ਮਾਨਸੀ ਸ਼ਰਮਾ ਨੇ ਪਹਿਲੀ ਵਾਰ ਰੱਖਿਆ ਕਰਵਾ ਚੌਥ ਦਾ ਵਰਤ, ਮਹਿੰਦੀ ਵਾਲੀ ਫੋਟੋ ਸ਼ੇਅਰ ਕਰਦੇ ਹੋਏ ਸਭ ਨੂੰ ਕਰਵਾ ਚੌਥ ਦੇ ਤਿਉਹਾਰ ਦੀ ਦਿੱਤੀ ਵਧਾਈ

By  Lajwinder kaur November 4th 2020 12:01 PM

ਟੀਵੀ ਜਗਤ ਦੀ ਖ਼ੂਬਸੂਰਤ ਐਕਟਰੈੱਸ ਮਾਨਸੀ ਸ਼ਰਮਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਉਹ ਅਕਸਰ ਹੀ ਆਪਣੇ ਫੈਨਜ਼ ਦੇ ਨਾਲ ਕੁਝ ਨਾ ਕੁਝ ਨਵਾਂ ਸ਼ੇਅਰ ਕਰਦੀ ਰਹਿੰਦੀ ਹੈ ।

mansi sharma with husband yuvraj hans

ਹੋਰ ਪੜ੍ਹੋ : ‘TITLIAAN’ ਸੌਂਗ ਦੀ ਫਰਸਟ ਲੁੱਕ ਆਈ ਸਾਹਮਣੇ, ਸਰਗੁਣ ਤੇ ਹਾਰਡੀ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ

ਅੱਜ ਪੂਰੇ ਦੇਸ਼ ‘ਚ ਕਰਵਾ ਚੌਥ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਦੇ ਨਾਲ ਸੈਲੀਬ੍ਰੇਟ ਕੀਤਾ ਜਾ ਰਿਹਾ ਹੈ । ਜਿਸਦੇ ਚੱਲਦੇ ਮਾਨਸੀ ਸ਼ਰਮਾ ਨੇ ਵੀ ਆਪਣੇ ਪ੍ਰਸ਼ੰਸਕਾਂ ਨੂੰ ਮੁਬਾਰਕਾਂ ਦਿੰਦੇ ਹੋਏ ਲਿਖਿਆ ਹੈ-‘ਹੈਪੀ ਕਰਵਾ ਚੌਥ ਕੁੜੀਓ..#FirstFast #Love #Bond #ritual #punjabi #thnkyouRabbJiforeverything’ ਨਾਲ ਹੀ ਉਨ੍ਹਾਂ ਨੇ ਆਪਣੇ ਪਤੀ ਯੁਵਰਾਜ ਹੰਸ ਨੂੰ ਵੀ ਟੈਗ ਕੀਤਾ ਹੈ ।

mansi sharma post

ਫੋਟੋ ‘ਚ ਮਾਨਸੀ ਸ਼ਰਮਾ ਆਪਣੇ ਮਹਿੰਦੀ ਵਾਲੇ ਹੱਥਾਂ ਦੇ ਨਾਲ ਪੋਜ਼ ਕਰਦੀ ਹੋਈ ਨਜ਼ਰ ਆ ਰਹੀ ਹੈ । ਉਨ੍ਹਾਂ ਨੇ ਮੂੰਹ ਉੱਤੇ ਮਾਸਕ ਵੀ ਪਾਇਆ ਹੋਇਆ ਹੈ ।

mansi sharm pic

ਜੇ ਗੱਲ ਕਰੀਏ ਮਾਨਸੀ ਸ਼ਰਮਾ ਦੇ ਵਰਕ ਫਰੰਟ ਦੀ ਤਾਂ ਉਹ ਟੀਵੀ ਦੇ ਕਈ ਨਾਮੀ ਸੀਰੀਅਲਾਂ ‘ਚ ਕੰਮ ਕਰ ਚੁੱਕੀ ਹੈ । ਮਾਂ ਬਣਨ ਕਰਕੇ ਉਨ੍ਹਾਂ ਨੇ ਟੀਵੀ ਜਗਤ ਤੋਂ ਕੁਝ ਸਮੇਂ ਲਈ ਦੂਰੀ ਬਣਾਈ ਹੋਈ ਹੈ ।

Related Post