ਉਪਾਸਨਾ ਸਿੰਘ ਦੀ ਵੈਡਿੰਗ ਐਨੀਵਰਸਰੀ ‘ਤੇ ਰੇਸ਼ਮ ਸਿੰਘ ਅਨਮੋਲ, ਮਹਿਤਾਬ ਵਿਰਕ ਸਣੇ ਕਈ ਕਲਾਕਾਰਾਂ ਨੇ ਕੀਤੀ ਸ਼ਿਰਕਤ

By  Shaminder November 18th 2021 12:30 PM -- Updated: November 18th 2021 12:35 PM

ਬੀਤੇ ਦਿਨ ਰੇਸ਼ਮ ਸਿੰਘ ਅਨਮੋਲ (Resham Singh Anmol) ਕਾਮੇਡੀਅਨ ਅਤੇ ਅਦਾਕਾਰਾ ਉਪਾਸਨਾ ਸਿੰਘ (Upasana Singh ) ਦੀ ਵੈਡਿੰਗ ਐਨੀਵਰਸਰੀ ‘ਤੇ  ਪਹੁੰਚੇ ਸੀ । ਇਸ ਮੌਕੇ ਗਾਇਕ ਮਹਿਤਾਬ ਵਿਰਕ (Mehtab Virk)  ‘ਤੇ ਹੋਰ ਵੀ ਕਈ ਕਲਾਕਾਰ ਨਜ਼ਰ ਆਏ । ਰੇਸ਼ਮ ਸਿੰਘ ਅਨਮੋਲ ਨੇ ਹੋਰ ਵੀ ਕਈ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕੀਤੇ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਸਭ ਬਹੁਤ ਹੀ ਖੁਸ਼ ਨਜ਼ਰ ਆ ਰਹੇ ਹਨ ।

Resham Singh Anmol image From instagram

ਹੋਰ ਪੜ੍ਹੋ : ਅਦਾਕਾਰਾ ਪ੍ਰੀਤੀ ਜ਼ਿੰਟਾ ਬਣੀ ਮਾਂ, ਅਦਾਕਾਰਾ ਨੇ ਇੰਸਟਾਗ੍ਰਾਮ ‘ਤੇ ਪੋਸਟ ਪਾ ਕੇ ਦਿੱਤੀ ਜਾਣਕਾਰੀ

ਉਪਾਸਨਾ ਸਿੰਘ ਨੇ ਆਪਣੀ ਅਦਾਕਾਰੀ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਿਆ ਹੈ ਅਤੇ ਉਹ ਅਕਸਰ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ । ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਪੰਜਾਬੀ ਫ਼ਿਲਮਾਂ ਦੇ ਨਾਲ ਕੀਤੀ ਸੀ । ਇਸ ਤੋਂ ਬਾਅਦ ਉਹ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਨਜ਼ਰ ਆਈ । ਅੱਜ ਕੱਲ੍ਹ ਉਹ ਜ਼ਿਆਦਾਤਰ ਕਾਮੇਡੀ ਸ਼ੋਅਜ਼ ‘ਚ ਨਜ਼ਰ ਆ ਰਹੀ ਹੈ ।

Resham Singh Anmol With upasna singh image From instagram

ਇਸ ਤੋਂ ਇਲਾਵਾ ਕਈ ਪੰਜਾਬੀ ਫ਼ਿਲਮਾਂ ‘ਚ ਵੀ ਆਉਣ ਵਾਲੇ ਦਿਨਾਂ ‘ਚ ਦਿਖਾਈ ਦੇਵੇਗੀ । ਰੇਸ਼ਮ ਸਿੰਘ ਅਨਮੋਲ ਵੀ ਉਨ੍ਹਾਂ ਦੇ ਵਿਆਹ ਦੀ ਵਰੇ੍ਹਗੰਢ ‘ਤੇ ਪਹੁੰਚੇ ਸਨ । ਗਾਇਕ ਅਕਸਰ ਆਪਣੇ ਇੰਸਟਗ੍ਰਾਮ ਅਕਾਊਂਟ ‘ਤੇ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ ।

 

View this post on Instagram

 

A post shared by Upasana Singh (@upasnasinghofficial)

ਬੀਤੇ ਦਿਨ ਉਨ੍ਹਾਂ ਨੇ ਆਪਣੀ ਮਾਂ ਦੇ ਨਾਲ ਵੀ ਵੀਡੀਓ ਸਾਂਝਾ ਕੀਤਾ ਸੀ । ਜਿਸ ‘ਚ ਉਹ ਆਪਣੀ ਮਾਂ ਦੇ ਨਾਲ ਸਾਗ ਕੱਟਦੇ ਹੋਏ ਦਿਖਾਈ ਦਿੱਤੇ ਸਨ । ਰੇਸ਼ਮ ਸਿੰਘ ਅਨਮੋਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਗਾਇਕ ਹੋਣ ਦੇ ਨਾਲ-ਨਾਲ ਉਹ ਕਾਮਯਾਬ ਕਿਸਾਨ ਵੀ ਹਨ । ਉਹ ਖੇਤੀਬਾੜੀ ਦਾ ਕੰਮ ਵੀ ਖੁਦ ਹੀ ਕਰਦੇ ਹਨ ਅਤੇ ਜਿਸ ਦੀਆਂ ਵੀਡੀਓਜ਼ ਅਤੇ ਤਸਵੀਰਾਂ ਵੀ ਉਹ ਸਾਂਝੀਆਂ ਕਰਦੇ ਰਹਿੰਦੇ ਹਨ ।

 

View this post on Instagram

 

A post shared by Resham Singh Anmol (@reshamsinghanmol)

Related Post