'ਬਲੈਕੀਆ' ਫ਼ਿਲਮ ਦਾ ਨਵਾਂ ਗਾਣਾ 'ਨਖ਼ਰਾ' ਲੋਕਾਂ ਨੂੰ ਆ ਰਿਹਾ ਹੈ ਖੂਬ ਪਸੰਦ 

By  Rupinder Kaler April 20th 2019 06:23 PM

'ਬਲੈਕੀਆ' ਫ਼ਿਲਮ ਦਾ ਇੱਕ ਹੋਰ ਗਾਣਾ 'ਨਖਰਾ' ਰਿਲੀਜ਼ ਹੋ ਗਿਆ ਹੈ । ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਚੰਨਾ ਗਾਣਾ ਰਿਲੀਜ਼ ਹੋਇਆ ਸੀ । ਇਹ ਗਾਣਾ ਲੋਕਾਂ ਨੂੰ ਕਾਫੀ ਪਸੰਦ ਆਇਆ ਸੀ । ਨਵੇਂ ਗਾਣੇ 'ਨਖਰਾ' ਦੀ  ਗੱਲ ਕੀਤੀ ਜਾਵੇ ਤਾਂ ਇਸ ਗਾਣੇ ਨੂੰ ਨਿੰਜਾ ਤੇ ਗੁਰਲੇਜ਼ ਅਖ਼ਤਰ ਨੇ ਗਾਇਆ ਹੈ । ਗਾਣੇ ਦੇ ਬੋਲ ਗਿੱਲ ਰੌਂਤਾ ਨੇ ਲਿਖੇ ਹਨ ਜਦੋਂ ਕਿ ਗੀਤ ਦਾ ਸੰਗੀਤ ਕੇਵੀ ਸਿੰਘ ਨੇ ਤਿਆਰ ਕੀਤਾ ਹੈ ।

https://www.youtube.com/watch?v=vuHgeJf8TJk&feature=youtu.be

ਇਹ ਗਾਣਾ ਪੀਟੀਸੀ ਪੰਜਾਬੀ ਤੇ ਪੀਟੀਸੀ ਤੇ ਦਿਖਾਇਆ ਜਾ ਰਿਹਾ ਹੈ । ਫ਼ਿਲਮ ਦੀ ਗੱਲ ਕੀਤੀ ਜਾਵੇ ਤਾਂ ਡਾਇਰੈਕਟਰ ਸੁਖਮਿੰਦਰ ਧਨਜਾਲ ਵੱਲੋਂ ਡਾਇਰੈਕਟ ਕੀਤੀ ਮੂਵੀ ਬਲੈਕੀਆ ‘ਚ 1970 ਦੇ ਪੰਜਾਬ ਦੇ ਹਲਾਤਾਂ ਨੂੰ ਬਿਆਨ ਕੀਤਾ ਗਿਆ ਹੈ ਜਦੋਂ ਸਰਹੱਦਾਂ ਉੱਤੇ ਸੋਨਾ ਚਾਂਦੀ ਤੋਂ ਇਲਾਵਾ ਕਈ ਹੋਰ ਚੀਜ਼ਾਂ ਨੂੰ ਬਲੈਕ ਕਰਕੇ ਇੱਧਰ-ਉੱਧਰ ਭੇਜਿਆ ਜਾਂਦਾ ਸੀ।

https://www.facebook.com/ptcpunjabi/photos/a.371270756350513/1608123682665208/?type=3&theater

ਇਸ ਫ਼ਿਲਮ ‘ਚ ਦੇਵ ਖਰੌੜ ਤੇ ਇਹਾਨਾ ਢਿੱਲੋਂ ਤੋਂ ਇਲਾਵਾ ਨਾਮੀ ਕਲਾਕਾਰ ਜੰਗ ਬਹਾਦੁਰ ਸਿੰਘ, ਅਰਸ਼ ਹੁੰਦਲ ਤੇ ਅਸ਼ੀਸ਼ ਦੁੱਗਲ ਤੇ ਕਈ ਹੋਰ ਦਿੱਗਜ ਕਲਾਕਾਰ ਨਜ਼ਰ ਆਉਣਗੇ। ਫ਼ਿਲਮ ਬਲੈਕੀਆ ਨੂੰ ਪੀਟੀਸੀ ਮੋਸ਼ਨ ਪਿਕਚਰਜ਼ ਅਤੇ ਗਲੋਬ ਮੂਵੀਜ਼ ਵੱਲੋਂ ਵਰਲਡ ਵਾਈਡ 3 ਮਈ ਨੂੰ ਰਿਲੀਜ਼ ਕੀਤਾ ਜਾਵੇਗਾ।

Related Post