ਟੋਕਿਓ ਓਲੰਪਿਕ 'ਚ ਨੀਰਜ ਚੋਪੜਾ ਨੇ ਜੈਵਲਿਨ ਥ੍ਰੋਅ ਮੁਕਾਬਲੇ 'ਚ ਜਿੱਤਿਆ ਗੋਲਡ

By  Rupinder Kaler August 7th 2021 06:09 PM

ਟੋਕਿਓ ਓਲੰਪਿਕ 'ਚ ਭਾਰਤ ਦੀ ਝੋਲੀ ਸੋਨੇ ਦਾ ਤਗਮਾ ਪੈ ਗਿਆ ਹੈ । ਨੀਰਜ ਚੋਪੜਾ ਨੇ ਸਾਰਿਆਂ ਦੀਆਂ ਆਸਾਂ ਤੇ ਖਰੇ ਉਤਰਦੇ ਹੋਏ ਜੈਵਲਿਨ ਥ੍ਰੋਅ 'ਚ ਸੋਨ ਤਗਮਾ ਜਿੱਤ ਲਿਆ ਹੈ । ਨੀਰਜ ਦੀ ਇਸ ਜਿੱਤ ਨਾਲ ਓਲੰਪਿਕ 'ਚ ਨਵਾਂ ਇਤਿਹਾਸ ਸਿਰਜ ਗਿਆ ਹੈ ।ਤੁਹਾਨੂੰ ਦੱਸ ਦਿੰਦੇ ਹਾਂ ਕਿ ਪਿਛਲੇ ਕੁਝ ਸਾਲਾਂ 'ਚ ਜੈਵਲਿਨ ਥ੍ਰੋਅਰ ਯਾਨਿ ਨੇਜ਼ਾ ਸੁੱਟਣ 'ਚ ਨੀਰਜ ਨੇ ਆਪਣੇ ਵਧੀਆ ਪ੍ਰਦਰਸ਼ਨ ਰਾਹੀਂ ਹਰ ਕਿਸੇ ਨੂੰ ਪ੍ਰਭਾਵਤ ਕੀਤਾ ਸੀ ।

Pic Courtesy: twitter

ਹੋਰ ਪੜ੍ਹੋ :

ਥੋੜੀ ਦੇਰ ਵਿੱਚ ਸ਼ੁਰੂ ਹੋਣ ਜਾ ਰਿਹਾ ਹੈ ਪੀਟੀਸੀ ਪੰਜਾਬੀ ਦਾ ਸੂਫ਼ੀ ਕੰਸਰਟ, ਨੂਰਾਂ ਸਿਸਟਰ ਸਮੇਤ ਹੋਰ ਕਈ ਸੂਫ਼ੀ ਗਾਇਕ ਬੰਨਣਗੇ ਰੰਗ

Pic Courtesy: twitter

ਇਸ ਤੋਂ ਪਹਿਲਾਂ ਇਸ ਸਾਲ ਇੰਡੀਅਨ ਗ੍ਰਾਂ ਪ੍ਰੀ-3 'ਚ ਉਸ ਨੇ 88.07 ਮੀਟਰ ਨੇਜ਼ਾ ਸੁੱਟ ਕੇ ਆਪਣਾ ਹੀ ਕੌਮੀ ਰਿਕਾਰਡ ਤੋੜ ਦਿੱਤਾ ਸੀ ।ਅੰਜੂ ਬੌਬੀ ਜਾਰਜ ਤੋਂ ਬਾਅਦ ਦੁਨੀਆ ਦੇ ਕਿਸੇ ਵੀ ਵੱਡੇ ਅਥਲੈਟਿਕਸ ਚੈਂਪੀਅਨਸ਼ਿਪ 'ਚ ਸੋਨ ਤਮਗਾ ਜਿੱਤਣ ਵਾਲਾ ਦੂਜਾ ਭਾਰਤੀ ਖਿਡਾਰੀ ਨੀਰਜ ਚੋਪੜਾ ਹੈ।

Pic Courtesy: twitter

ਉਧਰ ਨੀਰਜ ਦੀ ਜਿੱਤ ਤੋਂ ਬਾਅਦ ਦੇਸ਼ ਭਰ ਵਿੱਚ ਜਸ਼ਨ ਦਾ ਮਾਹੌਲ ਹੈ । ਲੋਕ ਕਾਫੀ ਖੁਸ਼ ਨਜ਼ਰ ਆ ਰਹੇ ਹਨ ਕਿਉਂਕਿ ਨੀਰਜ ਨੇ ਲੋਕਾਂ ਨੂੰ ਨਿਰਾਸ਼ ਨਹੀਂ ਕੀਤਾ ਬਲਕਿ ਉਹਨਾਂ ਦੀਆਂ ਉਮੀਦਾਂ ਤੇ ਖਰਾ ਉਤਰਿਆ ਹੈ ।

Related Post