ਪੀਟੀਸੀ ਰਿਕਾਰਡਜ਼ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਦੀ ਆਵਾਜ਼ 'ਚ ਨਵਾਂ ਸ਼ਬਦ ਰਿਲੀਜ਼
Rupinder Kaler
July 8th 2019 12:25 PM --
Updated:
July 8th 2019 12:27 PM
ਪੀਟੀਸੀ ਰਿਕਾਰਡਜ਼ ਵੱਲੋਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਲਈ ਇੱਕ ਹੋਰ ਰੂਹਾਨੀ ਸ਼ਬਦ ਰਿਲੀਜ਼ ਕੀਤਾ ਗਿਆ ਹੈ । ਹਜ਼ੂਰੀ ਰਾਗੀ ਭਾਈ ਅੰਮ੍ਰਿਤਪਾਲ ਸਿੰਘ ਦੀ ਬਹੁਤ ਹੀ ਖੂਬਸੂਰਤ ਅਵਾਜ਼ ਵਿੱਚ ਗਾਣੇ ਇਸ ਸ਼ਬਦ ਨੂੰ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । 'ਮੇਰੇ ਸਾਹਿਬਾ ਤੇਰੇ ਚੋਜ ਵਿਡਾਣਾ॥' ਟਾਈਟਲ ਹੇਠ ਰਿਲੀਜ਼ ਕੀਤੇ ਗਏ ਇਸ ਸ਼ਬਦ ਦਾ ਮਿਉੂਜ਼ਿਕ ਪਰਵਿੰਦਰ ਸਿੰਘ ਬੱਬੂ ਨੇ ਤਿਆਰ ਕੀਤਾ ਹੈ ਜਦੋਂ ਕਿ ਵੀਡੀਓ ਪੀਟੀਸੀ ਰਿਕਾਰਡਜ਼ ਨੇ ਹੀ ਤਿਆਰ ਕੀਤੀ ਹੈ ।
Bhai Amritpal Singh Ji
ਇਸ ਸ਼ਬਦ ਨੂੰ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼, ਪੀਟੀਸੀ ਗੋਲਡ, ਪੀਟੀਸੀ ਸਿਮਰਨ 'ਤੇ ਦਿਖਾਇਆ ਜਾ ਰਿਹਾ ਹੈ । ਇਹ ਸ਼ਬਦ ਪੀਟੀਸੀ ਰਿਕਾਰਡਜ਼ ਦੇ ਯੂ-ਟਿਊਬ ਚੈਨਲ ਤੇ ਵੀ ਦੇਖਿਆ ਜਾ ਸਕਦਾ ਹੈ ।
ਇਸ ਤੋਂ ਪਹਿਲਾਂ ਵੀ ਪੀਟੀਸੀ ਰਿਕਾਰਡਜ਼ ਵੱਲੋਂ ਕਈ ਸ਼ਬਦ ਰਿਲੀਜ਼ ਕੀਤੇ ਗਏ ਹਨ, ਜਿੰਨ੍ਹਾਂ ਨੂੰ ਸੰਗਤਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।