ਛੇਵੇਂ ਪਾਤਸ਼ਾਹ ਸ੍ਰੀ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਗਾਇਕ ਨਛੱਤਰ ਗਿੱਲ ਅਤੇ ਗੁਰਪ੍ਰੀਤ ਕੌਰ ਚੱਢਾ ਨੇ ਦਿੱਤੀ ਵਧਾਈ

By  Shaminder June 6th 2020 12:10 PM

ਛੇਵੇਂ ਪਾਤਸ਼ਾਹ ਅਤੇ ਮੀਰੀ ਪੀਰੀ ਦੇ ਮਾਲਕ ਸ੍ਰੀ ਹਰਿਗੋਬਿੰਦ ਸਾਹਿਬ ਜੀ ਦਾ ਅੱਜ ਪ੍ਰਕਾਸ਼ ਪੁਰਬ ਹੈ । ਇਸ ਮੌਕੇ ਗੁਰਦੁਆਰਾ ਸਾਹਿਬ ‘ਚ ਸਮਾਗਮਾਂ ਦਾ ਪ੍ਰਬੰਧ ਕੀਤਾ ਗਿਆ ਹੈ । ਇਸ ਦੇ ਨਾਲ ਹੀ ਪੰਜਾਬੀ ਇੰਡਸਟਰੀ ਦੀਆਂ ਨਾਮੀ ਹਸਤੀਆਂ ਨੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਉਨ੍ਹਾਂ ਨੂੰ ਯਾਦ ਕੀਤਾ ਹੈ ।ਗਾਇਕ ਨਛੱਤਰ ਗਿੱਲ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ‘ਤੇ ਆਪਣੇ ਟਵਿੱਟਰ ‘ਤੇ ਇੱਕ ਤਸਵੀਰ ਸਾਂਝੀ ਕਰਕੇ ਸੰਗਤਾਂ ਨੂੰ ਵਧਾਈ ਦਿੱਤੀ ਹੈ ।

https://www.facebook.com/OfficialNachhatarGill/photos/rpp.245041148955233/2901042206688434/?type=3&theater

ਇਸ ਦੇ ਨਾਲ ਹੀ ਗੁਰਪ੍ਰੀਤ ਕੌਰ ਚੱਢਾ ਨੇ ਵੀ ਇਸ ਪਾਵਨ ਮੌਕੇ ‘ਤੇ ਵਧਾਈ ਦਿੱਤੀ ਹੈ । ਇਸ ਤੋਂ ਇਲਾਵਾ ਹੋਰ ਵੀ ਕਈ ਸੈਲੀਬ੍ਰੇਟੀਜ਼ ਨੇ ਸ੍ਰੀ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਉਨ੍ਹਾਂ ਨੂੰ ਯਾਦ ਕਰਦੇ ਹੋਏ ਵਧਾਈ ਦਿੱਤੀ ਹੈ ।

https://twitter.com/GurpreetKChadha/status/1269146281223417856

ਨਛੱਤਰ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉੇਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।‘ਝੂਠੀ ਏ ਤੂੰ’ , ‘ਜੇ ਸ਼ੀਸ਼ਾ ਬੋਲਦਾ ਹੁੰਦਾ’, ‘ਪਿੱਛੋਂ ਵਾਜ ਮਾਰੀ ਏ’, ‘ਸਾਡੇ ਚੰਮ ਦੀਆਂ ਜੁੱਤੀਆਂ ਸਵਾ ਕੇ ਪਾ ਲੈ’ ਸਣੇ ਕਈ ਅਜਿਹੇ ਗੀਤ ਹਨ । ਜਿਨ੍ਹਾਂ ਦੇ ਜ਼ਰੀਏ ਉਨ੍ਹਾਂ ਨੇ ਪਾਲੀਵੁੱਡ ‘ਚ ਆਪਣੀ ਖ਼ਾਸ ਜਗ੍ਹਾ ਬਣਾਈ ਹੈ ।ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਕਈ ਪੰਜਾਬੀ ਫ਼ਿਲਮਾਂ ‘ਚ ਵੀ ਉਨ੍ਹਾਂ ਨੇ ਗੀਤ ਗਾਏ ਹਨ ।

Related Post