ਪਾਕਿਸਤਾਨ ’ਚ ਭਾਈਚਾਰਕ ਸਾਂਝ ਦੀ ਮਿਲੀ ਮਿਸਾਲ ਮੁਸਲਿਮ ਪਰਿਵਾਰ ਨੇ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਪੁਰਾਤਣ ਸਰੂਪ ਸੌਂਪੇ ਸਿੱਖ ਭਾਈਚਾਰੇ ਨੂੰ

By  Rupinder Kaler September 16th 2020 01:58 PM

ਪਾਕਿਸਤਾਨ ਵਿੱਚ ਭਾਈਚਾਰ ਸਾਂਝ ਦੇਖਣ ਨੂੰ ਮਿਲੀ ਹੈ । ਪਾਕਿਸਤਾਨ ਦੇ ਸਿਆਲਕੋਟ ਦੇ ਇੱਕ ਮੁਸਲਿਮ ਪਰਿਵਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪ ਸਿੱਖ ਭਾਈਚਾਰੇ ਦੇ ਹਵਾਲੇ ਕਰ ਦਿੱਤੇ ਹਨ । ਇਸ ਪਰਿਵਾਰ ਨੇ ਤਕਰੀਬਨ 73 ਸਾਲ ਪਹਿਲਾਂ ਵੰਡ ਦੌਰਾਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਆਪਣੇ ਕੋਲ ਸੰਭਾਲ ਕੇ ਰੱਖ ਲਏ ਸਨ।

Pakistan

ਇਹ ਪਰਿਵਾਰ ਪਿਛਲੇ ਕਈ ਸਾਲਾਂ ਤੋਂ ਇਨ੍ਹਾਂ ਪਾਵਨ ਸਰੂਪਾਂ ਦੀ ਸੇਵਾ ਸੰਭਾਲ ਕਰਦਾ ਆ ਰਿਹਾ ਸੀ । ਹੁਣ ਇਸ ਪਰਿਵਾਰ ਨੇ ਇਹ ਸਰੂਪ ਸਿਆਲਕੋਟ ਸਥਿਤ ਗੁਰਦੁਆਰਾ ਪਹਿਲੀ ਪਾਤਸ਼ਾਹੀ ਬੇਬੇ ਦੀ ਬੇਰ ਸਾਹਿਬ ਵਿਖੇ ਸੌਂਪ ਦਿੱਤੇ ਹਨ ।

Pakistan

ਗਿਆਨੀ ਜਸਕਰਨ ਸਿੰਘ ਸਿੱਧੂ ਅਤੇ ਹੋਰ ਸਿੱਖ ਅਤੇ ਮੁਸਲਿਮ ਭਰਾਵਾਂ ਨੇ ਇਹਨਾਂ ਪਾਵਨ ਸਰੂਪਾਂ ਨੂੰ ਆਦਰ ਸਤਿਕਾਰ ਸਹਿਤ ਗੁਰਦੁਆਰਾ ਸਾਹਿਬ ਵਿਖੇ ਪਹੁੰਚਾਇਆ।

ਹੋਰ ਪੜ੍ਹੋ :

ਕੰਗਨਾ ਰਣੌਤ ਨੇ ਬੀਐੱਮਸੀ ਨੂੰ ਭੇਜਿਆ ਨੋਟਿਸ, ਦੋ ਕਰੋੜ ਦੇ ਮੁਆਵਜ਼ੇ ਦੀ ਕੀਤੀ ਮੰਗ

ਡਿਊਟੀ ਦੌਰਾਨ ਸ਼ਹੀਦ ਹੋਏ ਸਿੱਖ ਪੁਲਿਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਨੂੰ ਅਮਰੀਕੀ ਸੰਸਦ ਕਰੇਗੀ ਸਨਮਾਨਿਤ

Pakistan

ਇਸ ਮੌਕੇ ਬੋਲਦਿਆਂ ਮੁਸਲਿਮ ਸ਼ਰਧਾਲੂਆਂ ਨੇ ਕਿਹਾ ਕਿ ਇਹ ਪਾਵਨ ਸਰੂਪ ਉਨ੍ਹਾਂ ਦੇ ਪੁਰਖ਼ਿਆਂ ਨੇ ਸੰਭਾਲ ਕੇ ਰੱਖੇ ਹੋਏ ਸਨ, ਜਿਨ੍ਹਾਂ ਨੂੰ ਹੁਣ ਹਜ਼ਰਤ ਬਾਬਾ ਨਾਨਕ ਜੀ ਦੇ ਗੁਰਦੁਆਰਾ ਸਾਹਿਬ ਵਿਖੇ ਸੌਂਪ ਕੇ ਉਨ੍ਹਾਂ ਨੂੰ ਖ਼ੁਸ਼ੀ ਮਹਿਸੂਸ ਹੋ ਰਹੀ ਹੈ।

Related Post