ਧੀ ਅਨਾਇਆ ਦੇ ਨਾਲ ਜਿੰਮ ‘ਚ ਖੂਬ ਕਸਰਤ ਕਰਦੀ ਨਜ਼ਰ ਆਈ ਨੀਰੂ ਬਾਜਵਾ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਇਹ ਵੀਡੀਓ
ਪੰਜਾਬੀ ਫ਼ਿਲਮੀ ਜਗਤ ਦੀ ਖ਼ੂਬਸੂਰਤ ਅਦਾਕਾਰਾ ਨੀਰੂ ਬਾਜਵਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ । ਉਹ ਆਪਣੀ ਸਿਹਤ ਨੂੰ ਲੈ ਕੇ ਕਾਫੀ ਜਾਗਰੂਕ ਰਹਿੰਦੇ ਨੇ । ਉਹ ਅਕਸਰ ਹੀ ਆਪਣੀ ਕਸਰਤ ਕਰਦਿਆਂ ਦੀਆਂ ਵੀਡੀਓਜ਼ ਤੇ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਨੇ ।
View this post on Instagram
Partner ?? @aanaya_k_jawandha ? @houseofgainsofficial

ਉਨ੍ਹਾਂ ਨੇ ਇੱਕ ਹੋਰ ਵੀਡੀਓ ਫੈਨਜ਼ ਦੇ ਨਾਲ ਸਾਂਝਾ ਕੀਤਾ ਹੈ, ਜਿਸ ‘ਚ ਉਹ ਆਪਣੀ ਵੱਡੀ ਧੀ ਅਨਾਇਆ ਦੇ ਨਾਲ ਜਿੰਮ ‘ਚ ਖੂਬ ਮਿਹਨਤ ਕਰਦੇ ਹੋਏ ਦਿਖਾਈ ਦੇ ਰਹੇ ਨੇ । ਦਰਸ਼ਕਾਂ ਨੂੰ ਇਹ ਵੀਡੀਓ ਖੂਬ ਪਸੰਦ ਆ ਰਿਹਾ ਹੈ । ਇਸ ਵੀਡੀਓ ‘ਚ ਉਨ੍ਹਾਂ ਦੀ ਫ਼ਿਲਮ ਛੜਾ ਦਾ ਗੀਤ ‘ਮਹਿਫ਼ਿਲ’ ਵੀ ਸੁਣਨ ਨੂੰ ਮਿਲ ਰਿਹਾ ਹੈ । ਇਸ ਵੀਡੀਓ ਉੱਤੇ ਇੱਕ ਲੱਖ ਤੋਂ ਵਿਊਜ਼ ਆ ਚੁੱਕੇ ਨੇ । 
ਜੇ ਗੱਲ ਕਰੀਏ ਨੀਰੂ ਬਾਜਵਾ ਦੇ ਵਰਕ ਫਰੰਟ ਦੀ ਤਾਂ ਉਹ ਪਿਛਲੇ ਸਾਲ ਛੜਾ ਵਰਗੀ ਸੁਪਰ ਹਿੱਟ ਫ਼ਿਲਮ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ । ਇਸ ਫ਼ਿਲਮ ‘ਚ ਨੀਰੂ ਬਾਜਵਾ ਤੇ ਦਿਲਜੀਤ ਦੋਸਾਂਝ ਦੀ ਜੋੜੀ ਦਰਸ਼ਕਾਂ ਨੂੰ ਖੂਬ ਪਸੰਦ ਆਈ ਸੀ । ਇਸ ਤੋਂ ਇਲਾਵਾ ਉਹ ਬਹੁਤ ਜਲਦ ਗਿੱਪੀ ਗਰੇਵਾਲ ਦੇ ਨਾਲ ਵੀ ਪੰਜਾਬੀ ਫ਼ਿਲਮ ‘ਪਾਣੀ ‘ਚ ਮਧਾਣੀ’ ‘ਚ ਨਜ਼ਰ ਆਉਣਗੇ ।