ਸਰਦਾਰ ਅਲੀ ਦੀ ਆਵਾਜ਼ ‘ਚ ਬਹੁਤ ਜਲਦ ਸੁਣਨ ਨੂੰ ਮਿਲੇਗੀ ਕੱਵਾਲੀ ਫ਼ਿਲਮ ‘ਮੁੰਡਾ ਫ਼ਰੀਦਕੋਟੀਆ’ ‘ਚ
ਰੌਸ਼ਨ ਪ੍ਰਿੰਸ ਦੀ ਫ਼ਿਲਮ ਮੁੰਡਾ ਫ਼ਰੀਦਕੋਟੀਆ ਜੋ ਕਿ ਬਹੁਤ ਜਲਦ ਰਿਲੀਜ਼ ਹੋਣ ਵਾਲੀ ਹੈ। ਹਾਲ ਹੀ ‘ਚ ਫ਼ਿਲਮ ਦਾ ਟਰੇਲਰ ਸਰੋਤਿਆਂ ਦੇ ਸਨਮੁਖ ਹੋਇਆ ਜਿਸ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਫ਼ਿਲਮ ਦਾ ਟਾਈਟਲ ਟਰੈਕ ਵੀ ਸਾਹਮਣੇ ਆ ਚੁੱਕਿਆ ਹੈ ਜਿਸ ਨੂੰ ਦਰਸ਼ਕਾਂ ਵੱਲੋਂ ਰੱਜ ਕੇ ਹੁੰਗਾਰਾ ਮਿਲ ਰਿਹਾ ਹੈ। ਸਮੇਂ ਦੇ ਬਦਲਾਅ ਦੇ ਕਾਰਨ ਫ਼ਿਲਮਾਂ ‘ਚ ਕਵਾਲੀ ਦਾ ਚਲਣ ਬਹੁਤ ਹੀ ਘੱਟ ਗਿਆ ਹੈ। ਪਰ ਇਸ ਵਾਰ ਪੰਜਾਬੀ ਇੰਡਸਟਰੀ ਦੀ ਸ਼ਾਨਦਾਰ ਫ਼ਿਲਮ ਮੁੰਡਾ ਫ਼ਰੀਦਕੋਟੀਆ ਜਿਸ ‘ਚ ਕਵਾਲੀ ਉੱਠ ਕੱਵਾਲੀ ਫਰੀਦਾ ਸੁਣਨ ਨੂੰ ਮਿਲੇਗੀ। ਜੀ ਹਾਂ ਪਹਿਲੀ ਵਾਰ ਸਰਦਾਰ ਅਲੀ ਤੇ ਜੈਦੇਵ ਕੁਮਾਰ ਦੀ ਜੁਗਲਬੰਦੀ ਸੁਣਨ ਨੂੰ ਮਿਲੇਗੀ। ਪੰਜਾਬੀ ਇੰਡਸਟਰੀ ਦੇ ਦਿੱਗਜ ਗਾਇਕ ਸਰਦਾਰ ਅਲੀ ਜੋ ਕਿ ਇਸ ਫ਼ਿਲਮ ‘ਚ ਕੱਵਾਲੀ ਦੇ ਨਾਲ ਚਾਰ ਚੰਨ ਲਗਾਉਣਗੇ। ਹਾਲ ਹੀ ‘ਚ ਸਰਦਾਰ ਅਲੀ ਦਾ ਨਵਾਂ ਗੀਤ ਕਟੋਰਾ ਪੀਟੀਸੀ ਰਿਕਾਰਡਸ ਦੇ ਲੇਬਲ ਹੇਠ ਰਿਲੀਜ਼ ਹੋਇਆ ਹੈ। ਜਿਸ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
View this post on Instagram
ਇਸ ਫ਼ਿਲਮ ‘ਚ ਮੁੱਖ ਕਿਰਦਾਰ 'ਚ ਰੌਸ਼ਨ ਪ੍ਰਿੰਸ ਤੇ ਸ਼ਰਨ ਕੌਰ ਨਜ਼ਰ ਆਉਣਗੇ। ਇਨ੍ਹਾਂ ਤੋਂ ਇਲਾਵਾ ਕਈ ਹੋਰ ਦਿੱਗਜ ਅਦਾਕਾਰ ਜਿਵੇਂ ਮੁਕੁਲ ਦੇਵ, ਬੀ.ਐੱਨ. ਸ਼ਰਮਾ, ਕਰਮਜੀਤ ਅਨਮੋਲ, ਹੌਬੀ ਧਾਲੀਵਾਲ, ਰੁਪਿੰਦਰ ਰੂਪੀ, ਨਵਦੀਪ ਬੰਗਾ, ਜਤਿੰਦਰ ਕੌਰ, ਰੌਜ਼ੀ ਕੌਰ, ਪੂਨਮ ਸੂਦ, ਗੁਰਮੀਤ ਸਾਜਨ, ਇੰਦਰ ਬਾਜਵਾ, ਅਮਰਜੀਤ ਸਰਾਂ ਆਦਿ ਕਲਾਕਾਰਾਂ ਨੇ ਕਿਰਦਾਰ ਨਿਭਾਏ ਹਨ। ਡਲਮੋਰਾ ਫਿਲਮਸ ਦੀ ਪੇਸ਼ਕਸ਼ ਤੇ ਨਿਰਦੇਸ਼ਕ ਮਨਦੀਪ ਸਿੰਘ ਚਾਹਲ ਨੇ ਫ਼ਿਲਮ ‘ਮੁੰਡਾ ਫ਼ਰੀਦਕੋਟੀਆ’ ਨੂੰ ਡਾਇਰੈਕਟ ਕੀਤਾ ਹੈ। ਇਹ ਫ਼ਿਲਮ 14 ਜੂਨ ਨੂੰ ਸਿਨੇਮਾ ਘਰਾਂ ‘ਚ ਪੀਟੀਸੀ ਮੋਸ਼ਨ ਪਿਕਚਰਜ਼ ਅਤੇ ਗਲੋਬ ਮੂਵੀਜ਼ ਵੱਲੋਂ ਵਰਲਡ ਵਾਈਡ ਰਿਲੀਜ਼ ਕੀਤਾ ਜਾਵੇਗਾ।