ਗਾਇਕ ਬਲਰਾਜ ਦਾ ਨਵਾਂ ਧਾਰਮਿਕ ਗੀਤ ਸਰੋਤਿਆਂ ਨੂੰ ਆ ਰਿਹਾ ਪਸੰਦ

By  Shaminder April 15th 2021 05:04 PM

ਗਾਇਕ ਬਲਰਾਜ ਦਾ ਨਵਾਂ ਧਾਰਮਿਕ ਗੀਤ ‘ਨਾਨਕ ਨੇ ਆਖਿਆ’ ਰਿਲੀਜ਼ ਹੋ ਚੁੱਕਿਆ ਹੈ ।ਇਸ ਗੀਤ ਦੇ ਬੋਲ ਸਿੰਘ ਜੀਤ ਨੇ ਲਿਖੇ ਹਨ ਅਤੇ ਮਿਊਜ਼ਿਕ ਜੀ ਗੁਰੀ ਨੇ ਦਿੱਤਾ ਹੈ । ਇਸ ਗੀਤ ‘ਚ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਵਿਖਾਉਣ ਦੀ ਕੋਸ਼ਿਸ਼ ਕੀਤੀ ਗਈ ਹੈ । ਇਸ ਧਾਰਮਿਕ ਗੀਤ ਨੂੰ ਸਰੋਤਿਆਂ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ।

balraj Image From Balraj's Song

ਹੋਰ ਪੜ੍ਹੋ : ਪੰਜਾਬ ਦੇ ਸੁਪਰ ਸ਼ੈੱਫ ਸੀਜ਼ਨ-6 ਦੇ ਇਸ ਵਾਰ ਦੇ ਐਪੀਸੋਡ ‘ਚ ਅਕਸ਼ਿਤਾ ਬਣਾਏਗੀ ਖ਼ਾਸ ਡਿੱਸ਼ 

balraj Image From Balraj's Song

ਗਾਇਕ ਜੈਜ਼ੀ ਬੀ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ  ‘ਤੇ ਵੀਡੀਓ ਸਾਂਝਾ ਕਰਦੇ ਹੋਏ ਇਸ ਗੀਤ ਦੀ ਸ਼ਲਾਘਾ ਕੀਤੀ ਹੈ ।ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਬਲਰਾਜ ਦੀ ਆਵਾਜ਼ ‘ਚ ਕਈ ਗੀਤ ਰਿਲੀਜ਼ ਕੀਤੇ ਜਾ ਚੁੱਕੇ ਹਨ । ਉਨ੍ਹਾਂ ਦੇ ਗੀਤਾਂ ਨੂੰ ਸਰੋਤਿਆਂ ਵੱਲੋਂ ਵੀ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ ।

Balraj Image From Balraj Song

ਬਲਰਾਜ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ । ਬਲਰਾਜ ਆਪਣੀ ਸਾਫ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਹਨ ਅਤੇ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ।

Related Post