ਮਲਾਇਕਾ ਅਰੋੜਾ ਦੇ ਨਵੇਂ ਫੋਟੋਸ਼ੂਟ ਦੀਆਂ ਤਸਵੀਰਾਂ ਛਾਈਆਂ ਸੋਸ਼ਲ ਮੀਡੀਆ ‘ਤੇ, ਦਿਲਕਸ਼ ਅੰਦਾਜ਼ ਦੇ ਨਾਲ ਜਿੱਤ ਰਹੀ ਹੈ ਦਰਸ਼ਕਾਂ ਦਾ ਦਿਲ

By  Lajwinder kaur October 14th 2021 10:08 AM -- Updated: October 14th 2021 10:14 AM

ਬਾਲੀਵੁੱਡ ਜਗਤ ਦੀ ਹੌਟ ਤੇ ਖ਼ੂਬਸੂਰਤ ਅਦਾਕਾਰਾ ਮਲਾਇਕਾ ਅਰੋੜਾ (Malaika Arora) ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਇੰਸਟਾਗ੍ਰਾਮ 'ਤੇ 13 ਮਿਲੀਅਨ ਤੋਂ ਜ਼ਿਆਦਾ ਫਾਲੋਅਰਸ ਰੱਖਣ ਵਾਲੀ ਅਦਾਕਾਰਾ ਮਲਾਇਕਾ ਅਰੋੜਾ ਨੇ ਇਕ ਵਾਰ ਫਿਰ ਆਪਣੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ। ਜੀ ਹਾਂ ਅਦਾਕਾਰਾ ਨੇ ਆਪਣੇ ਸੋਸ਼ਲ ਹੈਂਡਲ ਤੋਂ ਆਪਣਾ ਤਾਜ਼ਾ ਫੋਟੋਸ਼ੂਟ ਸ਼ੇਅਰ ਕੀਤਾ ਹੈ, ਜਿਸ ਵਿੱਚ ਉਹ ਖ਼ੂਬਸੂਰਤ ਲੱਗ ਰਹੀ ਹੈ।

ਹੋਰ ਪੜ੍ਹੋ : ਦਿਲਜੀਤ ਦੋਸਾਂਝ ਨੇ ਇਸ ਕਪਲ ਨੂੰ ਬੱਚਾ ਰੱਖਣ ਲਈ ਦਿੱਤੀ ਅਜਿਹੀ ਡੀਲ, ਦਰਸ਼ਕਾਂ ਦਾ ਹੱਸ-ਹੱਸ ਹੋਇਆ ਬੁਰਾ ਹਾਲ, ਦੇਖੋ ਵੀਡੀਓ

inside pic of maliaka arora new pic Image Source: Instagram

ਇਸ ਫੋਟੋਸ਼ੂਟ 'ਚ ਮਲਾਇਕਾ ਹਮੇਸ਼ਾ ਦੀ ਤਰ੍ਹਾਂ ਖ਼ੂਬਸੂਰਤ ਵ੍ਹਾਈਟ ਤੇ ਗੋਲਡਨ ਕਲਰ ਦੇ ਆਉਟਫਿੱਟ' ਚ ਬੇਹੱਦ ਹੌਟ ਅਤੇ ਦਿਲਕਸ਼ ਲੱਗ ਰਹੀ ਹੈ। ਤਸਵੀਰਾਂ ‘ਚ ਉਹ ਆਪਣੀ ਦਿਲਕਸ਼ ਅਦਾਵਾਂ ਦੇ ਨਾਲ ਦਰਸ਼ਕਾਂ ਦੇ ਦਿਲਾਂ ਉੱਤੇ ਛੂਰੀਆਂ ਚਲਾਉਂਦੀ ਹੋਈ ਨਜ਼ਰ ਆ ਰਹੀ ਹੈ, ਉਪਰ ਆਪਣੀ ਨਸ਼ਲੀ ਅੱਖਾਂ ਦੇ ਨਾਲ ਤਾਂ ਉਹ ਕਹਿਰ ਹੀ ਢਾਹ ਰਹੀ ਹੈ। ਦਰਸ਼ਕਾਂ ਨੂੰ ਮਲਾਇਕਾ ਦੀ ਇਹ ਲੁੱਕ ਕਾਫੀ ਜ਼ਿਆਦਾ ਪਸੰਦ ਆ ਰਹੀ ਹੈ। ਜਿਸ ਕਰਕੇ ਵੱਡੀ ਗਿਣਤੀ 'ਚ ਇਹ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਜੰਮ ਕੇ ਵਾਇਰਲ ਹੋ ਰਹੀਆਂ ਹਨ।

ਹੋਰ ਪੜ੍ਹੋ : ‘Yes I Am Student’ ਫ਼ਿਲਮ ਦਾ ਪਹਿਲਾ ਗੀਤ ‘SAAB’ ਹੋਇਆ ਰਿਲੀਜ਼, ਪਿਉ ਦੇ ਜਜ਼ਬਾਤਾਂ ਨੂੰ ਬਿਆਨ ਕਰਦਾ ਇਹ ਗੀਤ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

malaika-arora-1-min Image Source: Instagram

ਫੋਟੋ ਵਿੱਚ 40 ਸਾਲਾ ਮਲਾਇਕਾ ਆਪਣੀ ਖੂਬਸੂਰਤੀ ਅਤੇ ਫੈਸ਼ਨ ਸੈਂਸ ਦੇ ਨਾਲ ਕਿਸੇ ਡੀਵਾ ਤੋਂ ਘੱਟ ਨਹੀਂ ਹੈ। ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਮਲਾਇਕਾ ਨੇ ਆਪਣੀ ਡਰੈੱਸ ਨੂੰ ਬਹੁਤ ਖੂਬਸੂਰਤੀ ਨਾਲ ਕੈਰੀ ਕੀਤਾ। ਤੁਹਾਨੂੰ ਦੱਸ ਦੇਈਏ ਮਲਾਇਕਾ ਅਕਸਰ ਅਰਜੁਨ ਕਪੂਰ ਦੇ ਨਾਲ ਆਪਣੇ ਰਿਸ਼ਤੇ ਨੂੰ ਲੈ ਕੇ ਚਰਚਾ ਵਿੱਚ ਰਹਿੰਦੀ ਹੈ। ਇਸ ਤੋਂ ਇਲਾਵਾ ਉਹ ਆਪਣੇ ਇੰਸਟਾਗ੍ਰਾਮ ਅਕਾਉਂਟ 'ਤੇ, ਉਹ ਸਿਹਤ, ਕਸਰਤ ਅਤੇ ਜੀਵਨ ਸ਼ੈਲੀ ਨਾਲ ਜੁੜੀਆਂ ਚੀਜ਼ਾਂ ਸਾਂਝੀਆਂ ਕਰਦੀ ਰਹਿੰਦੀ ਹੈ।

 

 

View this post on Instagram

 

A post shared by Malaika Arora (@malaikaaroraofficial)

Related Post