ਹਿਮਾਂਸ਼ੀ ਖੁਰਾਣਾ ਤੇ ਸ਼ਹਿਨਾਜ਼ ਗਿੱਲ ਦੀ ਲੜਾਈ 'ਚ ਹੁਣ ਧਮਕ ਬੇਸ ਵਾਲਾ ਮੁੱਖ ਮੰਤਰੀ ਵੀ ਕੁੱਦਿਆ, ਦੇਖੋ ਵੀਡਿਓ

By  Rupinder Kaler January 25th 2019 03:48 PM -- Updated: January 25th 2019 04:52 PM

ਮਾਡਲ ਹਿਮਾਂਸ਼ੀ ਖੁਰਾਣਾ ਤੇ ਸ਼ਹਿਨਾਜ਼ ਗਿੱਲ ਦੀ ਲੜਾਈ ਆਏ ਦਿਨ ਨਵਾਂ ਰੂਪ ਲੈ ਰਹੀ ਹੈ । ਇਸ ਲੜਾਈ ਦੀਆਂ ਲਪਟਾਂ ਦੂਰ ਦੂਰ ਤੱਕ ਪਹੁੰਚ ਰਹੀਆਂ ਹਨ । ਇੱਥੇ ਹੀ ਬਸ ਨਹੀਂ ਇਸ ਲੜਾਈ ਵਿੱਚ ਧਮਕ ਬੇਸ ਵਾਲਾ ਮੁੱਖ ਮੰਤਰੀ ਵੀ ਕੁੱਦ ਪਿਆ ਹੈ । ਮੁੱਖ ਮੰਤਰੀ ਨੇ ਹਿਮਾਂਸ਼ੀ ਤੇ ਸ਼ਹਿਨਾਜ਼ ਨੂੰ ਬੇਨਤੀ ਕੀਤੀ ਹੈ ਕਿ ਦੋਵੇਂ ਕੁੜੀਆਂ ਬਹੁਤ ਵਧੀਆ ਹਨ ।

https://www.facebook.com/ptcnewsonline/videos/275907496412520/

ਮਿਊਜ਼ਿਕ ਇੰਡਸਟਰੀ ਵਿੱਚ ਦੋਵੇਂ ਬਹੁਤ ਵਧੀਆ ਕੰਮ ਕਰ ਰਹੀਆਂ ਹਨ ਪਰ ਦੋਵਾਂ ਨੂੰ ਇਸ ਤਰ੍ਹਾਂ ਨਹੀਂ ਲੜਨਾ ਚਾਹੀਦਾ । ਇੱਥੇ ਤੁਹਾਨੂੰ ਦੱਸ ਦਿੰਦੇ ਹਾਂ ਕਿ ਹਿਮਾਂਸ਼ੀ ਤੇ ਸ਼ਹਿਨਾਜ਼ ਵਿਚਾਲੇ ਪਿਛਲੇ ਕੁਝ ਦਿਨਾਂ ਤੋਂ ਕਾਫੀ ਬਹਿਸਬਾਜ਼ੀ ਚੱਲ ਰਹੀ ਹੈ । ਸ਼ਹਿਨਾਜ਼ ਨੇ ਹਿਮਾਂਸ਼ੀ ਖੁਰਾਣਾ ਦੇ ਗਾਣੇ ਨੂੰ ਲੈ ਕੇ ਕੋਈ ਪੋਸਟ ਪਾਈ ਸੀ ਜਿਸ ਤੋਂ ਬਾਅਦ ਦੋਵਾਂ ਵਿਚਾਲੇ ਛਿੜੀ ਇਹ ਜੰਗ ਲਗਾਤਾਰ ਵੱਧਦੀ ਜਾ ਰਹੀ ਹੈ ।

https://www.instagram.com/p/BtAnzdVF_B_/

ਇਸ ਲੜਾਈ ਨੂੰ ਦੇਖਦੇ ਹੋਏ ਮੁੱਖ ਮੰਤਰੀ ਨੇ ਦਖਲ ਦਿੱਤਾ ਹੈ ।  ਇਸ ਤੋਂ ਪਹਿਲਾਂ ਹਿਮਾਂਸ਼ੀ ਖੁਰਾਣਾ ਵੀ ਮੁੱਖ ਮੰਤਰੀ ਦੇ ਹੱਕ ਵਿੱਚ ਆਈ ਸੀ । ਹਿਮਾਂਸ਼ੀ ਨੇ ਵੀ ਮੁੱਖ ਮੰਤਰੀ ਦੀ ਇੱਕ ਵੀਡਿਓ ਸ਼ੇਅਰ ਕਰਕੇ ਉਸ ਦੇ ਹੱਕ ਵਿੱਚ ਅਵਾਜ਼ ਉਠਾਈ ਸੀ ।

Related Post