ਕਿਸਾਨਾਂ ਦੇ ਨਾਲ ਧਰਨੇ ’ਤੇ ਬੈਠ ਕੇ ਧਮਕ ਬੇਸ ਮੁੱਖ ਮੰਤਰੀ ਤੇ ਸੋਨੀ ਮਾਨ ਨੇ ਕੇਂਦਰ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ, ਮੁੱਖ ਮੰਤਰੀ ਦੇ ਭਾਸ਼ਣ ਦੀ ਵੀਡੀਓ ਵਾਇਰਲ
ਕੇਂਦਰ ਸਰਕਾਰ ਪਾਸ ਕੀਤੇ ਗਏ ਖੇਤੀ ਬਿੱਲਾਂ ਦੇ ਖਿਲਾਫ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਰੋਧ ਪ੍ਰਦਰਸ਼ਨ ਜਾਰੀ ਹੈ। ਪੰਜਾਬ ਤੇ ਹਰਿਆਣਾ ਵਿੱਚ ਇਸ ਦਾ ਸਖ਼ਤ ਵਿਰੋਧ ਹੋ ਰਿਹਾ ਹੈ ਤੇ ਕਿਸਾਨ ਪਿਛਲੇ ਇੱਕ ਹਫਤੇ ਤੋਂ ਸੜਕਾਂ ‘ਤੇ ਹਨ। ਪੰਜਾਬ ਦੇ ਕਿਸਾਨ ਰੇਲਵੇ ਟਰੈਕ 'ਤੇ ਬੈਠ ਕੇ ਧਰਨਾ ਦੇ ਰਹੇ ਹਨ ਤੇ ਉਨ੍ਹਾਂ ਵੱਲੋਂ ਰੇਲ ਰੋਕੋ ਅੰਦੋਲਨ ਨੂੰ ਹੋਰ ਅੱਗੇ ਵਧਾ ਦਿੱਤਾ ਗਿਆ ਹੈ।

ਕਿਸਾਨ ਪਿਛਲੇ ਛੇ ਦਿਨਾਂ ਤੋਂ ਅੰਮ੍ਰਿਤਸਰ ਰੇਲਵੇ ਲਾਈਨ ਨੇੜੇ ਧਰਨਾ ਦੇ ਰਹੇ ਹਨ। ਕਿਸਾਨਾਂ ਨੇ ਰੇਲਵੇ ਟ੍ਰੈਕ ਨੂੰ ਜਾਮ ਕੀਤਾ ਹੋਇਆ ਹੈ ਤੇ ਲਗਾਤਾਰ ਸੰਘਰਸ਼ ਨੂੰ ਜਾਰੀ ਰੱਖਣ ਦੀ ਗੱਲ ਕਰ ਰਹੇ ਹਨ। ਇਸ ਸਭ ਦੇ ਚਲਦੇ ਪੰਜਾਬੀ ਗਾਇਕਾਂ ਵੱਲੋਂ ਵੀ ਕਿਸਾਨਾਂ ਦੀ ਫੁਲ ਸਪੋਰਟ ਕੀਤੀ ਜਾ ਰਹੀ ਹੈ ।
ਹੋਰ ਪੜ੍ਹੋ :
ਸ਼ਹੀਦ ਭਗਤ ਸਿੰਘ ਨੂੰ ਲੈ ਕੇ ਜਾਵੇਦ ਅਖਤਰ ਅਤੇ ਕੰਗਨਾ ਰਣੌਤ ਆਪਸ ‘ਚ ਭਿੜੇ, ਜਾਣੋ ਪੂਰਾ ਮਾਮਲਾ

ਸੋਸ਼ਲ ਮੀਡੀਆ ਤੇ ਛਾਇਆ ਰਹਿਣ ਵਾਲਾ ਧਮਕ ਬੇਸ ਮੁੱਖ ਮੰਤਰੀ ਵੀ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰ ਰਿਹਾ ਹੈ । ਬੀਤੇ ਦਿਨ ਗਾਇਕਾ ਸੋਨੀ ਮਾਨ ਤੇ ਮੁੱਖ ਮੰਤਰੀ ਕਿਸਾਨਾਂ ਦੇ ਧਰਨੇ ਵਿੱਚ ਸ਼ਾਮਿਲ ਹੋਏ ।

ਇਸ ਦੌਰਾਨ ਦੋਹਾਂ ਨੇ ਮੋਦੀ ਸਰਕਾਰ ਨੂੰ ਖੂਬ ਖਰੀਆ ਖੋਟੀਆਂ ਸੁਣਾਈਆਂ । ਸੋਨੀ ਮਾਨ ਤੇ ਮੁੱਖ ਮੰਤਰੀ ਦੀ ਇਸ ਵੀਡੀਓ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਉਹਨਾਂ ਦੀ ਇਸ ਵੀਡੀਓ ਤੇ ਲਗਾਤਾਰ ਕਮੈਂਟ ਕੀਤੇ ਜਾ ਰਹੇ ਹਨ ।
View this post on Instagram
ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ ? #kisanektazindabaad #majdoorektajindaabad @officialjassbajwa
View this post on Instagram
ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ ? #kisanektazindabaad #majdoorekta #kisan #malwa