ਮਹਿਤਾਬ ਵਿਰਕ ਦੀ ਡੈਬਿਊ ਫ਼ਿਲਮ ‘ਨੀ ਮੈਂ ਸੱਸ ਕੁੱਟਣੀ’ ਦੀ ਰਿਲੀਜ਼ ਡੇਟ ਆਈ ਸਾਹਮਣੇ, ਇਸ ਦਿਨ ਬਣੇਗੀ ਸਿਨੇਮਾ ਘਰਾਂ ਦੀ ਰੌਣਕ

By  Lajwinder kaur October 26th 2021 05:29 PM -- Updated: October 26th 2021 05:37 PM

ਪੰਜਾਬੀ ਮਨੋਰੰਜਨ ਜਗਤ ਦੀ ਵੱਧਦੀ ਲੋਕਪ੍ਰਿਯਤਾ ਦੇ ਚੱਲਦੇ ਨਵੇਂ-ਨਵੇਂ ਵਿਸ਼ਿਆਂ ਉੱਤੇ ਫ਼ਿਲਮਾਂ ਬਣਾਈਆਂ ਜਾ ਰਹੀਆਂ ਹਨ। ਜਿਸਦੇ ਚੱਲਦੇ ਨਵੀਂ ਫ਼ਿਲਮਾਂ ਦੇ ਨਾਲ ਨਵੇਂ ਚਿਹਰੇ ਵੀ ਅਦਾਕਾਰੀ ਦੇ ਖੇਤਰ ‘ਚ ਸਾਹਮਣੇ ਆ ਰਹੇ ਹਨ। ਜੀ ਹਾਂ ਮਹਿਤਾਬ ਵਿਰਕ (Mehtab Virk ) ਜੋ ਕਿ ਫ਼ਿਲਮ ‘ਨੀ ਮੈਂ ਸੱਸ ਕੁੱਟਣੀ’ (Ni Main Sass Kuttni) ਦੇ ਨਾਲ ਪੰਜਾਬੀ ਫ਼ਿਲਮੀ ਜਗਤ ‘ਚ ਕਦਮ ਰੱਖਣ ਵਾਲੇ ਹਨ। ਇਸ ਫ਼ਿਲਮ ਨੂੰ ਲੈ ਕੇ ਪ੍ਰਸ਼ੰਸਕ ਕਾਫੀ ਸਮੇਂ ਤੋਂ ਉਡੀਕ ਕਰ ਰਹੇ ਹਨ।

ਹੋਰ ਪੜ੍ਹੋ :ਮੇਹਰ ਬੇਦੀ ਆਪਣੇ ਪਾਪਾ ਅੰਗਦ ਬੇਦੀ ਦੇ ਲਿਪਸਟਿਕ’ ਲਾ ਕੇ ਮੇਕਅੱਪ ਕਰਦੀ ਆਈ ਨਜ਼ਰ, ਪ੍ਰਸ਼ੰਸਕਾਂ ਨੂੰ ਪਸੰਦ ਆ ਰਿਹਾ ਹੈ ਪਿਉ-ਧੀ ਦਾ ਇਹ ਪਿਆਰਾ ਜਿਹਾ ਵੀਡੀਓ

inside image of mehta virk and nisha bano image source- instagram

ਉਡੀਕ ਦੀਆਂ ਘੜੀਆਂ ਖਤਮ ਹੋ ਗਈ ਨੇ ਫ਼ਿਲਮ ਦੀ ਰਿਲੀਜ਼ ਡੇਟ ਸਾਹਮਣੇ ਆ ਚੁੱਕੀ ਹੈ। ਗਾਇਕ ਨੇ ਫ਼ਿਲਮ ਦਾ ਨਵਾਂ ਪੋਸਟਰ ਸ਼ੇਅਰ ਕਰਦੇ ਹੋਏ ਦੱਸਿਆ ਹੈ ਕਿ ਇਹ ਫ਼ਿਲਮ ਅਗਲੇ ਸਾਲ 4 ਫਰਵਰੀ ਨੂੰ ਰਿਲੀਜ਼ ਹੋਵੇਗੀ। ਉਨ੍ਹਾਂ ਨੇ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਕੀ ਦੱਸੀਏ ਜੀ ਕੀ ਦੱਸੀਏ ਘਰ ਘਰ ਦੇ ਨੇ ਇਹ ਰੌਲੇ, ਲੱਖ ਸਮਝਾਇਆਂ ਸਮਝੇ ਨਾ ਮੇਰੀ ਮਾਂ ਨੂੰ ਮਾੜਾ ਬੋਲੇ, ਕਹਿੰਦੀ ਨੀ ਮੈਂ ਸੱਸ ਕੁੱਟਣੀ-ਕੁੱਟਣੀ ਸੰਦੂਖਾਂ ਅੋਲੇ !’ । ਪ੍ਰਸ਼ੰਸਕ ਤੇ ਕਲਾਕਾਰ ਕਮੈਂਟ ਕਰਕੇ ਆਪਣੀ ਸ਼ੁਭਕਾਮਨਾਵਾਂ ਫ਼ਿਲਮ ਦੀ ਸਟਾਰ ਕਾਸਟ ਨੂੰ ਦੇ ਰਹੇ ਹਨ।

mehtab virk annoucned his debut movie ni main sass kuttni releasing date image source- instagram

ਹੋਰ ਪੜ੍ਹੋ : ਬੁਆਏ ਫ੍ਰੈਂਡ ਗੁਰਬਕਸ਼ ਸਿੰਘ ਚਾਹਲ ਨੇ ਰੋਮਾਂਟਿਕ ਅੰਦਾਜ਼ ‘ਚ ਅਦਾਕਾਰਾ ਰੁਬੀਨਾ ਬਾਜਵਾ ਨੂੰ ਵਿਆਹ ਲਈ ਕੀਤਾ ਪ੍ਰਪੋਜ਼, ਕਲਾਕਾਰ ਇਸ ਜੋੜੀ ਨੂੰ ਦੇ ਰਹੇ ਨੇ ਵਧਾਈਆਂ

‘ਨੀ ਮੈਂ ਸੱਸ ਕੁੱਟਣੀ’ ਟਾਈਟਲ ਹੀ ਬਹੁਤ ਮਜ਼ੇਦਾਰ ਹੈ। ਜਿਸ ਕਰਕੇ ਦਰਸ਼ਕ ਬਹੁਤ ਹੀ ਬੇਸਬਰੀ ਦੇ ਨਾਲ ਇਸ ਫ਼ਿਲਮ ਦੀ ਉਡੀਕ ਕਰ ਰਹੇ ਸੀ। ਫ਼ਿਲਮ ਦਾ ਨਿਰਦੇਸ਼ਨ ਪ੍ਰਵੀਨ ਕੁਮਾਰ ਨੇ ਕੀਤਾ ਹੈ। ਫ਼ਿਲਮ ਦੀ ਕਹਾਣੀ ਪੰਜਾਬੀ ਇੰਡਸਟਰੀ ਦੇ ਨਾਮਵਰ ਲੇਖ਼ਕ ਰਾਜੂ ਵਰਮਾ ਵੱਲੋਂ ਲਿਖੀ ਗਈ ਹੈ। ਬਨਵੈਤ ਫ਼ਿਲਮਜ਼ ਦੇ ਬੈਨਰ ਹੇਠ ਫ਼ਿਲਮ ਰਿਲੀਜ਼ ਕੀਤੀ ਜਾਵੇਗੀ। ਮੋਹਿਤ ਬਨਵੈਤ ਵੱਲੋਂ ਫ਼ਿਲਮ ਨੂੰ ਪ੍ਰੋਡਿਊਸ ਕੀਤਾ ਹੈ। ਇਹ ਫ਼ਿਲਮ ‘ਚ ਪੰਜਾਬੀ ਇੰਡਸਟਰੀ ਦੇ ਨਾਮੀ ਚਿਹਰੇ ਨਿਰਮਲ ਰਿਸ਼ੀ, ਨੀਸ਼ਾ ਬਾਨੋ, ਅਨਿਤਾ ਦੇਵਗਨ, ਗੁਰਪ੍ਰੀਤ ਘੁੱਗੀ ਤੇ ਕਰਮਜੀਤ ਅਨਮੋਲ ਤੋਂ ਇਲਾਵਾ ਕਈ ਹੋਰ ਕਲਾਕਾਰ ਵੀ ਨਜ਼ਰ ਆਉਣਗੇ।

 

View this post on Instagram

 

A post shared by Karamjit Anmol (ਕਰਮਜੀਤ ਅਨਮੋਲ) (@karamjitanmol)

 

Related Post