ਮਨਕਿਰਤ ਔਲਖ ਤੇ ਹਾਰਡੀ ਸੰਧੂ ਜਲਦ ਲੈ ਕੇ ਆ ਰਹੇ ਹਨ ਨਵੇਂ ਗਾਣੇ

By  Rupinder Kaler November 25th 2019 02:22 PM

ਮਨਕਿਰਤ ਔਲਖ ਜਲਦ ਹੀ ਆਪਣੇ ਨਵੇਂ ਗੀਤ ‘GLOCK’ ਦੇ ਨਾਲ ਸਰੋਤਿਆਂ ਦੀ ਕਚਹਿਰੀ ‘ਚ ਹਾਜ਼ਰ ਹੋਣ ਜਾ ਰਹੇ ਨੇ । ੳੇੁਨ੍ਹਾਂ ਨੇ ਆਪਣੇ ਨਵੇਂ ਗੀਤ ਦਾ ਪੋਸਟਰ ਸਾਂਝਾ ਕੀਤਾ ਹੈ । ਇਸ ਗੀਤ ਦੇ ਬੋਲ ਸਾਬੀ ਭਿੰਦਰ ਨੇ ਲਿਖੇ ਨੇ ਜਦਕਿ ਮਿਊਜ਼ਿਕ ਦ ਕਿੱਡ ਨੇ ਦਿੱਤਾ ਹੈ ਅਤੇ ਵੀਡੀਓ ਰੂਪਨ ਬੱਲ ਨੇ ਤਿਆਰ ਕੀਤਾ ਹੈ ।ਇਹ ਗੀਤ ਕਿਸ ਦਿਨ ਰਿਲੀਜ਼ ਹੋਣ ਜਾ ਰਿਹਾ ਹੈ ਇਸ ਦਾ ਖੁਲਾਸਾ ਮਨਕਿਰਤ ਔਲਖ ਨੇ ਨਹੀਂ ਕੀਤਾ ਹੈ । ਪਰ ਇਸ ਗੀਤ ਨੂੰ ਲੈ ਕੇ ਉਹਨਾਂ ਦੇ ਪ੍ਰਸ਼ੰਸਕ ਕਾਫੀ ਉਤਸ਼ਾਹਿਤ ਹਨ ।

https://www.instagram.com/p/B5PJ99jAhQO/

ਮਨਕਿਰਤ ਔਲਖ ਵਾਂਗ ਹਾਰਡੀ ਸੰਧੂ ਨੇ ਵੀ ਆਪਣੇ ਨਵੇਂ ਗਾਣੇ ਦਾ ਪੋਸਟਰ ਸਾਂਝਾ ਕਰਕੇ ਆਪਣੇ ਪ੍ਰਸ਼ੰਸਕਾਂ ਦੇ ਦਿਲ ਦੀਆਂ ਧੜਕਣਾਂ ਵਧਾ ਦਿੱਤੀਆਂ ਹਨ ।‘ਡਾਂਸ ਲਾਈਕ’ ਟਾਈਟਲ ਹੇਠ ਇਸ ਗਾਣੇ ਨੂੰ 30 ਨਵੰਬਰ ਨੂੰ ਰਿਲੀਜ਼ ਕੀਤਾ ਜਾਵੇਗਾ । ਇਸ ਗਾਣੇ ਦੇ ਬੋਲ ਜਾਨੀ ਨੇ ਲਿਖੇ ਹਨ ਤੇ ਸੰਗੀਤ ਬੀ ਪਰਾਕ ਨੇ ਦਿੱਤਾ ਹੈ । ਵੀਡੀਓ ਦਾ ਫ਼ਿਲਮਾਂਕਣ keoni mars ਦੇ ਨਿਰਦੇਸ਼ਨ ਹੇਠ ਕੀਤਾ ਗਿਆ ਹੈ ।

https://www.instagram.com/p/B5Nd3pEHGUs/

Related Post