ਨੀਰੂ ਬਾਜਵਾ ਨੇ ਆਪਣੀ ਜੁੜਵਾ ਧੀਆਂ ਦਾ ਵੀਡੀਓ ਕੀਤਾ ਸਾਂਝਾ, ਇੱਕ ਧੀ ਡਾਂਸ ਕਰਦੀ ਹੋਈ ਆਈ ਨਜ਼ਰ

By  Shaminder March 27th 2021 10:45 AM

ਨੀਰੂ ਬਾਜਵਾ ਅਕਸਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ ।ਹੁਣ ਉਨ੍ਹਾਂ ਨੇ ਆਪਣੀਆਂ ਦੋਵਾਂ ਧੀਆਂ ਦੀ ਇੱਕ ਵੀਡੀਓ ਸਾਂਝੀ ਕੀਤੀ ਹੈ । ਜਿਸ ‘ਚ ਇੱਕ ਬੱਚੀ ਡਾਂਸ ਕਰਦੀ ਹੋਈ ਦਿਖਾਈ ਦੇ ਰਹੀ ਹੈ ।

neeru bajwa Image From Neeru Bajwa's Instagram

ਹੋਰ ਪੜ੍ਹੋ : ਗਾਇਕਾ ਆਸ਼ਾ ਭੋਂਸਲੇ ਨੂੰ ਮਹਾਰਾਸ਼ਟਰ ਸਰਕਾਰ ਦੇਵੇਗੀ ਵੱਡਾ ਸਨਮਾਨ

rubina and neeru Image From Neeru Bajwa's Instagram

ਨੀਰੂ ਬਾਜਵਾ ਵੱਲੋਂ ਸ਼ੇਅਰ ਕੀਤੇ ਗਏ ਇਸ ਵੀਡੀਓ ‘ਚ ਪਿੱਛੇ ਗੀਤ ਵੀ ਚੱਲ ਰਿਹਾ ਹੈ । ‘ਗਿੱਧਾ ਪਾ ਨਿੱਕੀਏ ਨੀ ਮਜਾਜਾਂ ਪਿੱਟੀਏ’ । ਇਸ ਵੀਡੀਓ ਨੂੰ ਨੀਰੂ ਬਾਜਵਾ ਦੇ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਪ੍ਰਾਜੈਕਟਸ ‘ਤੇ ਕੰਮ ਕਰ ਰਹੇ ਹਨ ।

neeru Image From Neeru Bajwa's Instagram

ਉਨ੍ਹਾਂ ਦੀ ਸਤਿੰਦਰ ਸਰਤਾਜ ਦੇ ਨਾਲ ਫ਼ਿਲਮ ਕਲੀ ਜੋਟਾ ਦੀ ਸ਼ੂਟਿੰਗ ਏਨੀਂ ਦਿਨੀਂ ਜ਼ੋਰ ਸ਼ੋਰ ਦੇ ਨਾਲ ਚੱਲ ਰਹੀ ਹੈ ।ਇਸ ਫ਼ਿਲਮ ‘ਚ ਸਤਿੰਦਰ ਸਰਤਾਜ ਦੇ ਨਾਲ ਨਾਲ ਵਾਮਿਕਾ ਗੱਬੀ ਵੀ ਦਿਖਾਈ ਦੇਣਗੇ।

 

View this post on Instagram

 

A post shared by Neeru Bajwa (@neerubajwa)

ਇਸ ਦੇ ਨਾਲ ਹੀ ਉਹ ਗਿੱਪੀ ਗਰੇਵਾਲ ਦੇ ਨਾਲ ਫ਼ਿਲਮ ਪਾਣੀ ‘ਚ ਮਧਾਣੀ ‘ਚ ਵੀ ਨਜ਼ਰ ਆਉਣ ਵਾਲੇ ਹਨ । ਨੀਰੂ ਬਾਜਵਾ ਦੇ ਨਾਲ ਦਿਲਜੀਤ ਦੋਸਾਂਝ ਦੀ ਜੋੜੀ ਨੂੰ ਵੀ ਕਾਫੀ ਪਸੰਦ ਕੀਤਾ ਜਾਂਦਾ ਹੈ ।

Related Post