ਨੀਰੂ ਬਾਜਵਾ ਨੇ ਮਾਂ ਦੀ ਤਸਵੀਰ ਸ਼ੇਅਰ ਕਰਦੇ ਹੋਏ ਦਿੱਤੀ ਜਨਮ ਦਿਨ ਦੀ ਵਧਾਈ

By  Lajwinder kaur September 27th 2020 11:44 AM

ਪੰਜਾਬੀ ਫ਼ਿਲਮੀ ਜਗਤ ਦੀ ਬਾਕਮਾਲ ਦੀ ਐਕਟਰੈੱਸ ਨੀਰੂ ਬਾਜਵਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਉਨ੍ਹਾਂ ਨੇ ਆਪਣੀ ਮਾਂ ਦੀ ਤਸਵੀਰ ਸਾਂਝੀ ਕਰਦੇ ਹੋਏ ਬਰਥਡੇਅ ਵਿਸ਼ ਕੀਤਾ ਹੈ ।

neeru bajwa shared her mother birthday pic

ਉਨ੍ਹਾਂ ਨੇ ਪਿਆਰ ਦੇ ਨਾਲ ਭਰੀ ਕੈਪਸ਼ਨ ‘ਚ ਲਿਖਿਆ ਹੈ- ‘ਜਨਮ ਦਿਨ ਮੁਬਾਰਕ ਮੇਰੀ ਮਾਂ’ ਨਾਲ ਹੀ ਉਨ੍ਹਾਂ ਨੇ ਹਾਰਟ ਵਾਲਾ ਇਮੋਜ਼ੀ ਪੋਸਟ ਕੀਤਾ ਹੈ ।

neeru bajwa mother

ਇਸ ਪੋਸਟ ਉੱਤੇ ਪ੍ਰਸ਼ੰਸਕ ਵੀ ਕਮੈਂਟਸ ਕਰਕੇ ਨੀਰੂ ਬਾਜਵਾ ਦੀ ਮਾਂ ਨੂੰ ਜਨਮ ਦਿਨ ਦੀ ਵਧਾਈ ਦੇ ਰਹੇ ਨੇ । ਉਧਰ ਨੀਰੂ ਬਾਜਵਾ ਦੀਆਂ ਭੈਣਾਂ ਸੁਬਰੀਨਾ ਬਾਜਵਾ ਤੇ ਰੁਬੀਨਾ ਬਾਜਵਾ ਨੇ ਵੀ ਸੋਸ਼ਲ ਮੀਡੀਆ ਉੱਤੇ ਪੋਸਟ ਪਾ ਕੇ ਮਾਂ ਨੂੰ ਬਰਥਡੇਅ ਵਿਸ਼ ਕੀਤਾ ਹੈ ।sabrina bajwa shared her mother birthday pic

ਜੇ ਗੱਲ ਕਰੀਏ ਨੀਰੂ ਬਾਜਵਾ ਦੇ ਵਰਕ ਫਰੰਟ ਦੀ ਤਾਂ ਉਹ ‘ਪਾਣੀ ‘ਚ ਮਧਾਣੀ’ ਫ਼ਿਲਮ ‘ਚ ਅਦਾਕਾਰੀ ਕਰਦੀ ਹੋਈ ਨਜ਼ਰ ਆਵੇਗੀ । ਇੱਕ ਲੰਬੇ ਸਮੇਂ ਬਾਅਦ ਗਿੱਪੀ ਗਰੇਵਾਲ ਤੇ ਨੀਰੂ ਬਾਜਵਾ ਦੀ ਜੋੜੀ ਵੱਡੇ ਪਰਦੇ ਉੱਤੇ ਨਜ਼ਰ ਆਵੇਗੀ । ਇਹ ਫ਼ਿਲਮ ਅਗਲੇ ਸਾਲ ਰਿਲੀਜ਼ ਹੋਵੇਗੀ ।

Related Post