ਮੀਕਾ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ ਤੇ ਕਿਸਾਨਾਂ ਦੀ ਜਿੱਤ ਲਈ ਕੀਤੀ ਅਰਦਾਸ

By  Lajwinder kaur December 21st 2020 10:27 AM -- Updated: December 21st 2020 10:28 AM

ਬਾਲੀਵੁੱਡ ਦੇ ਨਾਮੀ ਗਾਇਕ ਮੀਕਾ ਸਿੰਘ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਹ ਏਨੀਂ ਦਿਨੀਂ ਗੁਰੂ ਨਗਰੀ ਅੰਮ੍ਰਿਤਸਰ ਚ ਨੇ । ਜਿੱਥੇ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ ਹੈ ।

farmer protest mika singh ਹੋਰ ਪੜ੍ਹੋ :ਪੰਜਾਬੀ ਗਾਇਕ ਕਰਨ ਔਜਲਾ ਵੀ ਕੈਨੇਡਾ ਤੋਂ ਪਹੁੰਚੇ ਦਿੱਲੀ ਕਿਸਾਨ ਪ੍ਰਦਰਸ਼ਨ ‘ਚ, ਲਾਏ ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਨਾਅਰੇ

ਉਨ੍ਹਾਂ ਨੇ ਆਪਣੀ ਇੱਕ ਤਸਵੀਰ ਇੰਸਟਾਗ੍ਰਾਮ ਅਕਾਉਂਟ ਉੱਤੇ ਸ਼ੇਅਰ ਕਰਦੇ ਹੋਏ ਕੈਪਸ਼ਨ ‘ਚ ਲਿਖਿਆ ਹੈ- ‘'ਨਾਨਕ ਨਾਮ ਚੜਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ' । ਵਾਹਿਗੁਰੂ ਜੀ ਸਾਰੇ ਕਿਸਾਨਾਂ ਉੱਤੇ ਮੇਹਰ ਦਾ ਹੱਥ ਰੱਖਣ । ਸਰਕਾਰ ਕਿਸਾਨਾਂ ਦੀ ਗੱਲ ਸੁਣਨ, ਤੇ ਇਹ ਮਾਮਲਾ ਜਲਦੀ ਹੱਲ ਹੋਵੇ’

inside pic of mika singh

ਦੱਸ ਦਈਏ ਪਿਛਲੇ ਕਈ ਦਿਨਾਂ ਤੋਂ ਕਿਸਾਨ ਮਾਰੂ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀ ਸਰਹੱਦਾਂ ਉੱਤੇ ਪ੍ਰਦਰਸ਼ਨ ਕਰ ਰਹੇ ਨੇ । ਕਿਸਾਨਾਂ ਦੀ ਹਿਮਾਇਤ ‘ਚ ਦੇਸ਼ ਤੋਂ ਲੈ ਕੇ ਵਿਦੇਸ਼ਾਂ ਦੇ ਲੋਕ ਸਾਹਮਣੇ ਆਏ ਨੇ ।

farmer protest at delhi

 

 

View this post on Instagram

 

A post shared by Mika Singh (@mikasingh)

Related Post