ਮੰਦਿਰਾ ਬੇਦੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਪਰਿਵਾਰ ਸਣੇ ਟੇਕਿਆ ਮੱਥਾ, ਕਿਹਾ ਹਰ ਸਾਲ ਪਹੁੰਚਦੀ ਦਰਸ਼ਨ ਕਰਨ

By  Shaminder May 12th 2022 06:45 PM

ਮੰਦਿਰਾ ਬੇਦੀ (Mandira Bedi) ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir sahib) ‘ਚ ਮੱਥਾ ਟੇਕਿਆ ਅਤੇ ਗੁਰੂ ਘਰ ਦਾ ਆਸ਼ੀਰਵਾਦ ਲਿਆ । ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਉਨ੍ਹਾਂ ਦੇ ਨਾਲ ਸਨ । ਮੰਦਿਰਾ ਬੇਦੀ ਨੇ ਕਿਹਾ ਕਿ ਉਹ ਹਰ ਸਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਣ ਦੇ ਲਈ ਪਹੁੰਚਦੇ ਸਨ ।ਪਰ ਕੋਰੋਨਾ ਕਾਰਨ ਉਹ ਪਿਛਲੇ ਲੰਮੇ ਸਮੇਂ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਦੇ ਲਈ ਨਹੀਂ ਸੀ ਪਹੁੰਚ ਸਕੇ ।

Mandira Bedi,, image From google

ਹੋਰ ਪੜ੍ਹੋ : ਵੈਲੇਨਟਾਈਨ ਡੇਅ ‘ਤੇ ਮਰਹੂਮ ਪਤੀ ਰਾਜ ਕੌਸ਼ਲ ਲਈ ਰੋਇਆ ਮੰਦਿਰਾ ਬੇਦੀ ਦਾ ਦਿਲ, ਕਿਹਾ- ‘ਅੱਜ ਹੁੰਦੀ ਸਾਡੇ ਵਿਆਹ ਦੀ 23ਵੀਂ ਵਰ੍ਹੇਗੰਢ’

ਪਰ ਹੁਣ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਮੱਥਾ ਟੇਕਣ ਦਾ ਮੌਕਾ ਮਿਲਿਆ ਹੈ । ਮੰਦਿਰਾ ਬੇਦੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਅਤੇ ਪਵਿੱਤਰ ਗੁਰਬਾਣੀ ਦਾ ਕੀਰਤਨ ਵੀ ਸਰਵਣ ਕੀਤਾ ਇਸ ਦੌਰਾਨ ਪੱਤਰਕਾਰਾਂ ਨਾਲ ਮੰਦਿਰਾ ਬੇਦੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਹਰਿਮੰਦਰ ਸਾਹਿਬ ਰੂਹਾਨੀਅਤ ਦਾ ਕੇਂਦਰ ਹੈ ।

Mandira Bedi,- image From google

ਹੋਰ ਪੜ੍ਹੋ : ਅਦਾਕਾਰਾ ਮੰਦਿਰਾ ਬੇਦੀ ਪਤੀ ਦੇ ਦਿਹਾਂਤ ਤੋਂ ਬਾਅਦ ਮਜ਼ਬੂਤੀ ਨਾਲ ਸੰਭਾਲ ਰਹੀ ਘਰ ਪਰਿਵਾਰ

ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਦਰਬਾਰ ਸਾਹਿਬ ਵਿੱਚ ਨਤਮਸਤਕ ਹੋ ਕੇ ਮਨ ਨੂੰ ਬੜੀ ਹੀ ਸ਼ਾਂਤੀ ਮਿਲਦੀ ਹੈ । ਅਦਾਕਾਰਾ ਨੇ ਕਿਹਾ ਕਿ ਜਦੋਂ ਵੀ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚਦੀ ਹੈ ਤਾਂ ਉਸ ਨੂੰ ਰੂਹਾਨੀਅਤ ਦਾ ਅਹਿਸਾਸ ਹੁੰਦਾ ਹੈ ਅਤੇ ਕੋਰੋਨਾ ਕਾਲ ਦੇ ਦੌਰਾਨ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਹੀਂ ਪਹੁੰਚ ਸਕੇ ਅਤੇ ਅੱਜ ਉਹ ਇੱਥੇ ਪਹੁੰਚ ਕੇ ਆਪਣੇ ਖੁਦ ਨੂੰ ਵਡਭਾਗਾ ਸਮਝ ਰਹੀ ਹੈ ।

mandira bedi ,,,,

ਦੱਸ ਦਈਏ ਕਿ ਮੰਦਿਰਾ ਬੇਦੀ ਨੇ ਕੁਝ ਸਮਾਂ ਪਹਿਲਾਂ ਹੀ ਆਪਣੇ ਪਤੀ ਨੂੰ ਗੁਆਇਆ ਹੈ । ਕੁਝ ਮਹੀਨੇ ਪਹਿਲਾਂ ਪਤੀ ਦੇ ਦਿਹਾਂਤ ਦੇ ਕਾਰਨ ਉਹ ਪੂਰੀ ਤਰ੍ਹਾਂ ਟੁੱਟ ਗਈ ਸੀ । ਪਰ ਹੁਣ ਉਹ ਇਸ ਦੁੱਖ ਤੋਂ ਪੂਰੀ ਤਰ੍ਹਾਂ ਉੱਭਰ ਚੁੱਕੀ ਹੈ ।

 

View this post on Instagram

 

A post shared by Mandira Bedi (@mandirabedi)

Related Post