‘ਮੌਜਾਂ ਹੀ ਮੌਜਾਂ’ ਫ਼ਿਲਮ ਦੀ ਰਿਲੀਜ਼ ਡੇਟ ਤੋਂ ਉੱਠਿਆ ਪਰਦਾ, ਜਾਣੋ ਕਿਸ ਦਿਨ ਹੋਵੇਗੀ ਰਿਲੀਜ਼

By  Lajwinder kaur December 21st 2022 08:02 PM

'Maujaan Hi Maujaan' movie releasing date: ਪੰਜਾਬੀ ਗਾਇਕ ਤੇ ਐਕਟਰ ਗਿੱਪੀ ਗਰੇਵਾਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਹਨ। ‘ਕੈਰੀ ਆਨ ਜੱਟਾ-3’ ਤੋਂ ਬਾਅਦ ਹੁਣ ਗਿੱਪੀ ਗਰੇਵਾਲ ਨੇ ਆਪਣੀ ਅਗਲੀ ਫ਼ਿਲਮ ‘ਮੌਜਾਂ ਹੀ ਮੌਜਾਂ’ ਨੂੰ ਲੈ ਕੇ ਸੁਰਖੀਆਂ ਵਿੱਚ ਬਣੇ ਹੋਏ ਹਨ। ਹਾਲ ਵਿੱਚ ਫ਼ਿਲਮ ਦੀ ਰੈਪਅੱਪ ਪਾਰਟੀ ਦੀਆਂ ਤਸਵੀਰਾਂ ਸਾਹਮਣੇ ਆਈਆਂ ਸਨ। ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਫ਼ਿਲਮ ਦੀ ਰਿਲੀਜ਼ ਡੇਟ ਤੋਂ ਪਰਦਾ ਚੁੱਕ ਦਿੱਤਾ ਹੈ। ਉਨ੍ਹਾਂ ਨੇ ਫ਼ਿਲਮ ਦਾ ਨਵਾਂ ਪੋਸਟਰ ਸ਼ੇਅਰ ਕੀਤਾ ਹੈ।

ਹੋਰ ਪੜ੍ਹੋ : ਪਪਰਾਜ਼ੀ ਨੇ ਨੀਤੂ ਕਪੂਰ ਨੂੰ ਕਿਹਾ 'ਕਿਊਟ ਦਾਦੀ', ਤਾਂ ਅਦਾਕਾਰਾ ਨੇ ਦਿੱਤਾ ਅਜਿਹਾ ਪ੍ਰਤੀਕਰਮ, ਦੇਖੋ ਵੀਡੀਓ

inside image of gippy grewal image image source: instagram

ਗਾਇਕ ਤੇ ਐਕਟਰ ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਫ਼ਿਲਮ ਦਾ ਨਵਾਂ ਪੋਸਟਰ ਸ਼ੇਅਰ ਕੀਤਾ ਹੈ ਤੇ ਨਾਲ ਹੀ ਕੈਪਸ਼ਨ ਵਿੱਚ ਲਿਖਿਆ ਹੈ- ‘Maujaan Hi Maujaan ਰਿਲੀਜ਼ ਹੋ ਰਹੀ ਹੈ ਵਰਲਡ ਵਾਈਡ 8 ਸਤੰਬਰ 2023 ਨੂੰ’। ਪੋਸਟਰ ਉੱਤੇ ਗਾਂਧੀ ਦੇ ਤਿੰਨ ਬਾਂਦਰ ਨਜ਼ਰ ਆ ਰਹੇ ਹਨ। ਪ੍ਰਸ਼ੰਸਕ ਤੇ ਕਲਾਕਾਰ ਕਮੈਂਟ ਕਰਕੇ ਟੀਮ ਨੂੰ ਆਪਣੀ ਸ਼ੁਭਕਾਮਨਾਵਾਂ ਦੇ ਰਹੇ ਹਨ।

Maujaan Hi Maujaan poster image source: instagram

ਦੱਸ ਦਈਏ ਕਿ ਇਸ ਫ਼ਿਲਮ ‘ਚ ਗਿੱਪੀ ਗਰੇਵਾਲ, ਹਸ਼ਨੀਨ ਚੌਹਾਨ, ਕਰਮਜੀਤ ਅਨਮੋਲ, ਬਿਨੂੰ ਢਿੱਲੋਂ, ਤਨੂ ਗਰੇਵਾਲ ਮੁੱਖ ਭੂਮਿਕਾਵਾਂ ‘ਚ ਨਜ਼ਰ ਆਉਣਗੇ। ਇਸ ਫ਼ਿਲਮ ਨੂੰ ਕਾਮੇਡੀ ਫ਼ਿਲਮਾਂ ਦੇ ਬਾਦਸ਼ਾਹ ਸਮੀਪ ਕੰਗ ਡਾਇਰੈਕਟ ਕੀਤਾ ਹੈ ਜਦਕਿ ਫ਼ਿਲਮ ਨੂੰ ਅਮਰਦੀਪ ਗਰੇਵਾਲ ਵੱਲੋਂ ਪ੍ਰੋਡਿਊਸ ਕੀਤਾ ਗਿਆ ਹੈ। ਫ਼ਿਲਮ ਦੇ ਮਜ਼ੇਦਾਰ ਡਾਇਲਾਗ ਨਾਮੀ ਲੇਖਕ ਨਰੇਸ਼ ਕਥੂਰੀਆ ਨੇ ਲਿਖੇ ਹਨ। ਇਸ ਫ਼ਿਲਮ ਨੂੰ ਲੈ ਕੇ ਫੈਨਜ਼ ਕਾਫੀ ਉਤਸ਼ਾਹਿਤ ਹਨ।

inside image of maujan hi maujaan image source: instagram

ਦੱਸ ਦਈਏ ਇਸ ਫ਼ਿਲਮ ਦੀ ਸ਼ੂਟਿੰਗ ਸੈੱਟ ਤੋਂ ਗਿੱਪੀ ਗਰੇਵਾਲ ਨੇ ਆਪਣੀ ਟੀਮ ਦੇ ਨਾਲ ਕਈ ਮਜ਼ੇਦਾਰ ਵੀਡੀਓਜ਼ ਸਾਂਝੀਆਂ ਕੀਤੀਆਂ ਸਨ। ਜਿਨ੍ਹਾਂ ਨੇ ਦਰਸ਼ਕਾਂ ਨੂੰ ਖੂਬ ਹਸਾਇਆ ਸੀ। ਇਸ ਤੋਂ ਇਲਾਵਾ ਗਿੱਪੀ ਗਰੇਵਾਲ ਦੀਆਂ ਕਈ ਫ਼ਿਲਮਾਂ ਅਗਲੇ ਸਾਲ ਰਿਲੀਜ਼ ਹੋਣਗੀਆਂ।

 

 

View this post on Instagram

 

A post shared by ????? ?????? (@gippygrewal)

Related Post