ਨੀਰੂ ਬਾਜਵਾ ਆਪਣੀ ਨਵ-ਜਨਮੀ ਧੀ ਨਾਲ ਵਾਕ ‘ਤੇ ਨਿਕਲੇ, ਤਸਵੀਰ ਕੀਤੀ ਸਾਂਝੀ

By  Shaminder June 24th 2020 11:43 AM

ਨੀਰੂ ਬਾਜਵਾ ਨੇ ਆਪਣੀ ਨਵ-ਜਨਮੀ ਧੀ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ਇਵਨਿੰਗ ਵਾਕ। ਯਾਨੀ ਕਿ ਨੀਰੂ ਬਾਜਵਾ ਆਪਣੀ ਧੀ ਦੇ ਨਾਲ ਸ਼ਾਮ ਨੂੰ ਵਾਕ ‘ਤੇ ਨਿਕਲੇ ਸਨ।ਉਹ ਅਕਸਰ ਆਪਣੀ ਧੀ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਬੀਤੇ ਦਿਨੀਂ ਵੀ ਫਾਦਰ ਡੇ ਦੇ ਮੌਕੇ ‘ਤੇ ਉਨ੍ਹਾਂ ਨੇ ਆਪਣੀਆਂ ਦੋਵਾਂ ਬੱਚੀਆਂ ਦੀਆਂ ਤਸਵੀਰਾਂ ਆਪਣੇ ਪਤੀ ਦੇ ਨਾਲ ਸਾਂਝੀਆਂ ਕੀਤੀਆਂ ਸਨ । ਜਿਨ੍ਹਾਂ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਗਿਆ ਸੀ ।

https://www.instagram.com/p/CBzXQqHhbNb/

ਨੀਰੂ ਬਾਜਵਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ । ਕੁਝ ਸਮਾਂ ਪਹਿਲਾਂ ਹੀ ਉਨ੍ਹਾਂ ਦੇ ਘਰ ਟਵਿਨਸ ਬੱਚੀਆਂ ਦਾ ਜਨਮ ਹੋਇਆ ਸੀ । ਇਸ ਤੋਂ ਪਹਿਲਾਂ ਉਨ੍ਹਾਂ ਦੇ ਘਰ ਇੱਕ ਹੋਰ ਧੀ ਵੀ ਹੈ ਅਤੇ ਹੁਣ ਉਹ ਤਿੰਨ ਧੀਆਂ ਦੇ ਮਾਂ ਹਨ ।

https://www.instagram.com/p/CBtlVPsBCkI/

ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਪਾਲੀਵੁੱਡ ਨੂੰ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ।ਜੱਟ ਐਂਡ ਜੂਲੀਅਟ ‘ਚ ਦਿਲਜੀਤ ਦੋਸਾਂਝ ਦੇ ਨਾਲ ਉਨ੍ਹਾਂ ਦੀ ਜੋੜੀ ਨੂੰ ਕਾਫੀ ਪਸੰਦ ਕੀਤਾ ਗਿਆ ਸੀ ।

ਇਸ ਤੋਂ ਇਲਾਵਾ ਛੜਾ ਫ਼ਿਲਮ ‘ਚ ਵੀ ਇਸ ਜੋੜੀ ਨੂੰ ਦਰਸ਼ਕਾਂ ਦਾ ਭਰਪੂਰ ਹੁੰਗਾਰਾ ਮਿਲਿਆ ਸੀ ।

ਇਸ ਦੇ ਨਾਲ ਹੀ ਬਾਲੀਵੁੱਡ ‘ਚ ਵੀ ਉਹ ਕੰਮ ਕਰ ਚੁੱਕੇ ਹਨ ।

Related Post