ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਈ ਨੀਰੂ ਬਾਜਵਾ, ਸਰਬੱਤ ਦੀ ਭਲਾਈ ਲਈ ਕੀਤੀ ਅਰਦਾਸ

By  Lajwinder kaur December 14th 2020 02:38 PM

ਕਿਸਾਨਾਂ ਨਾਲ ਹੋ ਰਹੀ ਧੱਕੇਸ਼ਾਹੀ ਨੂੰ ਲੈ ਕੇ ਹਰ ਇੱਕ ਪੰਜਾਬੀ ਬਹੁਤ ਦੁੱਖੀ ਹੈ । ਕੇਂਦਰ ਸਰਕਾਰ ਵੱਲੋਂ ਦਿੱਤੇ ਤਿੰਨੋਂ ਖੇਤੀ ਬਿੱਲਾਂ ਨੂੰ ਲੈ ਕੇ ਕਿਸਾਨ ਕਈ ਮਹੀਨਿਆਂ ਤੋਂ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਨੇ । ਜਿਸਦੇ ਚੱਲਦੇ ਹੁਣ ਕਿਸਾਨ ਆਪਣਾ ਪ੍ਰਦਰਸ਼ਨ ਦਿੱਲੀ ਦੀਆਂ ਸਰਹੱਦਾਂ ਉੱਤੇ ਕਰ ਰਹੇ ਨੇ । ਪਰ ਕੇਂਦਰ ਦੀ ਸਰਕਾਰ ਕਿਸਾਨਾਂ ਵੱਲੋਂ ਤਿੰਨੋ ਬਿੱਲਾਂ ਨੂੰ ਰੱਦ ਕਰਨ ਦੀ ਮੰਗ ਨੂੰ ਪੂਰਾ ਨਹੀਂ ਕਰ ਰਹੀ ਹੈ ।

farmer protest

ਹੋਰ ਪੜ੍ਹੋ : ਗੁਰੂ ਨਗਰੀ ਪਹੁੰਚੀ ਐਕਟਰੈੱਸ ਜਪਜੀ ਖਹਿਰਾ, ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਕਿਸਾਨਾਂ ਦੀ ਕਾਮਯਾਬੀ ਲਈ ਕੀਤੀ ਅਰਦਾਸ

 

ਪੰਜਾਬੀ ਕਲਾਕਾਰ ਵੀ ਕਿਸਾਨਾਂ ਦਾ ਪੂਰਾ ਸਾਥ ਦੇ ਰਹੇ ਨੇ । ਸਾਰੇ ਹੀ ਪੰਜਾਬੀ ਕਲਾਕਾਰ ਦਿੱਲੀ ਕਿਸਾਨੀ ਮੋਰਚੇ ਉੱਤੇ ਆਪਣੀ ਹਾਜ਼ਰੀ ਲਗਵਾ ਰਹੇ ਨੇ ।

neeru bajwa

ਉਥੇ ਹੀ ਪੰਜਾਬੀ ਫ਼ਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਨੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਨਤਮਸਤਕ ਹੋਈ ਅਤੇ ਉਥੇ ਉਨ੍ਹਾਂ ਨੇ ਸਰਬੱਤ ਦੇ ਭਲਾਈ ਲਈ ਅਰਦਾਸ ਕੀਤੀ। ਨੀਰੂ ਬਾਜਵਾ ਨੇ ਆਪਣੇ ਟਵਿੱਟਰ ਅਕਾਉਂਟ ਉੱਤੇ ਇੱਕ ਤਸਵੀਰ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ- 'ਦੁਨੀਆ ਨੂੰ ਇਸ ਸਮੇਂ ਆਸ ਦੀ ਜ਼ਰੂਰਤ ਹੈ। ਸਭ ਠੀਕ ਹੋ ਜਾਵੇਗਾ,  ਮਜ਼ਬੂਤ ਤੇ ਸੁਰੱਖਿਅਤ ਰਹੋ।' ਉਨ੍ਹਾਂ ਨੇ ਨਾਲ ਹੀ ਹਾਰਟ ਤੇ ਹੱਥ ਜੋੜੇ ਵਾਲੇ ਇਮੋਜ਼ੀ ਵੀ ਪੋਸਟ ਕੀਤੇ ਨੇ । ਪ੍ਰਸ਼ੰਸਕ ਵੀ ਕਮੈਂਟ ਕਰਕੇ ਕਿਸਾਨਾਂ ਲਈ ਅਰਦਾਸ ਕਰ ਰਹੇ ਨੇ ।

neeru bajwa family pic

The world needs hope right now ... all will be ok ??❤️ stay strong stay safe pic.twitter.com/3fe3c8WFVI

— Neeru Bajwa (@neerubajwa) December 13, 2020

Related Post