'ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ-2018' 'ਚ ਲੱਗੇਗਾ ਐਂਟਰਟੇਨਮੈਂਟ ਦਾ ਤੜਕਾ , ਵੱਡੇ ਗਾਇਕ ਦੇਣਗੇ ਲਾਈਵ ਪ੍ਰਫੋਰਮੈਂਸ

By  Rupinder Kaler December 3rd 2018 06:34 PM -- Updated: December 4th 2018 11:29 AM

ਪੀਟੀਸੀ ਨੈਟਵਰਕ ਵੱਲੋਂ 8 ਦਸੰਬਰ 2018 ਨੂੰ 'ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ-2018' ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਪੰਜਾਬੀ ਦੇ ਟੋਪ ਗਾਇਕਾਂ ਨੂੰ ਇਸ ਅਵਾਰਡ ਨਾਲ ਨਿਵਾਜਿਆ ਜਾਵੇਗਾ । ਪੀਟੀਸੀ ਨੈਟਵਰਕ ਦੇ 8 ਦੰਸਬਰ ਨੂੰ ਹੋਣ ਵਾਲੇ ਇਸ ਵੱਡੇ ਸ਼ੋਅ ਵਿੱਚ ਕਮੇਡੀਅਨ ਸੁਦੇਸ਼ ਲਹਿਰੀ ਲੋਕਾਂ ਦਾ ਮਨੋਰੰਜਨ ਕਰਨਗੇ ਜਦੋਂ ਕਿ ਵੀ.ਜੇ. ਰੌਕੀ ਅਤੇ ਐਕਟਰ ਅਰਜਨ ਬਾਜਵਾ ਇਸ ਪ੍ਰੋਗਰਾਮ ਨੂੰ ਹੋਸਟ ਕਰਨਗੇ ।  ਪੰਜਾਬੀ ਐਂਟਰਟੇਨਮੈਂਟ ਇੰਡਸਟਰੀ ਦੇ ਸਭ ਤੋਂ ਵੱਡੇ ਇਸ ਸ਼ੋਅ ਵਿੱਚ ਪੰਜਾਬ ਦੇ ਕਈ ਮਸ਼ਹੂਰ ਗਾਇਕ ਜੈਜੀ-ਬੀ, ਗੁਰਪ੍ਰੀਤ ਮਾਨ, ਗਾਇਕ ਅਤੇ ਰੈਪਰ ਬੋਹਮੀਆ , ਜੈਸਮੀਨ ਸੈਂਡਲਾਸ, ਕਾਦਰ ਥਿੰਦ, ਨਿਸ਼ਾ ਬਾਨੋ, ਰਾਜਵੀਰ ਜਵੰਦਾ, ਸਾਰਾਗੁਰਪਾਲ ਤੋਂ ਇਲਾਵਾ ਹੋਰ ਕਈ ਗਾਇਕ ਲਾਈਵ ਪ੍ਰਫੋਰਮੈਂਸ ਦੇਣਗੇ ।

ਪੀਟੀਸੀ ਨੈੱਟਵਰਕ ਵੱਲੋਂ ਮਿਊਜ਼ਿਕ ਅਵਾਰਡ ਦੇਣ ਦਾ ਸਿਲਸਿਲਾ 2011 ਤੋਂ ਚੱਲਿਆ ਆ ਰਿਹਾ ਹੈ ।ਇਹ ਅਵਾਰਡ ਹਰ ਸਾਲ ਪੰਜਾਬ ਦੇ ਟੋਪ ਗਾਇਕਾਂ ਨੂੰ ਦਿੱਤੇ ਜਾਂਦੇ ਹਨ । ਸੋ ਦੇਖਣਾ ਨਾ ਭੁੱਲਣਾ 'ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ-2018 '  ਜੇ.ਐੱਲ.ਪੀ.ਐੱਲ ਗਰਾਉਂਡ ਮੋਹਾਲੀ ਵਿੱਚ 8 ਦਸੰਬਰ ਨੂੰ । ਇਸ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਪੀਟੀਸੀ ਪੰਜਾਬੀ ਅਤੇ ਪੀਟੀਸੀ ਪੰਜਾਬੀ ਗੋਲਡ ਦੇ ਯੂਟਿਊਬ ਚੈਨਲ 'ਤੇ ਕੀਤਾ ਜਾਵੇਗਾ ।

Related Post