ਗੁਰਨਾਮ ਭੁੱਲਰ ਦਾ ਨਵਾਂ ਗੀਤ ‘ਖਿਆਲਾਂ ਵਿੱਚ’ ਸਰੋਤਿਆਂ ਨੂੰ ਆ ਰਿਹਾ ਪਸੰਦ

By  Shaminder October 9th 2020 03:18 PM -- Updated: October 9th 2020 03:22 PM

ਗੁਰਨਾਮ ਭੁੱਲਰ ਦਾ ਨਵਾਂ ਗੀਤ ‘ਖਿਆਲਾਂ ਵਿੱਚ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦਾ ਹਾਲੇ ਆਡੀਓ ਹੀ ਰਿਲੀਜ਼ ਕੀਤਾ ਗਿਆ ਹੈ । ਗੀਤ ਦੇ ਬੋਲ ਖੁਦ ਗੁਰਨਾਮ ਭੁੱਲਰ ਨੇ ਲਿਖੇ ਨੇ ਜਦੋਂ ਕਿ ਸੰਗੀਤਬੱਧ ਵੀ ਉਨ੍ਹਾਂ ਨੇ ਖੁਦ ਹੀ ਕੀਤਾ ਹੈ । ਮਿਊਜ਼ਿਕ ਵਿਕ੍ਰਾਂਤ ਗਰੂਵਸ ਨੇ ਦਿੱਤਾ ਹੈ ।

gurnam bhullar gurnam bhullar

ਇਸ ਗੀਤ ਨੂੰ ਡਾਇਮੰਡ ਸਟਾਰ ਵਰਲਡ ਵਾਈਡ ਨਾਂਅ ਦੇ ਯੂ-ਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਇਹ ਇੱਕ ਰੋਮਾਂਟਿਕ ਗੀਤ ਹੈ । ਜਿਸ ਨੂੰ ਗੁਰਨਾਮ ਭੁੱਲਰ ਨੇ ਕੁੜੀ ਦੇ ਪੱਖ ਤੋਂ ਗਾਇਆ ਹੈ ।

ਹੋਰ ਪੜ੍ਹੋ : ਡੂੰਘੇ ਸਦਮੇ ‘ਚ ਗੁਰਨਾਮ ਭੁੱਲਰ, 10 ਅਕਤੂਬਰ ਨੂੰ ਗਾਇਕ ਦੇ ਭਾਜੀ ਦਾ ਭੋਗ ਅਤੇ ਅੰਤਮ ਅਰਦਾਸ ਹੋਵੇਗੀ

gurnam bhullar gurnam bhullar

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਗੁਰਨਾਮ ਭੁੱਲਰ ਕਈ ਹਿੱਟ ਗੀਤ ਦੇ ਚੁੱਕੇ ਹਨ । ਉਹ ਜਲਦ ਹੀ ਸੋਨਮ ਬਾਜਵਾ ਦੇ ਨਾਲ ‘ਮੈਂ ਵਿਆਹ ਨਹੀਂ ਕਰੌਂਣਾ ਤੇਰੇ ਨਾਲ’ ‘ਚ ਨਜ਼ਰ ਆਉਣਗੇ ।

gurnam bhullar gurnam bhullar

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਦੀ ਸਰਗੁਨ ਮਹਿਤਾ ਦੇ ਨਾਲ ਆਈ ਫ਼ਿਲਮ ‘ਸੁਰਖੀ ਬਿੰਦੀ’ ਨੂੰ ਕਾਫੀ ਪਸੰਦ ਕੀਤਾ ਗਿਆ ਸੀ ।

 

View this post on Instagram

 

Khiyala vich OUT NOW , swipe up link in insta story @diamondstarworldwide

A post shared by Gurnam Bhullar (@gurnambhullarofficial) on Oct 8, 2020 at 8:11pm PDT

ਇਸ ਫ਼ਿਲਮ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਕਾਫੀ ਸਰਾਹਿਆ ਗਿਆ ਸੀ । ਇਸ ਤੋਂ ਇਲਾਵਾ ਸੋਨਮ ਬਾਜਵਾ ਦੇ ਨਾਲ ਉਹ ਫ਼ਿਲਮ ‘ਗੁੱਡੀਆਂ ਪਟੋਲੇ’ ‘ਚ ਵੀ ਨਜ਼ਰ ਆ ਚੁੱਕੇ ਹਨ ।

 

Related Post