ਕੋਰੋਨਾ ਵਾਇਰਸ ਕਰਕੇ ਪੰਜਾਬੀ ਅਦਾਕਾਰਾ ਮੋਨਿਕਾ ਗਿੱਲ ਦਾ ਟਲਿਆ ਵਿਆਹ, ਦੱਸਿਆ ਦਿਲ ਦਾ ਹਾਲ

By  Rupinder Kaler June 26th 2020 08:43 PM

ਕੋਰੋਨਾ ਵਾਇਰਸ ਨਾਲ ਜਿਥੇ ਲੋਕਾਂ ਦਾ ਕੰਮ ਕਾਰ ਪ੍ਰਭਾਵਿਤ ਹੋ ਰਿਹਾ ਹੈ ਉੱਥੇ ਇਸ ਨਾਲ ਲੋਕਾਂ ਦੀ ਨਿੱਜੀ ਜ਼ਿੰਦਗੀ ਵੀ ਪ੍ਰਭਾਵਿਤ ਹੋ ਰਹੀ ਹੈ । ਪੰਜਾਬੀ ਫ਼ਿਲਮ ਇੰਡਸਟਰੀ ਦੀ ਗੱਲ ਕੀਤੀ ਜਾਵੇ ਤਾਂ ਪੂਰੀ ਇੰਡਸਟਰੀ ਦਾ ਕੰਮ ਠੱਪ ਹੈ ਤੇ ਹਰ ਫ਼ਿਲਮ ਦੀ ਸ਼ੂਟਿੰਗ ਅੱਧ ਵਿਚਾਲੇ ਲਟਕੀ ਹੋਈ ਹੈ । ਇਸ ਦਾ ਅਸਰ ਪੰਜਾਬੀ ਸਿਤਾਰਿਆਂ ਦੀ ਨਿੱਜੀ ਜ਼ਿੰਦਗੀ ਤੇ ਵੀ ਦਿਖਾਈ ਦੇ ਰਿਹਾ ਹੈ ।

https://www.instagram.com/p/CB45RDBFL0J/

ਅਦਾਕਾਰਾ ਮੋਨਿਕਾ ਗਿੱਲ ਦਾ ਵਿਆਹ ਕੋਰੋਨਾ ਵਾਇਰਸ ਕਰਕੇ ਮੁਲਤਵੀ ਹੋ ਗਿਆ ਜੋ ਇਸੇ ਹਫਤੇ ਹੋਣਾ ਸੀ । ਇੱਕ ਵੈੱਬਸਾਈਟ ਨੂੰ ਦਿੱਤੀ ਇੰਟਰਵਿਊ ਵਿੱਚ ਮੋਨਿਕਾ ਗਿੱਲ ਨੇ ਇਸ ਸਭ ਦੀ ਜਾਣਕਾਰੀ ਦਿੱਤੀ ਹੈ । ਮੋਨਿਕਾ ਨੇ ਦੱਸਿਆ ਕਿ ਉਹ ਗੱਜ-ਵੱਜ ਕੇ ਅਮਰੀਕਾ ਵਿੱਚ ਵਿਆਹ ਕਰਵਾਉਣਾ ਚਾਹੁੰਦੀ ਹੈ ਜੋ ਕੋਰੋਨਾ ਵਾਇਰਸ ਕਰਕੇ ਸੰਭਵ ਨਹੀਂ ਹੋ ਸਕਦਾ।

https://www.instagram.com/p/CARkNnGnIhH/

ਇਸ ਲਈ ਘਰ ਦੇ ਬਜ਼ੁਰਗਾਂ ਦਾ ਖਾਸ ਖਿਆਲ ਰੱਖਦੇ ਹੋਏ ਉਹਨਾਂ ਨੇ ਵਿਆਹ ਨੂੰ ਮੁਲਤਵੀ ਕਰ ਦਿੱਤਾ। ਤੁਹਾਨੂੰ ਦੱਸ ਦਿੰਦੇ ਹਾਂ ਕਿ ਮੋਨਿਕਾ ਗਿੱਲ ਸੋਸ਼ਲ ਮੀਡੀਆ ਤੇ ਕਾਫੀ ਐਕਟਿਵ ਰਹਿੰਦੀ ਹੈ ਤੇ ਉਹ ਅਕਸਰ ਆਪਣੇ ਮੰਗੇਤਰ ਨਾਲ ਸੋਸ਼ਲ ਮੀਡੀਆ ਤੇ ਤਸਵੀਰਾਂ ਸਾਂਝੀਆਂ ਕਰਦੀ ਹੈ ।

https://www.instagram.com/p/B8vFGA_Fb6j/

https://www.instagram.com/p/CBmUMkQlbRa/

Related Post