ਲਹਿੰਗੇ ਵਿੱਚ ਸ਼ਹਿਨਾਜ਼ ਗਿੱਲ ਲੋਕਾਂ ਤੇ ਢਾਹ ਰਹੀ ਹੈ ਕਹਿਰ, ਲੱਖਾਂ ਲੋਕਾਂ ਨੇ ਦੇਖਿਆ ਵੀਡੀਓ

By  Rupinder Kaler August 12th 2021 06:19 PM

ਪੰਜਾਬੀ ਮਾਡਲ ਸ਼ਹਿਨਾਜ਼ ਗਿੱਲ (Shehnaaz Gill)  ਸੋਸ਼ਲ ਮੀਡੀਆ ‘ਤੇ ਛਾਈ ਹੋਈ ਹੈ । ਉਸ ਦੀਆਂ ਵੀਡੀਓ ਤੇ ਤਸਵੀਰਾਂ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ । ਇਹੀ ਨਹੀਂ ਸ਼ਹਿਨਾਜ਼ (Shehnaaz Gill) ਆਪਣੀਆਂ ਗਲੈਮਰਸ ਤਸਵੀਰਾਂ ਤੇ ਡਾਂਸ ਵੀਡੀਓਜ਼ ਕਰਕੇ ਸੁਰਖੀਆਂ ‘ਚ ਰਹਿੰਦੀ ਹੈ । ਹਾਲ ਹੀ ਵਿੱਚ ਹੀ ਸ਼ਹਿਨਾਜ਼ ਨੇ ਇੱਕ ਵੀਡੀਓ ਸਾਂਝਾ ਕੀਤਾ ਹੈ ਜਿਸ ਨੂੰ ਉਸ ਦੇ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ ।

Pic Courtesy: Instagram

ਹੋਰ ਪੜ੍ਹੋ :

ਆਪਣੀ ਖੁਰਾਕ ਵਿੱਚ ਸ਼ਾਮਿਲ ਕਰੋ ਇਹ ਚੀਜ਼ਾਂ, ਪੇਟ ਨਾਲ ਸਬੰਧਿਤ ਸਮੱਸਿਆਵਾਂ ਹੋਣਗੀਆਂ ਦੂਰ

Pic Courtesy: Instagram

ਆਪਣੀ ਤਾਜ਼ਾ ਵੀਡੀਓ ਵਿੱਚ ਸ਼ਹਿਨਾਜ਼ ਗਿੱਲ (Shehnaaz Gill) ਚਾਰਲੀ ਪੁਥ ਦੇ ਗਾਣੇ ‘ਵੀ ਡੌਂਟ ਟਾਕ ਐਨੀਮੋਰ’'ਤੇ ਝੂੰਮਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਉਸ ਨੇ ਓਰੇਂਜ਼ ਕਲਰ ਦਾ ਲਹਿੰਗਾ ਪਾਇਆ ਹੋਇਆ ਹੈ ਜਿਸ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ। ਔਰੇਂਜ ਲਹਿੰਗਾ ਵਿੱਚ ਸ਼ਹਿਨਾਜ਼ ਸ਼ਾਨਦਾਰ ਦਿਖਾਈ ਦੇ ਰਹੀ ਹੈ। ਇਸ ਦੇ ਨਾਲ ਹੀ ਉਸ ਨੇ ਆਪਣੇ ਵਾਲਾਂ ਨੂੰ ਬੰਨ੍ਹਿਆ ਹੋਇਆ ਹੈ ।

 

View this post on Instagram

 

A post shared by Shehnaaz Gill (@shehnaazgill)

ਸ਼ਹਿਨਾਜ਼ (Shehnaaz Gill)  ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਪੰਜਾਬੀ ਗਾਇਕਾ ਤੇ ਐਕਟਰਸ ਸ਼ਹਿਨਾਜ਼ ਗਿੱਲ ਜਲਦ ਹੀ ਦਿਲਜੀਤ ਦੋਸਾਂਝ ਦੇ ਨਾਲ ਫਿਲਮ ‘ਹੌਸਲਾ ਰੱਖ’ ਵਿੱਚ ਨਜ਼ਰ ਆਵੇਗੀ। ਇਸ ਤੋਂ ਇਲਾਵਾ ਹਾਲ ਹੀ ਵਿੱਚ ਸ਼ਹਿਨਾਜ਼ ਸਿਧਾਰਥ ਸ਼ੁਕਲਾ ਦੇ ਨਾਲ 'ਸਿਲਸਿਲਾ ਸਿਡਨਾਜ਼ ਕਾ' ਵਿੱਚ ਵੀ ਨਜ਼ਰ ਆਈ ਸੀ। ਇਸ ਦੌਰਾਨ ਸ਼ਹਿਨਾਜ਼ ਦੇ ਕਈ ਮਿਊਜ਼ਿਕ ਵੀਡੀਓ ਵੀ ਕੀਤੇ ।

Related Post