'ਮੰਜੇ ਬਿਸਤਰੇ 2' ਦੇ ਟਰੇਲਰ ਲਈ ਹੋ ਜਾਓ ਤਿਆਰ, ਇਸ ਦਿਨ ਹੋਵੇਗਾ ਰਿਲੀਜ਼ : ਗਿੱਪੀ ਗਰੇਵਾਲ ਦੀ ਆਉਣ ਵਾਲੀ ਫਿਲਮ ਮੰਜੇ ਬਿਸਤਰੇ 2 ਦਾ ਪ੍ਰਸ਼ੰਸ਼ਕਾਂ ਵੱਲੋਂ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ। ਫਿਲਮ ਦੇ ਟੀਜ਼ਰ ਤੋਂ ਬਾਅਦ ਦੋ ਗਾਣੇ ਵੀ ਰਿਲੀਜ਼ ਹੋ ਚੁੱਕੇ ਹਨ ਜਿੰਨ੍ਹਾਂ ਨੂੰ ਦਰਸ਼ਕਾਂ ਵੱਲੋਂ ਖਾਸਾ ਪਸੰਦ ਕੀਤਾ ਜਾ ਰਿਹਾ ਹੈ। ਉੱਥੇ ਹੀ ਫਿਲਮ ਦੇ ਟਰੇਲਰ ਦੀ ਰਿਲਜ਼ੀ ਡੇਟ ਵੀ ਸਾਹਮਣੇ ਆ ਚੁੱਕੀ ਹੈ। ਜੀ ਹਾਂ ਮੰਜੇ ਬਿਸਤਰੇ 2 ਦਾ ਟਰੇਲਰ 16 ਮਾਰਚ ਨੂੰ ਸਭ ਦੇ ਸਾਹਮਣੇ ਆ ਜਾਵੇਗਾ।
View this post on Instagram
ਗਿੱਪੀ ਗਰੇਵਾਲ ਵੱਲੋਂ ਇੱਕ ਪੋਸਟਰ ਸਾਂਝਾ ਕਰ ਟਰੇਲਰ ਦੀ ਰਿਲੀਜ਼ ਡੇਟ ਦਾ ਖੁਲਾਸਾ ਕੀਤਾ ਹੈ। ਮੰਜੇ ਬਿਸਤਰੇ 2 ‘ਚ ਵੀ ਲੱਗਭਗ ਉਹ ਹੀ ਸਟਾਰਕਾਸਟ ਕੰਮ ਕਰ ਰਹੀ ਹੈ ਜੋ ਕਿ ਮੰਜੇ ਬਿਸਤਰੇ ਦੇ ਪਹਿਲੇ ਭਾਗ ‘ਚ ਸਨ।ਜਿੰਨ੍ਹਾਂ ‘ਚ ਕਾਫੀ ਵੱਡੇ ਵੱਡੇ ਨਾਮ ਸ਼ਾਮਿਲ ਹਨ ਜਿਵੇਂ ਕਿ ਕਰਮਜੀਤ ਅਨਮੋਲ , ਗੁਰਪ੍ਰੀਤ ਘੁੱਗੀ , ਹੌਬੀ ਧਾਲੀਵਾਲ , ਬੀ ਐੱਨ ਸ਼ਰਮਾ , ਰਾਣਾ ਰਣਬੀਰ ਅਤੇ ਸਰਦਾਰ ਸੋਹੀ ਤੋਂ ਇਲਾਵਾ ਕਈ ਹੋਰ ਵੱਡੇ ਚਿਹਰੇ ਨਜ਼ਰ ਆਉਣਗੇ।
View this post on Instagram
Full song current ajj release ho riha ji 9am ? @humblemotionpictures @sagamusicofficial @bal_deo
ਫਿਲਮ ਨੂੰ ਗਿੱਪੀ ਗਰੇਵਾਲ ਦੀ ਪ੍ਰੋਡਕਸ਼ਨ ‘ਚ ਹੀ ਬਣਾਇਆ ਗਿਆ ਹੈ ਅਤੇ ਬਲਜੀਤ ਸਿੰਘ ਦਿਓ ਵੱਲੋਂ ਡਾਇਰੈਕਟ ਕੀਤਾ ਗਿਆ ਹੈ। ਫਿਲਮ ਇਸੇ ਸਾਲ ਵਿਸਾਖੀ ਤੇ ਯਾਨੀ 12 ਅਪ੍ਰੈਲ ਨੂੰ ਵੱਡੇ ਪਰਦੇ ‘ਤੇ ਰਿਲੀਜ਼ ਹੋ ਜਾਵੇਗੀ।