‘ਤੁਣਕਾ-ਤੁਣਕਾ’ ਫ਼ਿਲਮ ਦਾ ਭਾਵੁਕ ਕਰਨ ਵਾਲਾ ਨਵਾਂ ਗੀਤ ‘Mehmaan’ ਕੰਵਰ ਗਰੇਵਾਲ ਦੀ ਆਵਾਜ਼ ‘ਚ ਹੋਇਆ ਰਿਲੀਜ਼, ਦੇਖੋ ਵੀਡੀਓ

By  Lajwinder kaur August 18th 2021 05:30 PM -- Updated: August 18th 2021 05:35 PM

ਹਰਦੀਪ ਗਰੇਵਾਲ ਦੀ ਫ਼ਿਲਮ ‘ਤੁਣਕਾ-ਤੁਣਕਾ’ ਜਿਸ ਨੇ ਮਨੋਰੰਜਨ ਜਗਤ ਦੇ ਗਲਿਆਰਿਆਂ ‘ਚ ਚਰਚਾ ਛੇੜ ਰੱਖੀ ਹੈ । ਚਾਰੇ-ਪਾਸੇ ਇਸ ਫ਼ਿਲਮ ਦੀ ਖੂਬ ਸ਼ਲਾਘਾ ਹੋ ਰਹੀ ਹੈ। ਹਰਦੀਪ ਗਰੇਵਾਲ ਨੇ ਇਸ ਫ਼ਿਲਮ ਲਈ ਜਿੰਨੀ ਮਿਹਨਤ ਕੀਤੀ ਹੈ, ਉਸ ਦਾ ਮੁੱਲ ਦਰਸ਼ਕਾਂ ਵੱਲੋਂ ਮਿਲ ਰਹੇ ਪਿਆਰ ਵਜੋਂ ਮੁੜ ਰਿਹਾ ਹੈ। ਜੀ ਹਾਂ ਦਰਸ਼ਕਾਂ ਤੇ ਕਲਾਕਾਰਾਂ ਵੱਲੋਂ ਇਸ ਫ਼ਿਲਮ ਨੂੰ ਖੂਬ ਪਿਆਰ ਮਿਲ ਰਿਹਾ ਹੈ।

inside image of hardeep grewal movie tunka tunka image source- youtube

ਹੋਰ ਪੜ੍ਹੋ : ਗਿੱਪੀ ਗਰੇਵਾਲ ਦੀ ਇੰਸਟਾ ਰੀਲ ਨੂੰ ਖਰਾਬ ਕਰਦੇ ਹੋਏ ਸ਼ਰਾਰਤੀ ਸ਼ਿੰਦੇ ਨੇ ਕੁਝ ਇਸ ਤਰ੍ਹਾਂ ਪਾਈ ਖੱਪ, ਦੇਖੋ ਇਹ ਵੀਡੀਓ

ਹੋਰ ਪੜ੍ਹੋ : ਐਕਟਰੈੱਸ ਤਾਨਿਆ ਨੇ ਸਾਂਝਾ ਕੀਤਾ ਆਪਣਾ ਦਿਲਕਸ਼ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

mehmaan new song image source- youtube

‘ਤੁਣਕਾ ਤੁਣਕਾ’ ਫ਼ਿਲਮ ਨੇ ਸਾਲ 2020 ‘ਚ 7 ਇੰਟਰਨੈਸ਼ਨਲ ਅਵਾਰਡ ਜਿੱਤੇ ਨੇ। ਇਸ ਫ਼ਿਲਮ ਨੂੰ ਪੀਟੀਸੀ ਗਲੋਬ ਮੂਵੀਜ਼ ਵੱਲੋਂ ਦੇਸ਼ ਭਰ ਦੇ ਸਿਨੇਮਾ ਘਰਾਂ ‘ਚ ਡਿਸਟ੍ਰੀਬਿਊਟ ਕੀਤਾ ਗਿਆ ਹੈ। ਜਿਸ ਦੇ ਚੱਲਦੇ ਫ਼ਿਲਮ ਦਾ ਇੱਕ ਹੋਰ ਨਵਾਂ ਗੀਤ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋ ਗਿਆ ਹੈ। ਜੀ ਹਾਂ ਕੰਵਰ ਗਰੇਵਾਲ ਦੀ ਆਵਾਜ਼ ‘ਚ ਭਾਵੁਕ ਕਰ ਦੇਣ ਵਾਲਾ ਗੀਤ ‘ਮਹਿਮਾਨ’ (Mehmaan) ਰਿਲੀਜ਼ ਹੋ ਗਿਆ ਹੈ। ਇਸ ਗੀਤ ਨੂੰ ਹਰਦੀਪ ਗਰੇਵਾਲ ਤੇ ਸਰਦਾਰ ਸੋਹੀ ਉੱਤੇ ਫਿਲਮਾਇਆ ਗਿਆ ਹੈ।

ਇਸ ਗੀਤ ਦੇ ਬੋਲ ਹਰਦੀਪ ਗਰੇਵਾਲ ਨੇ ਹੀ ਲਿਖੇ ਨੇ ਤੇ ਮਿਊਜ਼ਿਕ Yeah Proof ਨੇ ਦਿੱਤਾ ਹੈ। ਇਸ ਗੀਤ ਨੂੰ ਹਰਦੀਪ ਗਰੇਵਾਲ ਦੇ ਯੂਟਿਊਬ ਚੈਨਲ ਉੱਤੇ ਹੀ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ। Tunka Tunka ਪੰਜਾਬੀ ਮਨੋਰੰਜਨ ਜਗਤ ਦੀ ਪਹਿਲੀ ਮੌਟੀਵੇਸ਼ਨਲ ਤੇ ਸਪੋਰਟਸ ਫ਼ਿਲਮ ਹੈ ਜੋ ਕਿ ਨੌਜਵਾਨਾਂ ਨੂੰ ਜ਼ਿੰਦਗੀ ‘ਚ ਅੱਗੇ ਵੱਧਣ ਦਾ ਸੁਨੇਹਾ ਦੇ ਰਹੀ ਹੈ।

 

Related Post