ਪੀਟੀਸੀ ਬਾਕਸ ਆਫ਼ਿਸ ਦੀ ਫ਼ਿਲਮ 'ਮਾਤ' ਹੁਣ 'ਪੀਟੀਸੀ ਪਲੇਅ' ਐਪ 'ਤੇ ਵੀ ਉਪਲਬਧ

By  Rupinder Kaler July 27th 2019 02:08 PM

ਪੀਟੀਸੀ ਬਾਕਸ ਆਫ਼ਿਸ ਦੀ ਫ਼ਿਲਮ 'ਮਾਤ' ਹੁਣ ਪੀਟੀਸੀ ਪਲੇਅ ਐਪ 'ਤੇ ਵੀ ਉਪਲਬਧ ਹੈ । ਥਰਿਲ ਤੇ ਐਂਟਰਟੇਨਮੈਂਟ ਨਾਲ ਭਰਪੂਰ ਇਸ ਫ਼ਿਲਮ ਦੀ ਕਹਾਣੀ ਤੇ ਨਿਰਦੇਸ਼ਨ ਜੱਸਰਾਜ ਸਿੰਘ ਭੱਟੀ ਨੇ ਕੀਤਾ ਹੈ । ਇਸ ਫ਼ਿਲਮ ਦੀ ਗੱਲ ਕੀਤੀ ਜਾਵੇ ਤਾਂ ਇਹ ਫ਼ਿਲਮ ਸਸਪੈਂਸ ਨਾਲ ਭਰਪੂਰ ਹੈ । ਇਸ ਫ਼ਿਲਮ ਵਿੱਚ ਇੱਕ ਤੋਂ ਬਾਅਦ ਇੱਕ ਕਤਲ ਹੁੰਦੇ ਹਨ ।

ਇਹ ਕਤਲ ਇਸ ਤਰ੍ਹਾਂ ਕੀਤੇ ਜਾਂਦੇ ਹਨ ਕਿ ਕਿਸੇ ਨੂੰ ਇਹ ਪਤਾ ਨਹੀਂ ਲੱਗਦਾ ਕਿ ਇਹ ਕਤਲ ਹਨ ਜਾਂ ਕੋਈ ਹਾਦਸਾ, ਪਰ ਇਹਨਾਂ ਕਤਲਾਂ ਨੂੰ ਅੰਜਾਮ ਦੇਣ ਲਈ ਪੂਰੀ ਗੇਮ ਪਲਾਨ ਕੀਤੀ ਜਾਂਦੀ ਹੈ । ਇਸ ਗੇਮ ਦੇ ਪਿੱਛੇ ਇੱਕ ਚਿਹਰਾ ਹੁੰਦਾ ਹੈ । ਇਸ ਸਖਸ਼ ਦਾ ਇਹਨਾਂ ਕਤਲਾਂ ਨੂੰ ਅੰਜ਼ਾਮ ਦੇਣ ਪਿੱਛੇ ਕੀ ਕਾਰਨ ਸੀ ਜਾਂ ਫਿਰ ਕਾਤਲ ਦਾ ਚਿਹਰਾ ਕੌਣ ਸਾਹਮਣੇ ਲੈ ਕੇ ਆਉਂਦਾ ਹੈ । ਇਹ ਜਾਨਣ ਲਈ ਅੱਜ ਹੀ ਗੂਗਲ ਪਲੇਅ 'ਤੇ ਜਾਓ ਤੇ ਡਾਊਨਲੋਡ ਕਰੋ 'ਪੀਟੀਸੀ ਪਲੇਅ' ਐਪ ।

'ਪੀਟੀਸੀ ਪਲੇਅ' ਐਪ ਨੂੰ ਡਾਊਨਲੋਡ ਕਰਕੇ ਤੁਸੀਂ ਸ਼੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਦਾ ਵੀ ਆਨੰਦ ਮਾਣ ਸਕਦੇ ਹੋ, ਇਸ ਤੋਂ ਇਲਾਵਾ ਤੁਸੀਂ ਸੁਣ ਸਕਦੇ ਹੋ ਹਿੱਟ ਪੰਜਾਬੀ ਗਾਣੇ ।

ਏਨਾਂ ਹੀ ਨਹੀਂ ਇਸ ਐਪ ਰਾਹੀਂ ਤੁਸੀਂ ਪੀਟੀਸੀ ਨੈੱਟਵਰਕ ਦੇ ਹਰ ਪ੍ਰੋਗਰਾਮ ਦਾ ਆਨੰਦ ਮਾਣ ਸਕਦੇ ਹੋ ਤੇ ਪੀਟੀਸੀ ਨੈੱਟਵਰਕ ਦੇ ਹਰ ਚੈਨਲ ਦਾ ਸਿੱਧਾ ਪ੍ਰਸਾਰਨ ਆਪਣੇ ਮੋਬਾਈਲ 'ਤੇ ਦੇਖ ਸਕਦੇ ਹੋ । ਹੁਣ ਦੇਰ ਕਿਸ ਗੱਲ ਦੀ ਅੱਜ ਹੀ ਡਾਊਨਲੋਡ ਕਰੋ 'ਪੀਟੀਸੀ ਪਲੇਅ' ਐਪ ।

Related Post