ਹਰਸ਼ਦੀਪ ਕੌਰ ਨੇ ਪੁੱਤਰ ਦੇ ਨਾਲ ਸਾਂਝੀ ਕੀਤੀ ਕਿਊਟ ਤਸਵੀਰ, ਪ੍ਰਸ਼ੰਸਕਾਂ ਨੂੰ ਵੀ ਆ ਰਹੀ ਪਸੰਦ

ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼, ਪੀਟੀਸੀ ਸਿਮਰਨ ਅਤੇ ਪੀਟੀਸੀ ਰਿਕਾਰਡਜ਼ ‘ਤੇ ਸਰਵਣ ਕਰ ਸਕਦੇ ਹੋ । ਇਸ ਤੋਂ ਪਹਿਲਾਂ ਵੀ ਬੀਬੀ ਰਵਿੰਦਰ ਕੌਰ ਜੀ ਦੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ ।

Ravinder kaur -min

ਇਸ ਤੋਂ ਇਲਾਵਾ ਹੋਰ ਵੀ ਕਈ ਭਾਈ ਸਾਹਿਬਾਨ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤੇ ਗਏ ਹਨ । ਜਿਸ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ । ਦੱਸ ਦਈਏ ਕਿ ਪੀਟੀਸੀ ਪੰਜਾਬੀ ਵੱਲੋਂ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਸਵੇਰੇ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਅਤੇ ਸ਼ਬਦ ਕੀਰਤਨ ਦਾ ਸਿੱਧਾ ਪ੍ਰਸਾਰਣ ਕੀਤਾ ਜਾਂਦਾ ਹੈ ।

Related Post