ਕਮਲ ਖੰਗੂਰਾ ਨੂੰ ਇਸ ਗੀਤ ਦੀ ਕੋਰਿਓਗ੍ਰਾਫੀ ਹੈ ਬੇਹੱਦ ਪਸੰਦ,ਸਰੋਤਿਆਂ ਤੋਂ ਪੁੱਛਿਆ ਇਹ ਸਵਾਲ

By  Shaminder November 8th 2019 05:49 PM

ਕਮਲ ਖੰਗੂਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ 'ਚ ਉਹ ਮਿਸ ਪੂਜਾ ਦੇ ਗੀਤ 'ਚ ਮਾਡਲਿੰਗ ਕਰਦੇ ਹੋਏ ਨਜ਼ਰ ਆ ਰਹੇ ਨੇ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ਆਪਣੇ ਪੁਰਾਣੇ ਗੀਤਾਂ ਨੂੰ ਵੇਖ ਕੇ ਬਹੁਤ ਹੀ ਚੰਗਾ ਲੱਗਦਾ ਹੈ ਪਰ ਇਸ ਗੀਤ ਦੇ ਕੋਰਿਓਗ੍ਰਾਫੀ ਉਨ੍ਹਾਂ ਨੂੰ ਬਹੁਤ ਹੀ ਪਸੰਦ ਹੈ ।

https://www.instagram.com/p/B4j6zannYqE/

ਇਸ ਦੇ ਨਾਲ ਹੀ ਉਨ੍ਹਾਂ ਨੇ ਕੋਰਿਓਗ੍ਰਾਫੀ ਕਰਨ ਵਾਲੇ ਦਾ ਨਾਂਅ ਵੀ ਸਰੋਤਿਆਂ ਤੋਂ ਪੁੱਛਿਆ ਹੈ ।ਦੱਸ ਦਈਏ ਕਿ ਕਮਲ ਖੰਗੂਰਾ ਲੰਮੇ ਸਮੇਂ ਤੋਂ ਪੰਜਾਬੀ ਇੰਡਸਟਰੀ ਨਾਲ ਜੁੜੇ ਹੋਏ ਨੇ ਅਤੇ ਉਨ੍ਹਾਂ ਨੇ ਕਈ ਗੀਤਾਂ 'ਚ ਮਾਡਲਿੰਗ ਕੀਤੀ ਹੈ ਅਤੇ ਪਿਛਲੇ ਕੁਝ ਸਾਲਾਂ ਦੌਰਾਨ ਉਹ ਕਾਫੀ ਸਮਾਂ ਇੰਡਸਟਰੀ ਤੋਂ ਦੂਰ ਰਹੇ ਸਨ ਪਰ ਹੁਣ ਮੁੜ ਤੋਂ ਉਹ ਇੰਡਸਟਰੀ 'ਚ ਸਰਗਰਮ ਹੋ ਰਹੇ ਹਨ ਅਤੇ ਇੱਕ ਤੋਂ ਬਾਅਦ ਇੱਕ ਗੀਤ 'ਚ ਨਜ਼ਰ ਆ ਰਹੇ ਹਨ ।

https://www.instagram.com/p/B4l15ohnqsM/

ਦੱਸ ਦਈਏ ਕਿ ਕਮਲ ਖੰਗੂਰਾ ਲੰਮਾ ਸਮਾਂ ਐਨਟਰਟੇਨਮੈਂਟ ਦੀ ਦੁਨੀਆ ਤੋਂ ਦੂਰ ਰਹੀ ਹੈ ।ਕਮਲ ਖੰਗੂਰਾ ਦੇ ਮੁੱਢਲੇ ਜੀਵਨ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਦਾ ਜਨਮ ਚੰਡੀਗੜ੍ਹ ਵਿੱਚ ਹੋਇਆ ਸੀ ਉਹ ਇੱਥੇ ਹੀ ਪੜੇ ਲਿਖੇ ਤੇ ਵੱਡੇ ਹੋਏ ਸਨ । ਜਦੋਂ ਕਿ ਉਹ ਸੰਗਰੂਰ ਦੇ ਰਹਿਣ ਵਾਲੇ ਹਨ ।ਕਮਲ ਦੀ ਨਿੱਜ਼ੀ ਜ਼ਿੰਦਗੀ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਨੇ ਸਾਲ 2014 ਵਿੱਚ ਵਿੱਕੀ ਸ਼ੇਰਗਿੱਲ ਨਾਲ ਵਿਆਹ ਕਰਵਾਇਆ ਸੀ ।

 

Related Post