ਭੈਣ ਦੇ ਵਿਆਹ ਤੋਂ ਬਾਅਦ ਨੀਰੂ ਬਾਜਵਾ ਮੈਕਸੀਕੋ ‘ਚ ਲੈ ਰਹੀ ਹੈ ਛੁੱਟੀਆਂ ਦਾ ਆਨੰਦ, ਪ੍ਰਸ਼ੰਸਕਾਂ ਦੇ ਨਾਲ ਸਾਂਝੀਆਂ ਕੀਤੀਆਂ ਖ਼ੂਬਸੂਰਤ ਤਸਵੀਰਾਂ

By  Lajwinder kaur October 31st 2022 05:19 PM -- Updated: October 31st 2022 05:22 PM

Neeru Bajwa fun with family: ਪੰਜਾਬੀ ਅਦਾਕਾਰਾ ਨੀਰੂ ਬਾਜਵਾ ਇੰਨ੍ਹੀ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਹਾਲ ਹੀ ‘ਚ ਅਦਾਕਾਰਾ ਦੀ ਛੋਟੀ ਭੈਣ ਰੁਬੀਨਾ ਬਾਜਵਾ ਦਾ ਵਿਆਹ ਹੋਇਆ ਹੈ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋਈਆਂ ਸੀ।

ਹੁਣ ਭੈਣ ਦੇ ਵਿਆਹ ਤੋਂ ਬਾਅਦ ਨੀਰੂ ਬਾਜਵਾ ਆਪਣੇ ਪਰਿਵਾਰ ਦੇ ਨਾਲ ਮੈਕਸੀਕੋ ਵਿੱਚ ਛੁੱਟੀਆਂ ਦਾ ਲੁਤਫ ਲੈ ਰਹੀ ਹੈ। ਅਦਾਕਾਰਾ ਨੇ ਆਪਣੀ ਕੁਝ ਤਸਵੀਰਾਂ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤੀਆਂ ਹਨ।

inside image of neeru bajwa with hubby image source: instagram

ਹੋਰ ਪੜ੍ਹੋ : ਕੈਟਰੀਨਾ ਕੈਫ ਨੇ ਕੀਤੀ ਬੱਲੇਬਾਜ਼ੀ, ਅਦਾਕਾਰਾ ਨੇ ਆਪਣੀ ਖੂਬਸੂਰਤ ਅਦਾਵਾਂ ਦੇ ਨਾਲ ਕੀਤਾ ਸਭ ਨੂੰ ਕਲੀਨ ਬੋਲਡ, ਦੇਖੋ ਵੀਡੀਓ

ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਤਸਵੀਰਾਂ ਸ਼ੇਅਰ ਕਰਦਿਆਂ ਕੈਪਸ਼ਨ ‘ਚ ਲਿਖਿਆ, "ਮੈਕਸਿਕੋ 2022" ਤੇ ਨਾਲ ਹੀ ਹਾਰਟ ਵਾਲਾ ਇਮੋਜ਼ੀ ਸਾਂਝਾ ਕੀਤਾ ਹੈ। ਪ੍ਰਸ਼ੰਸਕ ਇਸ ਪੋਸਟ ਉੱਤੇ ਖੂਬ ਪਿਆਰ ਲੁੱਟਾ ਰਹੇ ਹਨ। ਇਸ ਤੋਂ ਪਹਿਲਾਂ ਨੀਰੂ ਨੇ ਆਪਣੇ ਭੈਣ ਦੇ ਸਾਰੇ ਫੰਕਸ਼ਨਾਂ ਦੀਆਂ ਵੀਡੀਓਜ਼ ਵੀ ਸਾਂਝੀਆਂ ਕੀਤੀਆਂ ਸਨ। ਜਿਸ 'ਚ ਉਹ ਆਪਣੇ ਪਰਿਵਾਰ ਦੇ ਨਾਲ ਖੂਬ ਮਸਤੀ ਕਰਦੀ ਨਜ਼ਰ ਆਈ ਸੀ।

inside image of neeru bajwa at mexico image source: instagram

ਜੇ ਗੱਲ ਕਰੀਏ ਨੀਰੂ ਬਾਜਵਾ ਦੇ ਵਰਕ ਫਰੰਟ ਦੀ ਤਾਂ ਅਦਾਕਾਰਾ ਹਾਲ ਹੀ ‘ਚ ਫ਼ਿਲਮ ‘ਲੌਂਗ ਲਾਚੀ 2’, ‘ਮਾਂ ਦਾ ਲਾਡਲਾ’ ਤੇ ‘ਕ੍ਰਿਮੀਨਲ’ ਵਰਗੀਆਂ ਫ਼ਿਲਮਾਂ ‘ਚ ਨਜ਼ਰ ਆਈ ਸੀ। ਇਸ ਤੋਂ ਇਲਾਵਾ ਅਦਾਕਾਰਾ ਦੀ ਝੋਲੀ ਵਿੱਚ ਕਈ ਹੋਰ ਫ਼ਿਲਮਾਂ ਵੀ ਹਨ।

neeru at sister wedding image source: instagram

 

View this post on Instagram

 

A post shared by Neeru Bajwa (@neerubajwa)

 

 

View this post on Instagram

 

A post shared by Neeru Bajwa (@neerubajwa)

Related Post