‘ਮਿਲੁ ਮੇਰੇ ਪ੍ਰੀਤਮਾ ਜੀਉ’ ਧਾਰਮਿਕ ਸ਼ਬਦ ਭਾਈ ਸਤਿੰਦਰਪਾਲ ਸਿੰਘ ਜੀ ਦੀ ਆਵਾਜ਼ 'ਚ ਹੋਇਆ ਰਿਲੀਜ਼, ਦੇਖੋ ਵੀਡੀਓ

By  Lajwinder kaur December 9th 2019 12:07 PM

ਪੀਟੀਸੀ ਨੈੱਟਵਰਕ ਵੱਲੋਂ ਨਾਨਕ ਨਾਮ ਲੇਵਾ ਸੰਗਤਾਂ ਲਈ ਹਰ ਹਫ਼ਤੇ ਨਵੇਂ-ਨਵੇਂ ਧਾਰਮਿਕ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ। ਇਲ ਸਿਲਸਿਲੇ ਨੂੰ ਅੱਗੇ ਤੋਰਦੇ ਹੋਏ ਇਸ ਹਫ਼ਤੇ ਭਾਈ ਸਤਿੰਦਰਪਾਲ ਸਿੰਘ ਜੀ (ਜਗਾਧਰੀ ਵਾਲੇ)  ਦੀ ਅਵਾਜ਼ ‘ਚ ‘ਮਿਲੁ ਮੇਰੇ ਪ੍ਰੀਤਮਾ ਜੀਉ’ ਸ਼ਬਦ ਰਿਲੀਜ਼ ਹੋ ਚੁੱਕਿਆ ਹੈ। ਇਹ ਸ਼ਬਦ ਭਾਈ ਸਤਿੰਦਰਪਾਲ ਸਿੰਘ ਜੀ ਅਤੇ ਸਾਥੀਆਂ ਵੱਲੋਂ ਗਾਇਨ ਕੀਤਾ ਗਿਆ ਹੈ ਤੇ ਸੰਗੀਤ ਪਰਵਿੰਦਰ ਸਿੰਘ ਹੋਰਾਂ ਨੇ ਦਿੱਤਾ ਹੈ। ਇਸ ਧਾਰਮਿਕ ਸ਼ਬਦ ਨੂੰ ਪੀਟੀਸੀ ਰਿਕਾਰਡਸ ਦੇ ਲੇਬਲ ਦੇ ਹੇਠ ਰਿਲੀਜ਼ ਕੀਤਾ ਗਿਆ ਹੈ।

ਹੋਰ ਵੇਖੋ:ਧਾਰਮਿਕ ਸ਼ਬਦ ‘ਕਲਿ ਤਾਰਣ ਗੁਰੁ ਨਾਨਕ ਆਇਆ’ ਭਾਈ ਜਸਕਰਨ ਸਿੰਘ ਜੀ ਦੀ ਆਵਾਜ਼ ਹੋਇਆ ਰਿਲੀਜ਼, ਦੇਖੋ ਵੀਡੀਓ

ਪੀਟੀਸੀ ਨੈੱਟਵਰਕ ਦੇ ਵੱਖ-ਵੱਖ ਚੈਨਲਾਂ ‘ਤੇ ਇਸ ਸ਼ਬਦ ਨੂੰ ਐਕਸਕਲਿਉਸਿਵ ਚਲਾਇਆ ਜਾ ਰਿਹਾ ਹੈ। ਸੰਗਤਾਂ ਪੀਟੀਸੀ ਨਿਊਜ਼, ਪੀਟੀਸੀ ਪੰਜਾਬੀ ਅਤੇ ਪੀਟੀਸੀ ਸਿਮਰਨ ਵਰਗੇ ਚੈਨਲਾਂ ‘ਤੇ ਇਸ ਸ਼ਬਦ ਦਾ ਅਨੰਦ ਲੈ ਸਕਦੀਆਂ ਨੇ। ਪੀਟੀਸੀ ਰਿਕਾਰਡਸ ਦੇ ਯੂ ਟਿਊਬ ਚੈਨਲ ‘ਤੇ ਦੇਖਿਆ ਜਾ ਸਕਦਾ ਹੈ ਇਸ ਤੋਂ ਇਲਾਵਾ ਪੀਟੀਸੀ ਪਲੇਅ ਐਪ ‘ਤੇ ਸਾਰੇ ਸ਼ਬਦ ਉਪਲਬਧ ਹਨ। ਪੀਟੀਸੀ ਨੈੱਟਵਰਕ ਵੱਲੋਂ ਗੁਰਬਾਣੀ ਦੇ ਪ੍ਰਚਾਰ ਪ੍ਰਸਾਰ ਲਈ ਕੀਤੇ ਜਾਂਦੇ ਇਸ ਉਪਰਾਲੇ ਨੂੰ ਦੁਨੀਆ ਭਰ ‘ਚ ਵੱਸਦੀ ਪੰਜਾਬੀ ਸੰਗਤਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ।

Related Post